127 ਸਾਲ ਦੀ ਉਮਰ ਭੋਗ ਕੇ ਦੁਨੀਆਂ ਤੋਂ ਰੁਖ਼ਸਤ ਹੋਇਆ ਬਜ਼ੁਰਗ, ਢੋਲ ਨਾਲ ਦਿੱਤੀ ਅੰਤਿਮ ਵਿਦਾਈ
Published : May 30, 2021, 1:16 pm IST
Updated : May 30, 2021, 1:16 pm IST
SHARE ARTICLE
Final farewell to 127 years old man
Final farewell to 127 years old man

1894 ਵਿਚ ਪਕਿਸਤਾਨ ਵਿਖੇ ਹੋਇਆ ਸੀ ਬਜ਼ੁਰਗ ਦਾ ਜਨਮ

ਫਾਜ਼ਿਲਕਾ (ਹਰਪ੍ਰੀਤ ਮਹਿਮੀ): ਅਕਸਰ ਅਸੀਂ ਵਿਆਹਾਂ ਜਾਂ ਹੋਰ ਖੁਸ਼ੀ ਦੇ ਮੌਕਿਆਂ 'ਤੇ  ਲੋਕਾਂ ਨੂੰ ਨੱਚਦੇ ਗਾਉਂਦੇ ਅਤੇ ਭੰਗੜਾ ਪਾਉਂਦੇ ਵੇਖਿਆ ਹੈ। ਪਰ ਫਾਜ਼ਿਲਕਾ ਦੇ ਇਕ ਪਿੰਡ ਵਿਚ ਇਸ ਦੇ ਉਲਟ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੀ ਅੰਤਿਮ ਯਾਤਰਾ ਮੌਕੇ ਢੋਲ 'ਤੇ  ਭੰਗੜਾ ਪਾਇਆ ਗਿਆ।

Final farewell to 127 years old manFinal farewell to 127 years old man

ਦਰਅਸਲ ਫਾਜ਼ਿਲਕਾ ਦੇ ਪਿੰਡ ਨੂਰਸ਼ਾਹ ਵਿਖੇ ਇਕ ਬਜ਼ੁਰਗ 127 ਸਾਲ ਦੀ ਉਮਰ ਭੋਗ ਕੇ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਿਆ। ਬਜ਼ੁਰਗ ਦਾ ਨਾਂਅ ਟਹਿਲ ਸਿੰਘ ਸੀ, ਜਿਸ ਦੀ ਅੰਤਿਮ ਯਾਤਰਾ ਮੌਕੇ ਉਹਨਾਂ ਦੀ ਅਰਥੀ ਨੂੰ ਫੁੱਲਾਂ ਅਤੇ ਗੁਬਾਰਿਆਂ ਨਾਲ ਸਜਾਇਆ ਗਿਆ। ਇਸ ਦੇ ਨਾਲ ਹੀ ਉਹਨਾਂ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਉਹਨਾਂ ਨੂੰ ਢੋਲ ਦੇ ਨਾਲ ਸ਼ਮਸ਼ਾਨ ਘਾਟ ਤੱਕ ਲੈ ਕੇ ਗਏ।

Final farewell to 127 years old manFinal farewell to 127 years old man


ਮ੍ਰਿਤਕ ਬਜ਼ੁਰਗ ਟਹਿਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦਾ ਜਨਮ 1894 ਵਿਚ ਪਕਿਸਤਾਨ ਵਿਖੇ ਹੋਇਆ ਸੀ ਅਤੇ ਉਹਨਾਂ ਦਾ ਇਕ 109 ਸਾਲਾ ਭਰਾ ਹਾਲੇ ਵੀ ਜਿਉਂਦਾ ਹੈ। ਹਾਲਾਂਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪਿੰਡ ਵਾਸੀਆਂ ਨੇ ਇਕੱਠ ਕਾਫੀ ਘੱਟ ਕੀਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇੰਨੀ ਜ਼ਿਆਦਾ ਉਮਰ ਭੋਗ ਕੇ ਜਾਣਾ ਖੁਸ਼ਨਸੀਬ ਇਨਸਾਨਾਂ ਦੇ ਹਿੱਸੇ ਆਉਦਾ ਹੈ। ਉਹਨਾਂ ਦੱਸਿਆ ਕਿ ਟਹਿਲ ਸਿੰਘ ਅਪਣੀ ਚੌਥੀ ਪੀੜੀ ਦੇਖ ਕੇ ਇਸ ਦੁਨੀਆਂ ਤੋਂ ਰੁਖ਼ਸਤ ਹੋਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement