ਕਾਂਗਰਸ ਦੀ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕਾਲਕਟ ਦਾ ਦੇਹਾਂਤ, ਮੁੱਖ ਮੰਤਰੀ ਨੇ ਜ਼ਾਹਿਰ ਕੀਤਾ ਦੁੱਖ 
Published : May 30, 2021, 3:41 pm IST
Updated : May 30, 2021, 3:41 pm IST
SHARE ARTICLE
Surjit Kaur Kalkat
Surjit Kaur Kalkat

ਬੀਬੀ ਸੁਰਜੀਤ ਕੌਰ ਕਾਲਕਟ ਦਾ ਕੱਲ੍ਹ ਚੰਡੀਗੜ੍ਹ ਵਿਖੇ ਦੇਹਾਂਤ ਹੋ ਗਿਆ ਹੈ। ਉਹ 89 ਵਰ੍ਹਿਆਂ ਦੇ ਸਨ ।

ਟਾਂਡਾ ਉੜਮੁੜ : ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਰਹੇ ਬੀਬੀ ਸੁਰਜੀਤ ਕੌਰ ਕਾਲਕਟ ਦਾ ਕੱਲ੍ਹ ਚੰਡੀਗੜ੍ਹ ਵਿਖੇ ਦੇਹਾਂਤ ਹੋ ਗਿਆ ਹੈ। ਉਹ 89 ਵਰ੍ਹਿਆਂ ਦੇ ਸਨ । ਬੀਬੀ ਸੁਰਜੀਤ ਕੌਰ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ ਤੇ ਚੰਡੀਗੜ੍ਹ ਸਥਿਤ ਆਪਣੀ ਲੜਕੀ ਸ਼ੁਪਿੰਦਰ ਕੌਰ ਕੋਲ ਰਹਿੰਦੇ ਸਨ।

ਉਨ੍ਹਾਂ ਦੀ ਮੌਤ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਉਂਦਿਆਂ ਟਵੀਟ ਕਰਕੇ ਕਿਹਾ ਕਿ ਬੀਬੀ ਸੁਰਜੀਤ ਕੌਰ ਕਾਲਕਟ ਇਕ ਤਜ਼ਰਬੇਕਾਰ ਸਿਆਸਤਦਾਨ ਸੀ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀ ਸੰਵੇਦਨਾ। ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ।

ਸਾਲ 1980 'ਚ ਬੀਬੀ ਸੁਰਜੀਤ ਕੌਰ ਪਹਿਲੀ ਵਾਰ ਕਾਂਗਰਸ ਪਾਰਟੀ ਤੋਂ ਹਲਕਾ ਉੜਮੁੜ ਟਾਂਡਾ ਤੋਂ ਵਿਧਾਇਕ ਚੁਣੇ ਗਏ ਸਨ। ਸਾਲ 1992 'ਚ ਫਿਰ ਬੀਬੀ ਸੁਰਜੀਤ ਕੌਰ ਕਾਲਕਟ ਹਲਕਾ ਉੜਮੁੜ ਟਾਂਡਾ ਤੋਂ ਵਿਧਾਇਕ ਚੁਣੇ ਗਏ ਤੇ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਦੀ ਵਜ਼ਾਰਤ 'ਚ ਤਕਨੀਕੀ ਸਿੱਖਿਆ ਮੰਤਰੀ ਵਜੋਂ ਮੰਤਰੀ ਦੇ ਅਹੁਦੇ 'ਤੇ ਆਪਣੀਆਂ ਸੇਵਾਵਾਂ ਨਿਭਾਈਆਂ ਸਨ। ਬੀਬੀ ਸੁਰਜੀਤ ਕੌਰ ਦੇ ਦੇਹਾਂਤ ਦੀ ਖ਼ਬਰ ਨਾਲ ਜਿੱਥੇ ਪੰਜਾਬ ਦੇ ਸਿਆਸੀ ਗਲਿਆਰਿਆਂ 'ਚ ਸੋਗ ਦੀ ਲਹਿਰ ਹੈ ਉੱਥੇ ਹਲਕਾ ਉੜਮੁੜ ਟਾਂਡਾ 'ਚ ਵੀ ਵੱਖ-ਵੱਖ ਰਾਜਨੀਤਕ ਆਗੂਆਂ ਨੇ ਬੀਬੀ ਸੁਰਜੀਤ ਕੌਰ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement