ਵਿਜੈ ਇੰਦਰ ਸਿੰਗਲਾ ਵੱਲੋਂ ਸੰਗਰੂਰ ‘ਚ ਕੋਵਿਡ ਐਂਬੂਲੈਂਸ ਤੇ ਘਰ-ਘਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ 
Published : May 30, 2021, 6:31 pm IST
Updated : May 30, 2021, 6:31 pm IST
SHARE ARTICLE
Vijay Inder Singla
Vijay Inder Singla

ਅੱਜ ਸ਼ੁਰੂ ਕੀਤੀ ਗਈ ਐਂਬੂਲੈਂਸ ਸੇਵਾ ਤਹਿਤ ਦੋ ਆਕਸੀਜਨ ਕੰਸਟ੍ਰੇਟਰਜ਼ ਵਾਲੇ ਵਾਹਨ ਚਲਾਏ ਜਾਣਗੇ।

ਸੰਗਰੂਰ-  ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਸੰਗਰੂਰ ਵਿੱਚ ਕੋਵਿਡ ਐਂਬੂਲੈਂਸ ਸੇਵਾ ਅਤੇ ਘਰ-ਘਰ ਕੋਵਿਡ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਅੱਜ ਸ਼ੁਰੂ ਕੀਤੀ ਗਈ ਐਂਬੂਲੈਂਸ ਸੇਵਾ ਤਹਿਤ ਦੋ ਆਕਸੀਜਨ ਕੰਸਟ੍ਰੇਟਰਜ਼ ਵਾਲੇ ਵਾਹਨ ਚਲਾਏ ਜਾਣਗੇ।

ਸਿੰਗਲਾ ਨੇ ਸੰਗਰੂਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ, ‘’ਵਲੰਟੀਅਰਾਂ ਦੀ ਇੱਕ ਸਮਰਪਿਤ ਟੀਮ, ਲੋਕਾਂ ਨੂੰ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ ਮਹਾਂਮਾਰੀ ਬਾਰੇ ਉਨ੍ਹਾਂ ਦੇ ਭੁਲੇਖੇ ਦੂਰ ਕਰਨ ਲਈ ਜਾਗਰੂਕ ਕਰੇਗੀ। ਸਾਡੀ ਟੀਮ ਲੋਕਾਂ ਨੂੰ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਕੋਵਿਡ ਜ਼ਰੂਰੀ ਵਸਤਾਂ ਵਾਲੀਆਂ ‘ਜ਼ਿੰਮੇਵਾਰ ਕਿੱਟਾਂ’ ਵੰਡੇਗੀ।” 

vijay Inder Singla vijay Inder Singla

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ, “ਐਮਰਜੈਂਸੀ ਜਾਂ ਸਖ਼ਤ ਜ਼ਰੂਰਤ ਦੀ ਸਥਿਤੀ ਵਿੱਚ ਲੋਕਾਂ ਦੀ ਸੇਵਾ ਅਤੇ ਸਹਾਇਤਾ ਲਈ ਐਂਬੂਲੈਂਸ ਸੇਵਾ ਮਹੱਤਵਪੂਰਨ ਹੈ।  ਹੈਲਪਲਾਈਨ ਨੰਬਰ, 88981-00004 ‘ਤੇ ਕਾਲ ਕਰਕੇ, ਐਂਬੂਲੈਂਸ ਬੁਲਾਈ ਜਾ ਸਕੇਗੀ।” ਉਨ੍ਹਾਂ ਟੀਕਾ ਲਗਵਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਸਰਕਾਰ ਹੋਰ ਟੀਕੇ ਖਰੀਦਣ ਦੀ ਸੰਭਾਵਨਾ ਵੱਲ ਕੰਮ ਕਰ ਰਹੀ ਹੈ ਤਾਂ ਜੋ ਹਰ ਘਰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ। ਵਿਜੈ ਇੰਦਰ ਸਿੰਗਲਾ ਨੇ ਕਿਹਾ, “ਸਾਨੂੰ ਕੋਵਿਡ ਵਿਰੁੱਧ ਆਪਣੀ ਲੜਾਈ ਵਿਚ ਇਕੱਠੇ ਖੜੇ ਹੋਣ ਦੀ ਲੋੜ ਹੈ।’

ਉਨ੍ਹਾਂ ਕਿਹਾ ਕਿ ਕੋਵਿਡ ਵਾਰ ਰੂਮ ਅਤੇ ਇੱਕ ਹੈਲਪਲਾਈਨ ਨੰਬਰ 24 ਘੰਟੇ ਪਹਿਲਾਂ ਹੀ ‘ਜ਼ਿੰਮੇਵਾਰ ਸੰਗਰੂਰ’ ਤਹਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਹੀ ਹੈ। ਸਿੰਗਲਾ ਨੇ ਦੱਸਿਆ ਕਿ ਹੈਲਪਲਾਈਨ ਨੰਬਰ ‘ਤੇ ਬਿਸਤਰੇ, ਆਕਸੀਜਨ, ਵੈਕਸੀਨ ਅਤੇ ਦਵਾਈ ਦੀ ਉਪਲੱਬਧਤਾ ਸੰਬੰਧੀ ਦੋ ਸੌ ਤੋਂ ਵੱਧ ਫ਼ੋਨ ਆ ਚੁੱਕੇ ਹਨ ਅਤੇ ਇਨ੍ਹਾਂ ਵਿੱਚੋਂ 90 ਫੀਸਦੀ ਦਾ ਹੱਲ ਕੀਤਾ ਵੀ ਜਾ ਚੁੱਕਾ ਹੈ। ਡਿਜੀਟਲ ਖੇਤਰ ਦਾ ਇਸਤੇਮਾਲ ਕਰਦਿਆਂ, ਸਵਾਲਾਂ ਦਾ ਤੁਰੰਤ ਜਵਾਬ ਦੇਣ ਲਈ ਇੱਕ ਚੈਟਬੌਟ ਲੋਕਾਂ ਦੀ ਸਹਾਇਤਾ ਲਈ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ ਪਹਿਲਕਦਮੀਆਂ ਕੋਵਿਡ -19 ਵਿਰੁੱਧ ਲੜਾਈ ਲੜਨ ਲਈ ਇੱਕ ਮਜਬੂਤ ਤੰਤਰ ਪ੍ਰਦਾਨ ਕਰ ਰਹੀਆਂ ਹਨ।

Corona Virus Corona Virus

 ਕੋਵਿਡ -19 ਨੂੰ ਲੈ ਕੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਜੁੜੀਆਂ ਹੋਈਆਂ ਹਨ, ਇਸ ਲਈ, ਜਨਤਕ ਖੇਤਰ ਵਿਚ ਪੈਦਾ ਹੋ ਰਹੇ ਖਦਸ਼ਿਆਂ ਅਤੇ ਸਵਾਲਾਂ ਦੇ ਹੱਲ ਅਤੇ ਸਹੀ ਜਾਣਕਾਰੀ  ਦੇ ਮੱਦੇਨਜ਼ਰ, ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੋਸ਼ਲ ਮੀਡੀਆ ਪਲੇਟਫਾਰਮਸ 'ਤੇ "ਆਸਕ ਦ ਕੋਵਿਡ ਐਕਸਪਰਟ" ਵੀਡੀਓ ਸੀਰੀਜ਼ ਸ਼ੁਰੂ ਕੀਤੀ ਹੈ। ਇਸ ਸੀਰੀਜ਼ ਵਿਚ ਸ੍ਰੀ ਸਿੰਗਲਾ ਅਤੇ ਇਕ ਡਾਕਟਰ ਗੱਲਬਾਤ ਕਰਦੇ ਹਨ, ਜਿੱਥੇ ਡਾਕਟਰ ਕੋਵਿਡ ਸੰਬੰਧੀ ਧਾਰਨਾਵਾਂ ਦਾ ਖੰਡਨ ਕਰਨ ਦੇ ਨਾਲ-ਨਾਲ ਅਸਲ ਤੱਥਾਂ ਨੂੰ ਸਾਹਮਣੇ ਲੈ ਕੇ ਆਉਂਦਾ ਹੈ।

ਇਸ ਤੋਂ ਇਲਾਵਾ, ਕੈਨੋਪੀਜ਼ ਦੀ ਸਥਾਪਨਾ ਵੀ ਸ਼ੁਰੂ ਕੀਤੀ ਗਈ ਹੈ, ਇਸ ਨੂੰ ਲੋਕਾਂ ਦੀ ਅਸਾਨ ਪਹੁੰਚ ਦੇ ਮੱਦੇਨਜ਼ਰ ਬਾਜ਼ਾਰ ਵਿੱਚ ਰੱਖਿਆ ਜਾਵੇਗਾ। ਇਸ ਦਾ ਮੁੱਖ ਉਦੇਸ਼ ਲੋਕਾਂ ਨੂੰ ਕੋਵਿਡ ਨਾਲ ਸਬੰਧਤ ਸਹੀ ਜਾਣਕਾਰੀ ਤੇ ਸਹਾਇਤਾ ਪ੍ਰਦਾਨ ਕਰਨਾ ਹੋਵੇਗਾ।
 ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਦੁਆਰਾ ਜ਼ਿੰਮੇਵਾਰ ਸੰਗਰੂਰ ਮੁਹਿੰਮ ਦੀ ਸ਼ੁਰੂਆਤ ਸੰਗਰੂਰ ਦੇ ਲੋਕਾਂ ਨੂੰ ਕੋਵਿਡ ਨਾਲ ਸਬੰਧਤ ਸਹਾਇਤਾ ਪ੍ਰਦਾਨ ਕਰਨ ਲਈ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement