ਮੰਗਾਂ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰ ਫ਼ਰੰਟ ਵਲੋਂ ਸਿਖਿਆ ਮੰਤਰੀ ਦੀ ਨਿਜੀ ਰਿਹਾਇਸ਼ ਅੱਗੇ ਪ੍ਰਦਰਸ਼ਨ
Published : May 30, 2022, 12:33 am IST
Updated : May 30, 2022, 12:33 am IST
SHARE ARTICLE
image
image

ਮੰਗਾਂ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰ ਫ਼ਰੰਟ ਵਲੋਂ ਸਿਖਿਆ ਮੰਤਰੀ ਦੀ ਨਿਜੀ ਰਿਹਾਇਸ਼ ਅੱਗੇ ਪ੍ਰਦਰਸ਼ਨ

ਬਰਨਾਲਾ, 29 ਮਈ (ਜਗਦੇਵ ਸਿੰਘ ਸੇਖੋਂ/ਕਮਲਜੀਤ ਸਿੰਘ) : ਬੀਤੇ ਦਿਨਾਂ ਦੌਰਾਨ ਸਿਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਦਾ ਘਿਰਾਉ ਕਰਨ ਦੇ ਦਿਤੇ ਪ੍ਰੋਗਰਾਮ ਤਹਿਤ ਡੈਮੋਕ੍ਰੇਟਿਕ ਟੀਚਰ ਫ਼ਰੰਟ ਵਲੋਂ ਮੀਤ ਹੇਅਰ ਦੀ ਕੋਠੀ ਸਾਹਮਣੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਲਗਾਏ ਬੈਰੀਕੇਟ ਲੰਘਣ ਦੀ ਕੋਸ਼ਿਸ਼ ਦੌਰਾਨ ਅਧਿਆਪਕਾਂ ਅਤੇ ਪੁਲਿਸ ਕਰਮੀਆਂ ਦਰਮਿਆਨ ਹੋਈ ਖਿੱਚਧੂਹ ਅਤੇ ਗਰਮਾ-ਗਰਮੀ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਅਧਿਆਪਕਾਂ ਵਲੋਂ ਉਕਤ ਥਾਂ ’ਤੇ ਪੱਕਾ ਮੋਰਚਾ ਲਾਉਣ ਦਾ ਐਲਾਨ ਕਰ ਦਿਤਾ। 
ਅਪਣੇ ਦਿਤੇ 29 ਮਈ ਦੇ ਪ੍ਰੋਗਰਾਮ ਅਨੁਸਾਰ ਡੈਮੋਕ੍ਰੇਟਿਕ ਟੀਚਰ ਫ਼ਰੰਟ ਵਲੋਂ ਅੱਜ ਸਵੇਰ ਤੋਂ ਸਥਾਨਕ ਮਿੰਨੀ ਸਕੱਤਰੇਤ ਵਿਖੇ ਧਰਨਾ ਦਿਤਾ ਗਿਆ ਅਤੇੇ ਇਸ ਦੌਰਾਨ ਡੀ ਐਸ ਪੀ ਰਾਜੇਸ਼ ਸਨੇਹੀ ਬੱਤਾ ਅਤੇ ਐਸ ਡੀ ਐਮ ਗੋਪਾਲ ਸਿੰਘ ਆਦਿ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਫ਼ਰੰਟ ਦੇ ਆਗੂਆਂ ਨਾਲ ਮੀਟਿੰਗਾਂ ਕਰ ਕੇ ਇਸ ਮਸਲੇ ਦਾ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਗਈ ਪਰ ਉਕਤ ਮੀਟਿੰਗਾਂ ਬੇਸਿੱਟਾ ਰਹਿਣ ਤੋਂ ਬਾਅਦ ਮੁਜ਼ਾਹਰਾਕਾਰੀਆਂ ਵਲੋਂ ਸਿਖਿਆ ਮੰਤਰੀ ਦੀ ਕੋਠੀ ਵਲ ਕੂਚ ਕੀਤਾ। ਸਿਖਿਆ ਮੰਤਰੀ ਦੀ ਕੋਠੀ ਵਲ ਵਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਬੈਰੀਕੇਟਿੰਗ ਅਤੇ ਸੈਂਕੜੇ ਪੰਜਾਬ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਕੇਂਦਰੀ ਸੁਰੱਖਿਆ ਬਲਾਂ ਦੇ ਦਸਤੇ ਵੀ ਤਾਇਨਾਤ ਕੀਤੇ ਗਏ ਸਨ। ਹੱਥਾਂ ਵਿਚ ਸਰਕਾਰ ਵਿਰੋਧੀ ਤਖ਼ਤੀਆਂ ਫੜ ‘ਪੰਜਾਬ ਸਰਕਾਰ ਮੁਰਦਾਬਾਦ’ ਅਤੇ ‘ਸਿਖਿਆ ਮੰਤਰੀ ਮੁਰਦਾਬਾਦ’ ਦੇ ਆਕਾਸ਼ ਗੂੰਜਦੇ ਨਾਹਰੇ ਲਾ ਕੋਠੀ ਵਲ ਅੱਗੇ ਵਧ ਰਹੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵਲੋਂ ਲਾਈਆਂ ਰੋਕਾਂ ਤੋਂ ਅੱਗੇ ਲੰਘਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਕਾਫ਼ੀ ਖਿੱਚ ਧੂਹ ਹੋਈ। ਇਸੇ ਦਰਮਿਆਨ ਪ੍ਰਦਰਸ਼ਨਕਾਰੀਆਂ ਅਧਿਆਪਕਾਂ ਵਲੋਂ ਪੁਲਿਸ ਤੇ ਮਹਿਲਾ ਅਧਿਆਪਕਾ ਬੀਬੀ ਨਵਲਦੀਪ ਸ਼ਰਮਾ ਦੇ ਕੇਸ ਪੱਟਣ ਦੇ ਵੀ ਦੋਸ਼ ਲਾਏ। 
ਮੀਡੀਆ ਨਾਲ ਗੱਲਬਾਤ ਕਰਦਿਆਂ ਫ਼ਰੰਟ ਦੇ ਸੂਬਾਈ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਰਨਲ ਸਕੱਤਰ ਮੁਕੇਸ਼ ਕੁਮਾਰ ਨੇ ਦਸਿਆ ਕਿ 8,886 ਅਧਿਆਪਕਾਂ ਦੀ ਰੈਗੂਲਰਾਈਜ਼ੇਸ਼ਨ ਦੌਰਾਨ ਰੈਗੂਲਰ ਦੀ ਆਪਸਨ ਲੈਣ ਦੇ ਬਾਵਜੂਦ ਭਵਾਨੀਗੜ੍ਹ ਦੋ ਅਧਿਆਪਕਾਂ ਹਰਿੰਦਰ ਸਿੰਘ (ਸ.ਮਿ.ਸ. ਕਛਵਾ, ਪਟਿਆਲਾ) ਅਤੇ ਮੈਡਮ ਨਵਲਦੀਪ ਸ਼ਰਮਾ (ਸ.ਹ.ਸ. ਬੋਲੜ ਕਲਾਂ, ਪਟਿਆਲਾ) ਪਹਿਲਾਂ ਕਾਂਗਰਸ ਸਰਕਾਰ ਅਤੇ ਹੁਣ ‘ਆਪ’ ਸਿੰਘ ਔਜਲਾ ਸਰਕਾਰ ਦੁਆਰਾ ਰੈਗੂਲਰ ਦੇ ਆਰਡਰ ਨਹੀਂ ਦਿਤੇ ਗਏ, ਜਦਕਿ ਬਾਕੀ ਸਮੂਹ ਅਧਿਆਪਕ ਮਿਤੀ 01-04-2018 ਤੋਂ ਰੈਗੂਲਰ ਹੋਣ ਤੋਂ ਬਾਅਦ, ਅਪ੍ਰੈਲ 2020 ਤਕ ਕਨਫਰਮ ਵੀ ਹੋ ਚੁੱਕੇ  ਹਨ। ਇਸ ਬੇਇਨਸਾਫ਼ੀ, ਧੱਕੇਸ਼ਾਹੀ ਅਤੇ ਪੱਖਪਾਤ ਕਾਰਨ ਉਕਤ ਦੋਨੋਂ ਅਧਿਆਪਕ ਅਤੇ ਇਨ੍ਹਾਂ ਦੇ ਪ੍ਰਵਾਰ ਗਹਿਰੀ ਮਾਨਸਕ ਤੇ ਆਰਥਕ ਪੀੜ ਦਾ ਸ਼ਿਕਾਰ ਹੋ ਚੁੱਕੇ ਹਨ। 
ਉਨ੍ਹਾਂ ਮੰਗ ਕੀਤੀ ਕਿ ਉਕਤ ਦੋਵਾਂ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਆਰਡਰ ਜਾਰੀ ਕੀਤੇ ਜਾਣ। ਉਨ੍ਹਾਂ ਐਲਾਨ ਕੀਤਾ ਕਿ ਜਿੰਨੀ ਦੇਰ ਤਕ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ ਉਨ੍ਹਾਂ ਦਾ ਧਰਨਾ ਇਸੇ ਥਾਂ ’ਤੇ ਲਗਾਤਾਰ ਜਾਰੀ ਰਹੇਗਾ। 
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਮਨਜੀਤ ਸਿੰਘ ਧਨੇਰ, ਅਸ਼ਵਨੀ ਅਵਸਥੀ, ਗੁਰਪਿਆਰ ਸਿੰਘ ਕੋਟਲੀ, ਰਾਜੀਵ ਕੁਮਾਰ ਬਰਨਾਲਾ, ਰਘਵੀਰ ਸਿੰਘ ਭਵਾਨੀਗੜ੍ਹ, ਸੁਖਦੇਵ ਸਿੰਘ ਡਾਨਸੀਵਾਲ ਆਦਿ ਹਾਜ਼ਰ ਸਨ।
29---2ਈ

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement