
ਪੰਜਾਬ ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ
ਮੁਹਾਲੀ : ਪੰਜਾਬ ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਿਹਾ ਹਨ। ਹਰ ਰੋਜ਼ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਸਿੱਧੂ ਮੂਸੇਵਾਲਾ ਦਾ ਕਤਲ ਦਾ ਮਾਮਲਾ ਹਜੇ ਠੰਡਾ ਨਹੀਂ ਪਿਆ ਕਿ ਹੁਣ ਜਲੰਧਰ 'ਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਥਾਣਾ ਡਿਵੀਜ਼ਨ ਨੰਬਰ ਸੱਤ ਅਧੀਨ ਪੈਂਦੇ ਗੜ੍ਹਾ ਇਲਾਕੇ ਵਿੱਚ ਏਐਸਆਈ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਜਲੰਧਰ ਦੇ ਡਿਵੀਜ਼ਨ ਨੰਬਰ ਅਧੀਨ ਪੈਂਦੇ ਗੜ੍ਹਾ ਇਲਾਕੇ ਵਿੱਚ ਸ਼ੱਕੀ ਹਾਲਾਤ ਵਿੱਚ ਦੇਰ ਰਾਤ ਗੋਲ਼ੀ ਚੱਲਣ ਨਾਲ ਏਐਸਆਈ ਦੀ ਮੌਤ ਹੋ ਗਈ।
death
ਮ੍ਰਿਤਕ ਏਐੱਸਆਈ ਦੀ ਪਛਾਣ ਸਵਰਨ ਸਿੰਘ ਵਜੋਂ ਹੋਈ ਹੈ ਜੋ ਕਿ ਲੰਬਾ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਗੋਲ਼ੀ ਚੱਲਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ ਪਰ ਸੂਤਰਾਂ ਅਨੁਸਾਰ ਦੇਰ ਰਾਤ ਏਐਸਆਈ ਦਾ ਕਤਲ ਕਰਨ ਦੀ ਗੱਲ ਕਹੀ ਜਾ ਰਹੀ ਹੈ।
death
ਮ੍ਰਿਤਕ ਏਐਸਆਈ ਸਵਰਨ ਸਿੰਘ ਦੇ ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਹੈ ਕਿ ਸਵਰਨ ਸਿੰਘ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਸ ਨੇ ਦੱਸਿਆ ਕਿ ਸਵਰਨ ਸਿੰਘ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਭੇਜੀ ਸੀ।
Firing