
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੂਰੇ ਪੰਜਾਬ ਵਿਚ ਸੋਗ ਦੀ ਲਹਿਰ ਹੈ।
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੂਰੇ ਪੰਜਾਬ ਵਿਚ ਸੋਗ ਦੀ ਲਹਿਰ ਹੈ। ਇਸ ਦੇ ਨਾਲ ਹੀ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਣੀ ਸੀ, ਜੋ ਹੁਣ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਯਾਨੀ ਕਿ 30 ਮਈ ਨੂੰ ਸਵੇਰੇ 11.30 ਵਜੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਰੱਖੀ ਗਈ ਸੀ।