
ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਕੁਲਜੀਤ ਨਾਗਰਾ ਸਣੇ ਕਈ ਸੀਨੀਅਰ ਆਗੂ ਵੀ ਹੋਏ ਸ਼ਾਮਲ
ਮਾਨਸਾ: ਪੰਜਾਬ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੀ ਘਟਨਾ ਤੋਂ ਬਾਅਦ ਕਾਂਗਰਸ ਵੱਲੋਂ ਲਗਾਤਾਰ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਚਲਦਿਆਂ ਪੰਜਾਬ ਕਾਂਗਰਸ ਵੱਲੋਂ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਅਤੇ ਇਨਸਾਫ ਦਿਵਾਉਣ ਲਈ ਮਾਨਸਾ ਵਿਖੇ ਕੈਂਡਲ ਮਾਰਚ ਕੱਢਿਆ ਗਿਆ।
ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਨਿੰਦਾ ਕਰਦੇ ਕਿਹਾ, "ਹੁਣ ਤੱਕ ਪੰਜਾਬ ਸਰਕਾਰ ਵੱਲੋਂ ਕਿਸੇ ਨੇ ਵੀ ਹਮਦਰਦੀ ਜਤਾਉਣ ਲਈ ਕੋਈ ਬਿਆਨ ਜਾਰੀ ਨਹੀਂ ਕੀਤਾ... 30 ਘੰਟੇ ਹੋ ਗਏ ਹਨ..."।
ਇਸ ਦੌਰਾਨ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਨੂੰ ਇਨਸਾਫ਼ ਦੀ ਉਮੀਦ ਹੈ। ਉਹਨਾਂ ਕਿਹਾ, “ਸਾਨੂੰ ਰਿਪੋਰਟਾਂ ਮਿਲ ਰਹੀਆਂ ਹਨ ਕਿ ਆਈਬੀ ਨੇ ਪੰਜਾਬ ਪੁਲਿਸ ਨਾਲ ਆਪਣੀ ਮੀਟਿੰਗ ਵਿਚ ਕਿਹਾ ਸੀ ਕਿ 3 ਲੋਕਾਂ ਨੂੰ ਸਭ ਤੋਂ ਵੱਧ ਖ਼ਤਰਾ ਹੈ ਅਤੇ ਸਿੱਧੂ ਮੂਸੇ ਵਾਲਾ ਉਹਨਾਂ ਵਿਚੋਂ ਇਕ ਸੀ। ਇਸ ਦੇ ਬਾਵਜੂਦ... ਸਰਕਾਰ ਨੇ ਉਸ ਦੀ ਸੁਰੱਖਿਆ ਕਿਉਂ ਵਾਪਸ ਲਈ?”
ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕੁਲਬੀਰ ਸਿੰਘ ਜ਼ੀਰਾ ਸਣੇ ਕਈ ਸੀਨੀਅਰ ਆਗੂ ਵੀ ਮੌਜੂਦ ਰਹੇ।