ਸੰਗਰੂਰ ਜ਼ਿਮਨੀ ਚੋਣ, ਅੱਜ ਜਾਰੀ ਹੋਵੇਗਾ ਨਾਮਜ਼ਦਗੀਆਂ ਭਰਨ ਸਬੰਧੀ ਨੋਟੀਫ਼ੀਕੇਸ਼ਨ
Published : May 30, 2022, 7:56 am IST
Updated : May 30, 2022, 7:56 am IST
SHARE ARTICLE
Lok Sabha Election
Lok Sabha Election

6 ਜੂਨ ਤੱਕ ਨਾਮਜ਼ਦਗੀਆਂ ਦਾਖ਼ਲ ਕਰ ਸਕਣਗੇ ਉਮੀਦਵਾਰ

 

ਚੰਡੀਗੜ੍ਹ : ਸੰਗਰੂਰ ਲੋਕ ਸਭਾ ਹਲਕੇ-12 ਦੀ ਜ਼ਿਮਨੀ ਚੋਣ ਕਰਵਾਉਣ ਸਬੰਧੀ ਨੋਟੀਫ਼ੀਕੇਸ਼ਨ ਅੱਜ ਜਾਰੀ ਹੋ ਜਾਵੇਗਾ ਅਤੇ ਉਮੀਦਵਾਰ 6 ਜੂਨ, 2022 ਤੱਕ ਨਾਮਜ਼ਦਗੀਆਂ ਦਾਖ਼ਲ ਕਰ ਸਕਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਦਸਿਆ ਕਿ ਸ਼ਡਿਊਲ ਅਨੁਸਾਰ ਨੋਟੀਫ਼ੀਕੇਸ਼ਨ ਜਾਰੀ ਕਰਨ ਦੀ ਮਿਤੀ 30 ਮਈ, 2022 ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 6 ਜੂਨ, 2022 ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 7 ਜੂਨ, 2022 ਨੂੰ ਹੋਵੇਗੀ।

ਉਨ੍ਹਾਂ ਅੱਗੇ ਦਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 9 ਜੂਨ, 2022 ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਵੋਟਾਂ ਪੈਣ ਦੀ ਮਿਤੀ 23 ਜੂਨ, 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤਕ ਨਿਰਧਾਰਤ ਕੀਤੀ ਗਈ ਹੈ, ਜਦਕਿ ਗਿਣਤੀ 26 ਜੂਨ, 2022 ਨੂੰ ਹੋਵੇਗੀ। ਚੋਣ 28 ਜੂਨ, 2022 ਤੋਂ ਪਹਿਲਾਂ ਮੁਕੰਮਲ ਹੋ ਜਾਵੇਗੀ। ਡਾ. ਰਾਜੂ ਨੇ ਦਸਿਆ ਕਿ ਨਾਮਜ਼ਦਗੀ ਪੱਤਰ 30.05.2022 ਤੋਂ 06.06.2022 ਤਕ ਸਰਕਾਰੀ ਛੁੱਟੀ ਤੋਂ ਇਲਾਵਾ ਕਿਸੇ ਵੀ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤਕ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਦਾਖ਼ਲ ਕੀਤੇ ਜਾਣੇ ਹਨ। ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਗਰੂਰ ਸੰਸਦੀ ਹਲਕੇ-12 ਲਈ ਰਿਟਰਨਿੰਗ ਅਫ਼ਸਰ ਹਨ।

SANGRUR BYE-ELECTIONSANGRUR BYE-ELECTION

ਜਾਣਕਾਰੀ ਅਨੁਸਾਰ 3 ਜੂਨ, 2022 ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ (ਸ਼ੁਕਰਵਾਰ) ਹੈ ਅਤੇ 4 ਜੂਨ, 2022 ਨੂੰ ਪਹਿਲਾ ਸ਼ਨੀਵਾਰ ਹੈ, ਜੋ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਛੁੱਟੀ ਵਾਲੇ ਦਿਨ ਨਹੀਂ ਹਨ; ਇਸ ਲਈ ਇਨ੍ਹਾਂ ਦਿਨਾਂ ਦੌਰਾਨ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਜਾ ਸਕਦਾ ਹੈ। ਹਾਲਾਂਕਿ 5 ਜੂਨ, 2022 ਐਤਵਾਰ ਹੋਣ ਕਰ ਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਹੈ; ਇਸ ਲਈ ਇਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰਾਂ ਕੋਲ ਦਾਖ਼ਲ ਨਹੀਂ ਕੀਤੇ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਸੰਗਰੂਰ ਸੰਸਦੀ ਹਲਕੇ-12 ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਫ਼ਾਰਮ 2 ਏ ਵਿਚ ਦਾਖ਼ਲ ਕੀਤੇ ਜਾਣੇ ਹਨ ਅਤੇ ਰਿਟਰਨਿੰਗ ਅਫ਼ਸਰ ਕੋਲ ਖਾਲੀ ਫ਼ਾਰਮ ਉਪਲਬਧ ਹਨ। ਉਨ੍ਹਾਂ ਕਿਹਾ ਕਿ ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫ਼ਾਰਮ ਵਿਚ ਹੋਣ।
ਡਾ. ਰਾਜੂ ਨੇ ਦਸਿਆ ਕਿ ਸੰਸਦੀ ਹਲਕੇ (ਲੋਕ ਸਭਾ) ਦੀ ਸੀਟ ਲਈ ਯੋਗ ਹੋਣ ਵਾਸਤੇ ਉਮੀਦਵਾਰ ਕਿਸੇ ਵੀ ਸੰਸਦੀ ਹਲਕੇ ਲਈ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਸੰਤੁਸ਼ਟ ਕਰਨ ਲਈ ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਦੀ ਸਬੰਧਤ ਐਂਟਰੀ ਦੀ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ।

Lok Sabha Lok Sabha

ਉਨ੍ਹਾਂ ਕਿਹਾ ਕਿ ਸਬੰਧਤ ਰਿਟਰਨਿੰਗ ਅਫ਼ਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਵਲੋਂ ਅਧਿਕਾਰਤ ਕਿਸੇ ਹੋਰ ਵਿਅਕਤੀ ਅੱਗੇ ਨਿਰਧਾਰਤ ਫ਼ਾਰਮ ਵਿਚ ਸਹੁੰ ਜਾਂ ਪੁਸ਼ਟੀ ਕਰਨ ਲਈ ਇਕ ਸਰਟੀਫ਼ੀਕੇਟ ਦੀ ਵੀ ਲੋੜ ਹੁੰਦੀ ਹੈ। ਉਮੀਦਵਾਰ ਦੁਆਰਾ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਣੀ ਚਾਹੀਦੀ ਹੈ। ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਵਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ (25.05.2022) ਤੋਂ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤਕ ਲਾਗੂ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement