
ਹਸਪਤਾਲ ਦੇ ਬਾਹਰ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾ ਨੇ ਧਰਨਾ ਲਗਾਇਆ ਹੋਇਆ ਹੈ
ਮਾਨਸਾ – ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਿੱਧੂ ਦੇ ਪਰਿਵਾਰ ਨੇ ਸਿੱਧੂ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੇ ਪਰਿਵਾਰ ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਵਲੋਂ ਜਾਂਚ ਦੀ ਮੰਗ ਕੀਤੀ ਹੈ।
ਹਸਪਤਾਲ ਦੇ ਬਾਹਰ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾ ਨੇ ਧਰਨਾ ਲਗਾਇਆ ਹੋਇਆ ਹੈ। ਧਰਨਾਕਾਰੀਆਂ ਵਲੋਂ ਸਿੱਧੂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਸਿੱਧੂ ਮੂਸੇ ਵਾਲਾ ਦੀ ਟੀਮ ਦੇ ਮੈਂਬਰਾਂ ਵਲੋਂ ਸੋਸ਼ਲ ਮੀਡੀਆ ’ਤੇ ਉਸ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਇਸ ਪੋਸਟ ’ਚ ਲਿਖਿਆ ਸੀ, ‘‘ਬਾਈ ਸਿੱਧੂ ਮੂਸੇ ਆਲੇ ਨੂੰ ਪਿਆਰ ਕਰਨ ਵਾਲਿਆਂ ਨੂੰ ਦੱਸਿਆ ਜਾਂਦਾ ਕਿ ਅੰਤਿਮ ਸੰਸਕਾਰ ਦਾ ਸਮਾਂ ਹਾਲੇ ਕੋਈ ਤੈਅ ਨਹੀਂ ਕੀਤਾ। ਪੋਸਟਮਾਰਟਮ ਤੋਂ ਬਾਅਦ ਜਿਵੇਂ ਪਰਿਵਾਰ ਤੈਅ ਕਰੇਗਾ, ਆਪ ਸਭ ਨੂੰ ਸੂਚਿਤ ਕੀਤਾ ਜਾਵੇਗਾ।’’