ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ PSPCL ਦਾ ਸਹਾਇਕ ਲਾਈਨਮੈਨ ਗ੍ਰਿਫ਼ਤਾਰ 
Published : May 30, 2022, 8:50 pm IST
Updated : May 30, 2022, 8:50 pm IST
SHARE ARTICLE
Vigilance arrests PSPCL assistant lineman on bribery charges
Vigilance arrests PSPCL assistant lineman on bribery charges

75000 ਰੁਪਏ ਦੀ ਰਿਸ਼ਵਤ ਲੈਣ ਦੇ ਲੱਗੇ ਇਲਜ਼ਾਮ 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਵਿਖੇ ਤਾਇਨਾਤ PSPCL ਦੇ ਇੱਕ ਸਹਾਇਕ ਲਾਈਨਮੈਨ (ਏ.ਐਲ.ਐਮ) ਨੂੰ 75000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

Vigilance BureauVigilance Bureau

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਵਿਖੇ ਤਾਇਨਾਤ ਏ.ਐਲ.ਐਮ ਅੰਮ੍ਰਿਤ ਲਾਲ ਮੋਦੀ ਨੂੰ ਬਲਵੀਰ ਕੌਰ ਵਾਸੀ ਪਿੰਡ ਤੱਲਣ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਵਟਸਐਪ ਨੰਬਰ 'ਤੇ ਆਪਣੀ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਕਤ ਲਾਈਨਮੈਨ ਪਹਿਲਾਂ ਹੀ ਉਸ ਦੇ ਘਰੇਲੂ ਬਿਜਲੀ ਬਿੱਲ ਦੇ ਨਿਪਟਾਰੇ ਲਈ ਤਿੰਨ ਕਿਸ਼ਤਾਂ ਵਿੱਚ 75000 ਰੁਪਏ ਲੈ ਚੁੱਕਾ ਹੈ ਪਰ ਉਸਦੇ ਬਿਜਲੀ ਬਿੱਲ ਦਾ ਨਿਪਟਾਰਾ  ਨਹੀਂ ਕੀਤਾ ਗਿਆ।

Vigilance nabs 18 officials, 4 private persons in 12 bribery cases during MayVigilance

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਲ.ਐਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਵਾਪਸ ਕਰਨ ਲਈ 50000 ਰੁਪਏ ਦਾ ਚੈੱਕ ਵੀ ਦਿੱਤਾ ਸੀ ਪਰ ਬੈਂਕ ਵੱਲੋਂ ਇਹ ਚੈੱਕ ਰੱਦ ਕਰ ਦਿੱਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਦੋਸ਼ ਸਹੀ ਸਾਬਤ ਹੋਏ ਅਤੇ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ।

ਉਸ ਦੇ ਇਕਬਾਲੀਆ ਬਿਆਨ ਦੇ ਆਧਾਰ 'ਤੇ ਜਲੰਧਰ ਤੋਂ ਵਿਜੀਲੈਂਸ ਬਿਉਰੋ ਦੀ ਟੀਮ ਨੇ ਉਕਤ ਦੋਸ਼ੀ ਏ.ਐੱਲ.ਐੱਮ. ਨੂੰ ਭ੍ਰਿਸ਼ਟਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ। ਉਹਨਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement