ਸਿਹਤ ਮੰਤਰੀ ਵੱਲੋਂ ਬਰਸਾਤ ਦੇ ਮੌਸਮ ਤੋਂ ਪਹਿਲਾਂ ਲੋਕਾਂ ਨੂੰ ਪਾਣੀ ਖੜ੍ਹਨ ਵਾਲੀਆਂ ਸਾਰੀਆਂ ਸੰਭਾਵੀ ਥਾਵਾਂ ਨੂੰ ਸਾਫ਼ ਰੱਖਣ ਦੀ ਅਪੀਲ
Published : May 30, 2023, 9:20 pm IST
Updated : May 30, 2023, 9:20 pm IST
SHARE ARTICLE
 Ahead of rainy season, Punjab health minister urges people to clean all possible water-stagnation points
Ahead of rainy season, Punjab health minister urges people to clean all possible water-stagnation points

ਵੈਕਟਰ ਬੋਰਨ ਬਿਮਾਰੀਆਂ ਨਾਲ ਨਜਿੱਠਣ ਲਈ ਰਣਨੀਤੀ ਘੜਨ ਵਾਸਤੇ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

 

ਚੰਡੀਗੜ੍ਹ : ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਾਣ ਨੂੰ ਰੋਕਣ ਲਈ ਰਣਨੀਤੀ ਘੜਨ ਵਾਸਤੇ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਵੈਕਟਰ ਬੋਰਨ ਬਿਮਾਰੀਆਂ ਵਿੱਚ ਡੇਂਗੂ, ਚਿਕਨਗੁਨੀਆ, ਮਲੇਰੀਆ, ਲਿੰਫੈਟਿਕ ਫਾਈਲੇਰੀਆਸਿਸ, ਜਾਪਾਨੀ ਇਨਸੇਫਲਾਈਟਿਸ ਅਤੇ ਕਾਲਾ ਅਜ਼ਰ ਸ਼ਾਮਲ ਹਨ।

ਅੰਤਰ-ਵਿਭਾਗੀ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤਾਂ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਟੇਟ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ, ਮੈਡੀਕਲ ਸਿੱਖਿਆ ਤੇ ਖੋਜ, ਸਿੱਖਿਆ, ਲੇਬਰ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਡਾ. ਬਲਬੀਰ ਸਿੰਘ ਨੇ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਵਿਭਾਗਾਂ ਨੂੰ ਇਨ੍ਹਾਂ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਮਿਲ ਕੇ ਕੰਮ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਘਰਾਂ ਅਤੇ ਦਫ਼ਤਰਾਂ ਵਿੱਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਆਦਿ ਜਾਂ ਕਿਸੇ ਵੀ ਅਜਿਹੀ ਜਗ੍ਹਾ ਜਿੱਥੇ ਪਾਣੀ ਖੜ੍ਹਾ ਹੋਣ ਦੀ ਸੰਭਾਵਨਾ ਹੋਵੇ,  ਨੂੰ ਸਾਫ਼ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੱਛਰਾਂ ਦੇ ਪ੍ਰਜਨਨ ਚੱਕਰ ਨੂੰ ਤੋੜਨ ਦਾ ਇਹ ਇੱਕੋ ਇੱਕ ਤਰੀਕਾ ਹੈ। ਸਿਹਤ ਮੰਤਰੀ ਨੇ ਸਿਹਤ, ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਵਿਭਾਗਾਂ ਨੂੰ ਪਿੰਡਾਂ ਦੀਆਂ ਸਿਹਤ, ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ (ਵੀ.ਐਚ.ਐਸ.ਐਨ.ਸੀਜ਼) ਅਤੇ ਮਹਿਲਾ ਅਰੋਗਿਆ ਸਮਿਤੀ (ਐਮ.ਏ.ਐਸ.) ਨਾਲ ਮਿਲ ਕੇ ਰਿਹਾਇਸ਼ੀ ਅਤੇ ਵਪਾਰਕ ਖੇਤਰਾਂ ਵਿੱਚ ਅਚਨਚੇਤ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਮੱਛਰ ਦੇ ਲਾਰਵੇ 'ਤੇ ਨਜ਼ਰ ਰੱਖੀ ਜਾ ਸਕੇ।

ਉਨ੍ਹਾਂ ਨੇ ਉਲੰਘਣਾ ਪਾਏ ਜਾਣ 'ਤੇ ਚਲਾਨ ਕੱਟਣ ਦੇ ਵੀ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਫੌਗਿੰਗ ਗਤੀਵਿਧੀਆਂ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸੂਬੇ ਭਰ ਵਿੱਚ ਜਨਤਕ ਜਲ ਸਪਲਾਈ ਟੂਟੀਆਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਨੂੰ ਰੋਕਣ ਲਈ ਸੋਕ ਪਿੱਟਸ ਬਣਾਉਣ ਲਈ ਕਿਹਾ।

ਉਨ੍ਹਾਂ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਐਜੂਸੈਟ ਰਾਹੀਂ ਅਤੇ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਇਨ੍ਹਾਂ ਬਿਮਾਰੀਆਂ ਅਤੇ ਇਸ ਦੇ ਲੱਛਣਾਂ ਬਾਰੇ ਜਾਗਰੂਕ ਕੀਤਾ ਜਾਵੇ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਪੁਰਾਣੇ ਟਾਇਰਾਂ ਜਾਂ ਪੁਰਾਣੇ ਵਾਹਨਾਂ ਵਰਗੇ ਸਕਰੈਪ ਦੇ ਜਲਦ ਤੋਂ ਜਲਦ ਨਿਬੇੜੇ ਦਾ ਭਰੋਸਾ ਦਿੱਤਾ।

ਜਾਣਕਾਰੀ ਅਨੁਸਾਰ ਸੂਬੇ ਵਿੱਚ ਡੇਂਗੂ ਦੇ ਸਿਰਫ਼ 84, ਚਿਕਨਗੁਨੀਆ ਦੇ 6 ਅਤੇ ਮਲੇਰੀਆ ਦੇ 9 ਮਾਮਲੇ ਸਾਹਮਣੇ ਆਏ ਹਨ। ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਕਿਸੇ ਵੀ ਸੰਭਾਵੀ ਵਾਧੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਡੇਂਗੂ ਵਾਰਡਾਂ ਵਿੱਚ 1300 ਬਿਸਤਰਿਆਂ ਦੀ ਵਿਵਸਥਾ ਕੀਤੀ ਗਈ ਹੈ। ਮੱਛਰਾਂ ਦੇ ਪ੍ਰਜਨਨ ਨੂੰ ਕਾਬੂ ਕਰਨ ਲਈ 855 ਬ੍ਰੀਡਿੰਗ ਚੈਕਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਇਸ ਦੰ ਨਾਲ ਹੀ ਜਾਗਰੂਕਤਾ ਅਤੇ ਚਲਾਨ ਸਬੰਧੀ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਦਾ ਟੈਸਟ ਅਤੇ ਇਲਾਜ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਦੌਰਾਨ ਸਿਹਤ ਮੰਤਰੀ ਨੇ ਵੈਕਟਰ-ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਦੀ ਮਹੱਤਤਾ ਨੂੰ ਦਰਸਾਉਂਦਾ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ।
ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਿਵੇਕ ਪ੍ਰਤਾਪ ਸਿੰਘ, ਮੈਨੇਜਿੰਗ ਡਾਇਰੈਕਟਰ ਐਨ.ਐਚ.ਐਮ ਪਰਦੀਪ ਕੁਮਾਰ ਅਗਰਵਾਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਐਫ.ਡਬਲਿਊ.) ਡਾ. ਰਵਿੰਦਰਪਾਲ ਕੌਰ, ਡਾਇਰੈਕਟਰ ਐਨ.ਐਚ.ਐਮ ਡਾ. ਐਸ.ਪੀ. ਸਿੰਘ, ਡਾਇਰੈਕਟਰ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ, ਸਹਾਇਕ ਡਾਇਰੈਕਟਰ ਡਾ. ਗਗਨਦੀਪ ਸਿੰਘ ਗਰੋਵਰ, ਸਟੇਟ ਪ੍ਰੋਗਰਾਮ ਅਫ਼ਸਰ ਐਨ.ਵੀ.ਬੀ.ਡੀ.ਸੀ.ਪੀ ਡਾ. ਅਰਸ਼ਦੀਪ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਡੱਬੀ: ਇਲਾਜ ਨਾਲੋਂ ਰੋਕਥਾਮ ਬਿਹਤਰ
• ਕੂਲਰਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰੋ ਅਤੇ ਇੱਕ ਦਿਨ ਲਈ ਸੁੱਕਾ ਰੱਖੋ
• ਪਾਣੀ ਦੇ ਖੜੋਤ ਨੂੰ ਰੋਕਣ ਲਈ ਕੰਟੇਨਰ ਜਿਵੇਂ ਕਿ ਫੁੱਲਾਂ ਦੇ ਬਰਤਨ, ਟੁੱਟੀਆਂ ਚੀਜ਼ਾਂ, ਟਾਇਰ ਆਦਿ ਨੂੰ ਛੱਤਾਂ 'ਤੇ ਨਾ ਰੱਖੋ।
• ਮੱਛਰਾਂ ਦੇ ਪੈਦਾ ਹੋਣ ਸਬੰਧੀ ਸਾਰੇ ਸੰਭਾਵੀ ਸਰੋਤਾਂ ਅਤੇ ਥਾਵਾਂ ਦਾ ਪਤਾ ਲਗਾਇਆ ਜਾਣਾ ਚਾਹੀਦਾ ਹੈ ਅਤੇ ਖ਼ਤਮ ਕਰਨਾ ਚਾਹੀਦਾ ਹੈ

• ਘਰ ਦੇ ਆਲੇ-ਦੁਆਲੇ ਕੀਟਨਾਸ਼ਕਾਂ ਦਾ ਛਿੜਕਾਅ ਕਰੋ
• ਜਦੋਂ ਟੀਮਾਂ ਬਾਹਰ ਕੀਟਨਾਸ਼ਕਾਂ ਦਾ ਛਿੜਕਾਅ ਕਰਦੀਆਂ ਹਨ ਤਾਂ ਦਰਵਾਜ਼ੇ ਅਤੇ ਖਿੜਕੀਆਂ ਬੰਦ ਨਾ ਕਰੋ
• ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਸਿਹਤ ਡਿਸਪੈਂਸਰੀ ਵਿੱਚ ਰਿਪੋਰਟ ਕਰੋ
• ਬੁਖਾਰ ਹੋਣ ਦੀ ਸੂਰਤ ਵਿੱਚ ਆਈਬਿਊਪਰੋਫ਼ੈਨ/ਐਸਪਰੀਨ ਦੀ ਵਰਤੋਂ ਨਾ ਕਰੋ, ਪੈਰਾਸੀਟਾਮੋਲ ਦੀ ਵਰਤੋਂ ਕਰੋ

SHARE ARTICLE

ਏਜੰਸੀ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement