ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਖੱਡ 'ਚ ਡਿੱਗੀ: ਇੱਕੋ ਪਰਿਵਾਰ ਦੇ 10 ਲੋਕਾਂ ਦੀ ਮੌਤ, 12 ਜ਼ਖਮੀ
Published : May 30, 2023, 12:53 pm IST
Updated : May 30, 2023, 1:15 pm IST
SHARE ARTICLE
photo
photo

ਪਰਿਵਾਰ ਨੇ ਕਟੜਾ ਪਹੁੰਚਣ ਲਈ ਪ੍ਰਿੰਸ ਟਰਾਂਸਪੋਰਟ ਦੀ ਬੱਸ ਬੁੱਕ ਕੀਤੀ ਸੀ

 

ਜੰਮੂ-ਕਸ਼ਮੀਰ : ਪੰਜਾਬ ਦੇ ਅੰਮ੍ਰਿਤਸਰ 'ਚ ਸ਼੍ਰੀ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਯਾਤਰੀਆਂ ਨਾਲ ਭਰੀ ਬੱਸ ਜੰਮੂ ਨੇੜੇ ਖੱਡ 'ਚ ਡਿੱਗ ਗਈ। ਇਹ ਘਟਨਾ ਜੰਮੂ ਦੇ ਝਝਾਰ ਕੋਟਲੀ ਨੇੜੇ ਸਵੇਰੇ 5.30 ਵਜੇ ਵਾਪਰੀ। ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਘਟਨਾ 'ਚ ਇਕ ਹੀ ਪਰਿਵਾਰ ਦੇ 10 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 12 ਗੰਭੀਰ ਜ਼ਖਮੀ ਹਨ। ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਅੰਮ੍ਰਿਤਸਰ ਤੋਂ ਕਟੜਾ ਲਈ ਰਵਾਨਾ ਹੋਈ ਸੀ। ਝੱਜਰ ਕੋਟਲੀ ਇਲਾਕੇ 'ਚ ਬੱਸ ਪੁਲ ਤੋਂ ਹੇਠਾਂ ਡਿੱਗ ਗਈ। ਖਾਈ ਦੀ ਡੂੰਘਾਈ 50 ਫੁੱਟ ਦੇ ਕਰੀਬ ਹੈ। ਘਟਨਾ ਦਾ ਕਾਰਨ ਬੱਸ ਦੀ ਬਰੇਕ ਫੇਲ ਹੋਣਾ ਦਸਿਆ ਜਾ ਰਿਹਾ ਹੈ। ਬੱਸ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਝਝਾਰ ਕੋਟਲੀ ਪੁਲ ਤੋਂ ਹੇਠਾਂ ਡਿੱਗ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਅਗਲੇ ਦੋ ਪਹੀਏ ਪੁਲ 'ਤੇ ਹੀ ਰਹਿ ਗਏ। ਜਦਕਿ ਬੱਸ ਪਲਟ ਕੇ ਖਾਈ ਵਿੱਚ ਜਾ ਡਿੱਗੀ। ਘਟਨਾ 'ਚ ਮਾਰੇ ਗਏ 10 ਲੋਕਾਂ ਦੀਆਂ ਲਾਸ਼ਾਂ ਨੂੰ ਪਛਾਣ ਲਈ ਮੁਰਦਾਘਰ 'ਚ ਰਖਿਆ ਗਿਆ ਹੈ। ਇਸ ਦੇ ਨਾਲ ਹੀ ਜੰਮੂ ਦੇ ਮੈਡੀਕਲ ਕਾਲਜ ਅਤੇ ਪ੍ਰਾਇਮਰੀ ਹੈਲਥ ਸੈਂਟਰ 'ਚ ਜ਼ਖਮੀਆਂ ਦਾ ਇਲਾਜ ਸ਼ੁਰੂ ਹੋ ਗਿਆ ਹੈ।

ਮਰਨ ਵਾਲੇ ਸਾਰੇ ਵਿਅਕਤੀ ਇੱਕੋ ਪਰਿਵਾਰ ਨਾਲ ਸਬੰਧਤ ਹਨ ਅਤੇ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਦੇ ਰਹਿਣ ਵਾਲੇ ਹਨ। ਇਸ ਦੇ ਨਾਲ ਹੀ ਇਸ ਪਰਵਾਰ ਦੇ ਕੁਝ ਮੈਂਬਰ ਬਿਹਾਰ ਦੇ ਲਖੀ ਸਰਾਏ ਦੇ ਵਾਸੀ ਹਨ। ਲਖੀ ਸਰਾਏ ਦਾ ਰਹਿਣ ਵਾਲਾ ਮੁਕੇਸ਼ ਆਪਣੀ ਬੇਟੀ ਤਾਨਿਆ (ਢਾਈ ਸਾਲ) ਦਾ ਵਿਆਹ ਕਰਵਾਉਣ ਲਈ ਵੈਸ਼ਨੋ ਦੇਵੀ ਜਾਣਾ ਚਾਹੁੰਦੇ ਸੀ। 

ਪਰਿਵਾਰ ਨੇ ਕਟੜਾ ਪਹੁੰਚਣ ਲਈ ਪ੍ਰਿੰਸ ਟਰਾਂਸਪੋਰਟ ਦੀ ਬੱਸ ਬੁੱਕ ਕੀਤੀ ਸੀ। ਭਰਤ ਨੇ ਦਸਿਆ ਕਿ ਸਵੇਰੇ 6 ਵਜੇ ਦੇ ਕਰੀਬ ਸਾਰੇ ਸੌਂ ਰਹੇ ਸਨ ਤਾਂ ਪਿਤਾ ਨੇ ਰੋਣਾ ਸ਼ੁਰੂ ਕਰ ਦਿਤਾ। ਇੱਕ ਪੁਲਿਸ ਮੁਲਾਜ਼ਮ ਦਾ ਫ਼ੋਨ ਆਇਆ, ਜਿਸ ਨੇ ਦਸਿਆ ਕਿ ਬੱਸ ਹਾਦਸਾਗ੍ਰਸਤ ਹੋ ਗਈ ਸੀ ਅਤੇ 10 ਲੋਕਾਂ ਦੀ ਮੌਤ ਹੋ ਗਈ ਸੀ।
ਇੱਥੇ ਰਹਿ ਰਹੇ ਪਰਿਵਾਰਕ ਮੈਂਬਰ ਸਵੇਰੇ ਰਵਾਨਾ ਹੋ ਗਏ ਹਨ ਅਤੇ ਦੁਪਹਿਰ 12 ਵਜੇ ਤੱਕ ਜੰਮੂ ਪਹੁੰਚ ਜਾਣਗੇ। ਇਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕੌਣ ਮਰਿਆ ਹੈ ਤੇ ਕੌਣ ਜ਼ਿੰਦਾ ਹੈ।
 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement