ਚੀਮਾ ਵਲੋਂ ਕਰ ਵਿਭਾਗ ਨੂੰ ਸੇਵਾਵਾਂ ਖੇਤਰ ਵਿਚ ਕਰ ਚੋਰੀ ਕਰਨ ਵਾਲਿਆਂ ਵਿਰੁਧ ਨਕੇਲ ਕੱਸਣ ਦੇ ਨਿਰਦੇਸ਼
Published : May 30, 2023, 8:23 pm IST
Updated : May 30, 2023, 8:23 pm IST
SHARE ARTICLE
CHEEMA DIRECTS TAXATION DEPARTMENT TO TIGHT NOOSE AROUND TAX EVADERS FROM SERVICE SECTORS
CHEEMA DIRECTS TAXATION DEPARTMENT TO TIGHT NOOSE AROUND TAX EVADERS FROM SERVICE SECTORS

234 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ ਦੇ ਨਾਲ ਐਸ.ਆਈ.ਪੀ.ਯੂ ਵਲੋਂ ਜੁਰਮਾਨੇ ਵਿਚ 38 ਫ਼ੀ ਸਦੀ ਵਾਧਾ ਦਰਜ

 

ਚੰਡੀਗੜ੍ਹ:  ਪੰਜਾਬ ਦੇ ਕਰ ਵਿਭਾਗ ਵਲੋਂ ਪਿਛਲੇ ਇਕ ਸਾਲ ਦੌਰਾਨ ਕੀਤੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਹੁਣ ਸੇਵਾਵਾਂ ਦੇ ਖੇਤਰ ਵਿਚ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਿਆ ਜਾਵੇ। ਉਨ੍ਹਾਂ ਨੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ) ਅਤੇ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ) ਨੂੰ ਸੇਵਾਵਾਂ ਖੇਤਰਾਂ ਤੋਂ ਕਰ ਚੋਰੀ ਕਰਨ ਵਾਲਿਆਂ ਦਾ ਪਤਾ ਲਗਾਉਣ, ਲੱਭਣ ਅਤੇ ਫੜਨ ਲਈ ਮਿਲ ਕੇ ਕੰਮ ਕਰਨ ਲਈ ਕਿਹਾ।

ਇਹ ਵੀ ਪੜ੍ਹੋ: ਜਲਦ ਹੋਣਗੀਆਂ SGPC ਦੀਆਂ ਚੋਣਾਂ, ਵੋਟਾਂ ਬਣਾਉਣ ਦੀ ਪ੍ਰਕਿਰਿਆ ਲਈ ਨੋਟੀਫਿਕੇਸ਼ਨ ਜਾਰੀ

ਆਬਕਾਰੀ ਤੇ ਕਰ ਭਵਨ ਵਿਖੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਨਟਿਵ ਯੂਨਿਟ ਦੀ ਪਹਿਲੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਨੇ ਵਸਤੂਆਂ ਦੇ ਵਪਾਰ ਵਿਚ ਕਰ ਚੋਰੀ ਰੋਕਣ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਹੁਣ ਸਮੇਂ ਦੀ ਲੋੜ ਹੈ ਕਿ ਸੇਵਾਵਾਂ ਦੇ ਖੇਤਰ ਵਿਚ ਕਰ ਚੋਰੀ ਕਰਨ ਵਾਲਿਆਂ 'ਤੇ ਸਖ਼ਤ ਰੋਕ ਲਗਾਈ ਜਾਵੇ। ਉਨ੍ਹਾਂ ਨੇ ਵਿਭਾਗ ਨੂੰ ਉਨ੍ਹਾਂ ਰਜਿਸਟਰਡ ਅਤੇ ਗੈਰ-ਰਜਿਸਟਰਡ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਰਣਨੀਤੀ ਬਣਾਉਣ ਲਈ ਕਿਹਾ ਜੋ ਉਨ੍ਹਾਂ ਦੁਆਰਾ ਮੁੱਲ ਦਿੱਤੀਆਂ ਜਾ ਰਹੀਆਂ ਸੇਵਾਵਾਂ ਲਈ ਜੀਐਸਟੀ ਦਾ ਭੁਗਤਾਨ ਨਹੀਂ ਕਰ ਰਹੇ ਹਨ।

ਇਹ ਵੀ ਪੜ੍ਹੋ: ਜੋਧਪੁਰ 'ਚ ਸਕੂਟੀ ਸਵਾਰਾਂ 'ਤੇ ਡਿੱਗਿਆ ਦਰਖ਼ਤ, ਤਿੰਨ ਜ਼ਖ਼ਮੀ 

ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਪਾਵਰਪੁਆਇੰਟ ਪ੍ਰੀਜੈਂਟੇਸ਼ਨ ਰਾਹੀਂ ਮੰਤਰੀ ਨੂੰ ਐਸ.ਆਈ.ਪੀ.ਯੂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਨਵੇਂ ਗਠਿਤ ਐਸ.ਆਈ.ਪੀ.ਯੂ, ਜਿਸ ਨੂੰ ਪਹਿਲਾਂ ਕਰ ਵਿਭਾਗ ਦੇ ਮੋਬਾਈਲ ਵਿੰਗ ਵਜੋਂ ਜਾਣਿਆ ਜਾਂਦਾ ਸੀ, ਨੇ ਗੁਡਜ਼ ਇਨ ਟਰਾਂਜ਼ਿਟ ਤੋਂ ਜੁਰਮਾਨੇ ਵਿਚ 38 ਫ਼ੀ ਸਦੀ ਦਾ ਵਾਧਾ ਕਰਦਿਆਂ ਵਿੱਤੀ ਸਾਲ 2022-23 ਦੌਰਾਨ 234 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ ਕੀਤੇ ਜਦੋਂ ਕਿ ਵਿੱਤੀ ਸਾਲ 2021-22 ਦੌਰਾਨ 169.13 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ।  ਇਸ ਵਿੱਚੋਂ 121.43 ਕਰੋੜ ਰੁਪਏ ਦਾ ਜੁਰਮਾਨਾ ਕਰ ਚੋਰੀ ਲਈ ਸਿਰਫ ਲੋਹੇ ਅਤੇ ਸਟੀਲ ਦੇ ਸਕ੍ਰੈਪ ਅਤੇ ਤਿਆਰ ਮਾਲ ਦੀ ਢੋਆ-ਢੁਆਈ ਦੌਰਾਨ ਵਸੂਲੇ ਗਏ ਸਨ, ਜੋ ਕੁਲ ਜੁਰਮਾਨੇ ਦਾ 66.44 ਪ੍ਰਤੀਸ਼ਤ ਸੀ। ਇਸ ਵਿਚ ਕੁੱਲ 9018 ਮਾਮਲਿਆਂ ਵਿੱਚੋਂ 2455 ਸਿਰਫ਼ ਲੁਧਿਆਣਾ ਤੋਂ ਸਨ। ਸਭ ਤੋਂ ਵੱਡੇ ਕੇਸਾਂ ਵਿਚ, ਜਿੰਨ੍ਹਾਂ ਵਿਚ ਇਕ ਵਾਹਨ ਤੋਂ ਹੀ 20 ਲੱਖ ਰੁਪਏ ਤੋਂ ਵੱਧ ਦੀ ਰਿਕਰਵਰੀ ਹੋਈ, ਵਿਚ ਸੱਭ ਤੋਂ ਜਿਆਦਾ ਮਾਮਲਿਆਂ ਵਿਚ ਤਾਂਬੇ ਦਾ ਕਬਾੜ ਅਤੇ ਖਾਣ ਵਾਲਾ ਤੇਲ ਲਿਜਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ: ਜ਼ਿਮਨੀ ਚੋਣ ਦੀ ਜਿੱਤ ਮਗਰੋਂ ਭਲਕੇ ਚੰਡੀਗੜ੍ਹ ਆਉਣਗੇ ਅਰਵਿੰਦ ਕੇਜਰੀਵਾਲ

ਟੈਕਸ ਇੰਟੈਲੀਜੈਂਸ ਯੂਨਿਟ ਦੀ ਪ੍ਰੀਜੈਂਟੇਸ਼ਨ ਦੌਰਾਨ, ਆਬਕਾਰੀ ਅਤੇ ਕਰ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਟੀ.ਆਈ.ਯੂ ਨੇ 31 ਮਾਰਚ, 2023 ਤੱਕ 1294.04 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਨੂੰ ਰਿਵਰਸ ਕੀਤਾ ਅਤੇ 52.98 ਕਰੋੜ ਰੁਪਏ ਦੀ ਆਈ.ਟੀ.ਸੀ. ਬਲੌਕ ਕੀਤੀ। ਇਸ ਵਿਚ 10 ਵੱਡੇ ਮਾਮਲਿਆਂ ਦੀ ਜਾਂਚ ਦੌਰਾਨ 1084.95 ਕਰੋੜ ਦਾ ਆਈਟੀਸੀ ਰਿਵਰਸਲ ਸ਼ਾਮਲ ਹੈ। ਟੀ.ਆਈ.ਯੂ ਨੇ ਆਪਣੀ ਜਾਂਚ ਦੌਰਾਨ ਇਹ ਵੀ ਪਾਇਆ ਕਿ ਕੁਝ ਜੀਵਨ ਬੀਮਾ ਅਤੇ ਸਿਹਤ ਬੀਮਾ ਫਰਮਾਂ ਅਣਉਚਿਤ ਆਈ.ਟੀ.ਸੀ ਦਾ ਦਾਅਵਾ ਕਰਕੇ ਇਸ ਦੀ ਵਰਤੋਂ ਕਰ ਰਹੀਆਂ ਸਨ।

ਇਹ ਵੀ ਪੜ੍ਹੋ: ਸਿਖਿਆ ਮੰਤਰੀ ਨੇ ਕੀਤਾ ਸੈਕਟਰ 69 ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ

ਇਸ ਤੋਂ ਇਲਾਵਾ ਰੱਦ ਕੀਤੇ ਡੀਲਰਾਂ ਦੀ ਵੀ ਟੀ.ਆਈ.ਯੂ ਟੀਮ ਵੱਲੋਂ ਜਾਂਚ ਕੀਤੀ ਗਈ। ਪੜਤਾਲ ਦੌਰਾਨ ਇਹ ਪਤਾ ਲੱਗਾ ਹੈ ਕਿ ਇਹਨਾਂ ਵਿੱਚੋਂ ਬਹੁਤ ਸਾਰੇ ਡੀਲਰਾਂ ਕੋਲ ਆਪਣੇ ਕ੍ਰੈਡਿਟ ਬਹੀ ਵਿਚ ਵੱਡੀ ਆਈ.ਟੀ.ਸੀ ਬਕਾਇਆ ਹੈ। ਇਹ ਮਾਮਲਿਆਂ ਅਜੇ ਵੀ ਤਸਦੀਕ ਅਧੀਨ ਹਨ ਅਤੇ ਟੀ.ਆਈ.ਯੂ ਦੀ ਰਿਪੋਰਟ ਦੇ ਆਧਾਰ 'ਤੇ ਜ਼ਿਲ੍ਹਿਆਂ ਨੇ ਹੁਣ ਤੱਕ 209.08 ਕਰੋੜ ਰੁਪਏ ਦੇ ਆਈ.ਟੀ.ਸੀ ਰਿਵਰਸਡ ਕੀਤੀ ਹੈ ਅਤੇ 43.20 ਕਰੋੜ ਰੁਪਏ ਦੇ ਆਈ,ਟੀ.ਸੀ ਨੂੰ ਬਲਾਕ ਕੀਤਾ ਹੈ।
ਇਸ ਸਮੀਖਿਆ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ-1 ਸ੍ਰੀ ਵਿਰਾਜ ਐਸ. ਤਿਡਕੇ, ਡਾਇਰੈਕਟਰ ਇਨਵੈਸਟੀਗੇਸ਼ਨ ਸ. ਤੇਜਵੀਰ ਸਿੰਘ ਸਿੱਧੂ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kamal Kaur Bhabhi Death News : ਕਮਲ ਕੌਰ ਭਾਬੀ ਦੇ ਪਿੰਡ 'ਚ ਪਹੁੰਚਿਆ ਪੱਤਰਕਾਰ ਕੱਢ ਲੈ ਲਿਆਇਆ ਅੰਦਰਲੀ ਗੱਲ

13 Jun 2025 2:53 PM

Israel destroyed Iran's nuclear sites; several top leaders, including Iran's army chief, were killed

13 Jun 2025 2:52 PM

Kamal Kaur Bhabhi Death News : Kamal Kaur Bhabhi Murder Case Update | Amritpal Singh Mehron

13 Jun 2025 2:49 PM

Who was Kanchan Kumari aka Kamal Kaur Bhabhi? Dead Body Found in Bathinda Hospital's Car Parking

12 Jun 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

12 Jun 2025 12:22 PM
Advertisement