ਏਆਈਜੀ ਆਸ਼ੀਸ਼ ਕਪੂਰ ਪਿਛਲੇ 5 ਮਹੀਨੇ ਤੋਂ ਜੇਲ੍ਹ ਵਿਚ ਬੰਦ ਸੀ
ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਸਾਬਕਾ AIG ਆਸ਼ੀਸ਼ ਕਪੂਰ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲ ਗਈ ਹੈ। ਦਰਅਸਲ ਅਦਾਲਤ ਨੇ ਆਸ਼ੀਸ਼ ਕੁਮਾਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜ਼ਿਕਯੋਗ ਹੈ ਕਿ ਵਿਜੀਲੈਂਸ ਬਿਓਰੋ ਨੇ ਤਿੰਨ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ।
ਅਸ਼ੀਸ਼ ਕਪੂਰ ਨੇ ਥਾਣਾ ਜ਼ੀਰਕਪੁਰ ਦੇ ਤਤਕਾਲੀ ਐਸਐਚਓ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਦੀ ਮਿਲੀਭੁਗਤ ਨਾਲ ਪੂਨਮ ਰਾਜਨ ਦੀ ਭਰਜਾਈ ਪ੍ਰੀਤੀ ਨੂੰ ਬੇਕਸੂਰ ਕਰਾਰ ਦੇ ਦਿੱਤਾ ਸੀ। ਇਸ ਮਦਦ ਦੇ ਬਦਲੇ ਵਿਚ ਆਸ਼ੀਸ਼ ਕਪੂਰ ਨੇ ਉਕਤ ਪ੍ਰੇਮ ਲਤਾ ਤੋਂ 1 ਕਰੋੜ ਦੀ ਰਕਮ ਦੇ ਵੱਖ-ਵੱਖ ਚੈੱਕਾਂ 'ਤੇ ਦਸਤਖ਼ਤ ਕਰਵਾ ਲਏ ਜੋ ਆਪਣੇ ਜਾਣਕਾਰਾਂ ਦੇ ਨਾਂ 'ਤੇ ਜਮ੍ਹਾ ਕਰਵਾ ਕੇ ਏਐੱਸਆਈ ਹਰਜਿੰਦਰ ਸਿੰਘ ਰਾਹੀਂ ਰੁਪਏ ਪ੍ਰਾਪਤ ਕਰ ਲਏ ਸਨ ਇਸ ਜ਼ੁਰਮ ਵਿਚ ਏਆਈਜੀ ਆਸ਼ੀਸ਼ ਕਪੂਰ 5 ਮਹੀਨੇ ਤੋਂ ਜੇਲ੍ਹ ਵਿਚ ਬੰਦ ਸੀ।