ਵਿਦਿਆਰਥੀਆਂ ਨੇ SCERT ਦੇ 'ਕਲਾ ਸੱਥ' ਪ੍ਰੋਗਰਾਮ ਦੌਰਾਨ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ
Published : May 30, 2023, 8:38 pm IST
Updated : May 30, 2023, 8:38 pm IST
SHARE ARTICLE
File Photo
File Photo

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ।

 

ਚੰਡੀਗੜ੍ਹ: ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਪੰਜਾਬ ਵੱਲੋਂ ਇਥੇ ਟੈਗੋਰ ਆਡੀਟੋਰੀਅਮ ਵਿਖੇ ਨਾਨ-ਪਰਾਫ਼ਿਟ ਸੰਸਥਾ ਸਲੈਮ ਆਊਟ ਲਾਊਡ ਦੇ ਸਹਿਯੋਗ ਨਾਲ ਕਲਾ ਸੱਥ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੇ ਕਵਿਤਾ, ਥੀਏਟਰ, ਗੀਤਾਂ ਅਤੇ ਹੋਰ ਕਲਾਤਮਕ ਪੇਸ਼ਕਾਰੀਆਂ ਰਾਹੀਂ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਮਨ ਮੋਹ ਲਿਆ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਤਿੰਨ ਘੰਟੇ ਦਾ ਇਹ ਪ੍ਰੋਗਰਾਮ ਸੂਬੇ ਦੇ ਸਰਕਾਰੀ ਸਕੂਲਾਂ ਦੇ 10 ਤੋਂ 14 ਸਾਲ ਉਮਰ ਵਰਗ ਦੇ ਵਿਦਿਆਰਥੀਆਂ ਲਈ ਸਾਲ ਭਰ ਚੱਲੇ ਪ੍ਰੋਗਰਾਮ ਦੀ ਸਮਾਪਤੀ ਦੇ ਰੂਪ ਵਿੱਚ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸੰਚਾਰ, ਸਵੈ-ਮਾਣ, ਹਮਦਰਦੀ, ਅਤੇ ਆਲੋਚਨਾਤਮਕ ਸੋਚ ਵਰਗੇ ਸਮਾਜਿਕ, ਭਾਵਨਾਤਮਕ, ਸਿਖਲਾਈ ਅਤੇ ਰਚਨਾਤਮਕ ਹੁਨਰਾਂ ਨੂੰ ਉਤਸ਼ਾਹਿਤ ਕਰਨਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਹਾਜ਼ਰੀ ਭਰਨਾ ਉਨ੍ਹਾਂ ਲਈ ਕਾਫ਼ੀ ਪ੍ਰੇਰਨਾਦਾਇਕ ਰਿਹਾ ਜਿਸ ਦੌਰਾਨ ਨੌਜਵਾਨਾਂ ਨੇ ਆਪਣੀ ਬੇਮਿਸਾਲ ਪ੍ਰਤਿਭਾ ਅਤੇ ਜਨੂੰਨ ਦਾ ਪ੍ਰਦਰਸ਼ਨ ਕੀਤਾ।

ਉਨ੍ਹਾਂ ਕਿਹਾ ਕਿ ਰਚਨਾਤਮਕ ਹੁਨਰ ਦੀ ਪ੍ਰਦਰਸ਼ਨੀ ਲਈ ਕਲਾ ਸੱਥ ਵਰਗੇ ਪ੍ਰੋਗਰਾਮ ਹਰੇਕ ਬੱਚੇ ਦੇ ਅੰਦਰਲੀ ਸਮਰੱਥਾ ਨੂੰ ਬਾਹਰ ਲਿਆਉਣ ਵਿੱਚ ਮਦਦ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਹਨ। ਸ. ਬੈਂਸ ਨੇ ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਕਲਾਤਮਕ ਹੁਨਰਾਂ ਨੂੰ ਉਤਸ਼ਾਹਿਤ ਕਰਨ ਲਈ ਐਸ.ਸੀ.ਈ.ਆਰ.ਟੀ.ਪੰਜਾਬ ਅਤੇ ਸਲੈਮ ਆਉਟ ਲਾਊਡ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਬੈਂਸ ਨੇ ਕਲਾ ਆਧਾਰਿਤ ਸਿੱਖਿਆ ਨੂੰ ਮੁੱਖ ਪਾਠਕ੍ਰਮ ਦਾ ਹਿੱਸਾ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਆਪਣੇ ਕਲਾਸਰੂਮਾਂ ਵਿੱਚ ਰਚਨਾਤਮਕ ਹੁਨਰ ਨੂੰ ਲਗਾਤਾਰ ਉਤਸ਼ਾਹਿਤ ਕਰਨਾ ਚਾਹੀਦਾ ਹੈ ਕਿਉਂਕਿ ਇਸ ਵਿੱਚ ਬੱਚਿਆਂ ਨੂੰ ਪ੍ਰੇਰਿਤ ਕਰਨ ਅਤੇ ਉਹਨਾਂ ਨੂੰ ਇੱਕ ਸਫ਼ਲ ਸਖਸ਼ੀਅਤ ਦੇ ਰੂਪ ਵਿੱਚ ਢਾਲਣ ਦੀ ਵੱਡੀ ਸਮਰੱਥਾ ਹੈ। ਇਸ ਪ੍ਰੋਗਰਾਮ ਦੌਰਾਨ ਲੋਕ ਨਾਚ ਲੁੱਡੀ, ਗਿੱਧਾ, ਭੰਗੜਾ ਸਮੇਤ ਕੁੱਲ 17 ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਬੇਮਿਸਾਲ ਹੁਨਰਾਂ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਪੰਜਾਬ ਦੇ ਪੁਰਾਤਨ ਸੱਭਿਆਚਾਰ 'ਤੇ ਰੌਸ਼ਨੀ ਪਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ।

ਵਿਚਾਰ-ਪ੍ਰੇਰਕ ਕਵਿਤਾ ਪਾਠ ਅਤੇ ਮਨਮੋਹਕ ਨਾਟਕ ਪੇਸ਼ਕਾਰੀਆਂ ਰਾਹੀਂ, ਵਿਦਿਆਰਥੀਆਂ ਨੇ ਜਲਵਾਯੂ ਤਬਦੀਲੀ, ਲਿੰਗ ਅਸਮਾਨਤਾ ਅਤੇ ਸਮਾਜਿਕ ਨਿਆਂ ਦੇ ਮੁੱਦਿਆਂ ਨੂੰ ਛੂਹਿਆ, ਜਿਸ ਦੀ ਸਰੋਤਿਆਂ ਨੇ ਭਰਪੂਰ ਸ਼ਲਾਘਾ ਕੀਤੀ। ਐਸ.ਸੀ.ਈ.ਆਰ.ਟੀ. ਪੰਜਾਬ ਅਤੇ ਸਲੈਮ ਆਉਟ ਲਾਊਡ ਦੇ ਸਹਿਯੋਗੀ ਯਤਨ ਪੰਜਾਬ ਵਿੱਚ ਆਰਟ ਐਜੂਕੇਸ਼ਨ ਦਾ ਮੁਹਾਂਦਰਾ ਬਦਲਣ ਵੱਲ ਪਹਿਲਾ ਕਦਮ ਹਨ ਅਤੇ ਇਸਦਾ ਉਦੇਸ਼ ਪਾਠਕ੍ਰਮ ਵਿੱਚ ਕਲਾ-ਅਧਾਰਤ ਸਿੱਖਿਆ ਸ਼ਾਸਤਰ ਨੂੰ ਸ਼ਾਮਲ ਕਰਕੇ ਬੱਚਿਆਂ ਨੂੰ ਸਮਰੱਥ ਬਣਾਉਣਾ ਹੈ। 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement