ਜ਼ਮੀਨੀ ਰਿਕਾਰਡ ਸਰਲ ਪੰਜਾਬੀ ਭਾਸ਼ਾ ਵਿਚ ਉਪਲਭਧ ਹੋਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ : ਭਗਵੰਤ ਮਾਨ
Published : May 30, 2023, 10:03 am IST
Updated : May 30, 2023, 10:03 am IST
SHARE ARTICLE
photo
photo

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਸੂਬੇ ਦੇ ਹਰ ਤਰ੍ਹਾਂ ਦੇ ਰਿਕਾਰਡ ਨੂੰ ਪੂਰੀ ਤਰ੍ਹਾਂ ਡਿਜੀਟਾਈਜ਼ ਕੀਤਾ ਜਾਵੇ

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਹਿਸੀਲ ਪੱਧਰ ’ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ ਤਾਂ ਜੋ ਲੋਕ ਅਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਬਿਨਾਂ ਕਿਸੇ ਮੁਸ਼ਕਲ ਦੇ ਨਿਰਵਿਘਨ ਅਤੇ ਮੁਸ਼ਕਲ ਰਹਿਤ ਢੰਗ ਨਾਲ ਕਰਵਾ ਸਕਣ। ਮੁੱਖ ਮੰਤਰੀ ਨੇ ਪੰਜਾਬ ਲੈਂਡ ਰਿਕਾਰਡ ਸੋਸਾਇਟੀ ਦੀ ਉੱਚ ਪਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਸੁਧਾਰਾਂ ਨੂੰ ਲਾਗੂ ਕਰਨ ’ਤੇ ਜ਼ੋਰ ਦਿਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਸਬੰਧਤ ਸਾਰੇ ਰਿਕਾਰਡ ਨੂੰ ਆਨਲਾਈਨ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ ਅਤੇ ਉਹ ਇਕ ਕਲਿੱਕ ’ਤੇ ਜ਼ਮੀਨੀ ਰਿਕਾਰਡ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਸਕਣ। 

ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜ਼ਮੀਨੀ ਰਿਕਾਰਡ ਸਰਲ ਪੰਜਾਬੀ ਭਾਸ਼ਾ ਵਿਚ ਉਪਲਬਧ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਨੂੰ ਪੜ੍ਹਨ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਸੂਬੇ ਦੇ ਹਰ ਤਰ੍ਹਾਂ ਦੇ ਰਿਕਾਰਡ ਨੂੰ ਪੂਰੀ ਤਰ੍ਹਾਂ ਡਿਜੀਟਾਈਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਰਿਕਾਰਡ ਰੂਮਾਂ ਦੀ ਢੁੱਕਵੇਂ ਤਰੀਕੇ ਨਾਲ ਸਾਂਭ-ਸੰਭਾਲ ਕੀਤੀ ਜਾਵੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਵਿਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਰਜਿਸਟ੍ਰੇਸ਼ਨ ਸਬੰਧੀ ਅਤੇ ਦਫ਼ਤਰੀ ਕੰਮਕਾਜ ਨੂੰ ਆਨਲਾਈਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸੂਬੇ ਵਿਚ ਮਾਲ ਵਿਭਾਗ ਦੇ ਕੰਪਿਊਟਰੀਕਰਨ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਜਲਦੀ ਮੁਕੰਮਲ ਕਰਨ ਲਈ ਕਿਹਾ। 
 

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement