PEDA ਨੇ PM-KUSUM ਸਕੀਮ ਤਹਿਤ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ ਕੀਤੀ: ਅਮਨ ਅਰੋੜਾ
Published : May 30, 2023, 6:25 pm IST
Updated : May 30, 2023, 6:25 pm IST
SHARE ARTICLE
AMAN ARORA
AMAN ARORA

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵਲੋਂ ਸੋਲਰ ਪੰਪਾਂ ਦੇ ਨਾਂ 'ਤੇ ਧੋਖਾਧੜੀ ਸਬੰਧੀ ਸ਼ਿਕਾਇਤਾਂ ਲਈ ਸੰਪਰਕ ਨੰਬਰ ਜਾਰੀ

 

ਚੰਡੀਗੜ੍ਹ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵਲੋਂ ਪੀ.ਐਮ.-ਕੁਸੁਮ ਸਕੀਮ ਤਹਿਤ ਸੂਬੇ ਵਿਚ ਖੇਤੀਬਾੜੀ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਭੋਲੇ-ਭਾਲੇ ਲੋਕਾਂ ਨੂੰ ਸੋਲਰ ਪੰਪ ਲਗਵਾਉਣ ਦਾ ਝਾਂਸਾ ਦੇਣ ਲਈ ਫਰਜ਼ੀ ਫੇਸਬੁੱਕ ਅਕਾਊਂਟ ਅਤੇ ਪੀ.ਐਮ.-ਕੁਸੁਮ ਪੋਰਟਲ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਯੂਨੀਵਰਸਿਟੀ ’ਚ ਪੰਜਾਬੀ ਨਾਲ ਵਿਤਕਰਾ! ਵਿਕਰਮਜੀਤ ਸਿੰਘ ਸਾਹਨੀ ਨੇ ਉਪ ਰਾਸ਼ਟਰਪਤੀ ਕੋਲ ਉਠਾਇਆ ਮੁੱਦਾ 

ਇਹ ਸ਼ਰਾਰਤੀ ਅਨਸਰ ਕਿਸਾਨਾਂ ਤੋਂ ਐਡਵਾਂਸ ਰਕਮ ਤੋਂ ਇਲਾਵਾ ਉਨ੍ਹਾਂ ਦੇ ਜ਼ਮੀਨ, ਬੈਂਕ ਖਾਤਿਆਂ, ਆਧਾਰ ਕਾਰਡ ਸਬੰਧੀ ਦਸਤਾਵੇਜ਼ ਅਤੇ ਫੋਟੋਆਂ ਮੰਗ ਰਹੇ ਹਨ। ਅਜਿਹੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਪੇਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਹਨ ਕਿ ਇਸ ਮਾਮਲੇ ਦੀ ਜਾਂਚ ਕਰਵਾਉਣ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ।

ਇਹ ਵੀ ਪੜ੍ਹੋ: ਹਿੰਦੀ ਫ਼ਿਲਮ ਉਦਯੋਗ ਦਾ ਅਹਿਮ ਮੁੱਦਿਆਂ ’ਤੇ ਚੁੱਪੀ ਧਾਰਨਾ ਕੋਈ ਨਵੀਂ ਗੱਲ ਨਹੀਂ: ਨਸੀਰੁਦੀਨ ਸ਼ਾਹ

ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਜੋ ਜੇਕਰ ਕੋਈ ਇਸ ਸਕੀਮ ਤਹਿਤ ਸੋਲਰ ਪੰਪ ਲਗਵਾਉਣ ਲਈ ਪੈਸੇ ਜਾਂ ਦਸਤਾਵੇਜ਼ਾਂ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਤੁਰੰਤ ਜੁਆਇੰਟ ਡਾਇਰੈਕਟਰ ਰਾਜੇਸ਼ ਬਾਂਸਲ (94174-80801), ਸੀਨੀਅਰ ਮੈਨੇਜਰ ਹਰਨੇਕ ਸਿੰਘ (94178-51616) ਅਤੇ ਮੈਨੇਜਰ ਨਯਾਬ ਮਿੱਤਲ (79867-37895) ਨਾਲ ਸੰਪਰਕ ਕੀਤਾ ਜਾਵੇ। 

ਇਹ ਵੀ ਪੜ੍ਹੋ: ਇਕ ਸਾਲ ਬਾਅਦ ਮੌਤ ਦੇ ਮੂੰਹ 'ਚੋਂ ਬਚ ਕੇ ਆਏ 3 ਪੰਜਾਬੀ, ਫਰਜ਼ੀ ਏਜੰਟਾਂ ਦੇ ਚੁੰਗਲ ਵਿਚ ਫਸੇ ਨੌਜੁਆਨਾਂ ਨੇ ਸੁਣਾਈ ਹੱਡਬੀਤੀ 

ਕਿਸਾਨਾਂ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਦੇ ਝਾਂਸੇ ਵਿਚ ਨਾ ਆਉਣ ਦੀ ਅਪੀਲ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਇਸ ਸਬੰਧੀ ਕੋਈ ਇਸ਼ਤਿਹਾਰ ਜਾਂ ਸੋਸ਼ਲ ਮੀਡੀਆ ਸੰਦੇਸ਼ ਮਿਲਦਾ ਹੈ ਤਾਂ ਉਹ ਉਪਰੋਕਤ ਪੇਡਾ ਅਧਿਕਾਰੀਆਂ ਨਾਲ ਤੁਰੰਤ ਫ਼ੋਨ ਉਤੇ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜਦੋਂ ਵੀ ਪੇਡਾ ਵੱਲੋਂ ਪੀ.ਐੱਮ.-ਕੁਸੁਮ ਸਕੀਮ ਤਹਿਤ ਸੋਲਰ ਪੰਪ ਸੈੱਟ ਲਗਾਉਣ ਲਈ ਅਰਜ਼ੀਆਂ ਮੰਗੀਆਂ ਜਾਣਗੀਆਂ ਤਾਂ ਇਸ ਸਬੰਧੀ ਅਖ਼ਬਾਰਾਂ ਅਤੇ ਹੋਰ ਅਧਿਕਾਰਤ ਮੀਡੀਆ ਪਲੇਟਫਾਰਮਾਂ ਰਾਹੀਂ ਸਾਰਿਆਂ ਨੂੰ ਸੂਚਿਤ ਕੀਤਾ ਜਾਵੇਗਾ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement