ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ 'ਤੇ ਤਲਾਸ਼ੀ ਅਭਿਆਨ ਚਲਾਇਆ
Published : May 30, 2023, 8:42 pm IST
Updated : May 30, 2023, 8:42 pm IST
SHARE ARTICLE
 Punjab Police conducted a search operation at bus stands, railway stations across the state
Punjab Police conducted a search operation at bus stands, railway stations across the state

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਸੀਏਐਸਓ) ਚਲਾਇਆ। ਇਹ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਇਆ ਗਿਆ ਸੀ।

ਇਹ ਅਭਿਆਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਇਆ ਗਿਆ, ਜਿਸ ਤਹਿਤ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਪੁਲਿਸ ਟੀਮਾਂ ਨੇ ਵੈਰੀਫਿਕੇਸ਼ਨ ਲਈ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ 'ਤੇ ਇਸ ਸੂਬਾ ਪੱਧਰੀ ਅਭਿਆਨ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਅਭਿਆਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਪ੍ਰਤੀ ਰੇਲਵੇ ਸਟੇਸ਼ਨ/ਬੱਸ ਸਟੈਂਡ ਘੱਟੋ-ਘੱਟ ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਮਿੱਤਰਤਾ ਅਤੇ ਨਿਮਰਤਾ ਨਾਲ ਪੇਸ਼ ਆਉਣ।

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ 'ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਲਈ 5000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 550 ਦੇ ਕਰੀਬ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਇਸ ਦੇ ਨਾਲ ਹੀ ਆਮ ਲੋਕਾਂ ਲਈ ਘੱਟ ਤੋਂ ਘੱਟ ਅਸੁਵਿਧਾ ਨੂੰ ਵੀ ਯਕੀਨੀ ਬਣਾਇਆ ਗਿਆ।

ਉਨ੍ਹਾਂ ਦੱਸਿਆ ਕਿ ਸੂਬੇ ਦੇ 195 ਬੱਸ ਅੱਡਿਆਂ ਅਤੇ 146 ਰੇਲਵੇ ਸਟੇਸ਼ਨਾਂ 'ਤੇ ਚਲਾਏ ਇਸ ਅਪਰੇਸ਼ਨ ਦੌਰਾਨ 4650 ਤੋਂ ਵੱਧ ਲੋਕਾਂ ਦੀ ਚੈਕਿੰਗ ਕੀਤੀ ਗਈ।
ਇਸ ਅਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ 34 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ। ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 4703 ਦੋਪਹੀਆ ਵਾਹਨ ਅਤੇ 3106 ਚਾਰ ਪਹੀਆ ਵਾਹਨਾਂ ਦੀ ਵੀ ਚੈਕਿੰਗ ਕੀਤੀ।

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement