ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਅਧਿਕਾਰ ਰੱਖਿਆ ਕਮਿਸ਼ਨ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ
Published : May 30, 2023, 4:28 pm IST
Updated : May 30, 2023, 4:28 pm IST
SHARE ARTICLE
Dr Baljit Kaur
Dr Baljit Kaur

ਅਰਜ਼ੀਆਂ ਭਰਨ ਦੀ ਆਖਰੀ ਮਿਤੀ 5 ਜੂਨ

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ 5 ਜੂਨ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਸਮੇਂ ਸਿਰ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਹੋਰ ਵੇਰਵਿਆਂ ਲਈ ਵਿਭਾਗ ਦੀ ਵੈਬਸਾਈਟ https://sswcd.punjab.gov.in 'ਤੇ ਲਾਗਇਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਉਹ https://sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਹਨਾਂ ਅਸਾਮੀਆਂ ਨੂੰ ਭਰਨ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ 5 ਜੂਨ 2023 ਤੱਕ ਭੇਜ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kaithal 100 year's Oldest Haveli - "ਆਹ ਬਜ਼ੁਰਗ ਬੀਬੀਆਂ ਇਸ ਖੂਹ ਤੋਂ ਭਰਦੀਆਂ ਸੀ ਪਾਣੀ"

31 May 2024 4:04 PM

ਪਹਿਲੀ ਵਾਰ ਕੈਮਰੇ 'ਤੇ Sukhjinder Randhawa ਆਪਣੀ ਪਤਨੀ ਨਾਲ, Exclusive Interview 'ਚ ਦਿਲ ਖੋਲ੍ਹ ਕੇ ਕੀਤੀ...

31 May 2024 12:48 PM

ਭਾਜਪਾ ਉਮੀਦਵਾਰ ਰਾਣਾ ਸੋਢੀ ਦਾ ਬੇਬਾਕ Interview ਦਿੱਲੀ ਵਾਲੀਆਂ ਲੋਟੂ ਪਾਰਟੀਆਂ ਵਾਲੇ ਸੁਖਬੀਰ ਦੇ ਬਿਆਨ 'ਤੇ ਕਸਿਆ

31 May 2024 12:26 PM

" ਨੌਜਵਾਨਾਂ ਲਈ ਇਹ ਸਭ ਤੋਂ ਵੱਡਾ ਮੌਕਾ ਹੁੰਦਾ ਹੈ ਜਦ ਉਹ ਆਪਣੀ ਵੋਟ ਜ਼ਰੀਏ ਆਪਣਾ ਨੇਤਾ ਚੁਣ

31 May 2024 12:18 PM

Punjab 'ਚ ਤੂਫਾਨ ਤੇ ਮੀਂਹ ਦਾ ਹੋ ਗਿਆ ALERT, ਦੇਖੋ ਕਿੱਥੇ ਕਿੱਥੇ ਮਿਲੇਗੀ ਰਾਹਤ, ਵੇਖੋ LIVE

31 May 2024 11:23 AM
Advertisement