ਖ਼ਬਰਾਂ |

ਤਾਜ਼ਾ |

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ ਸਬੰਧੀ ਕਿਤਾਬ ਜਾਰੀ
Published : May 30, 2023, 2:54 pm IST
Updated : May 30, 2023, 2:54 pm IST
SHARE ARTICLE
Punjab Vidhan Sabha Speaker S. Kultar Singh Sandhwan
Punjab Vidhan Sabha Speaker S. Kultar Singh Sandhwan

ਕਿਤਾਬ ਵਿਚ ਸਾਲ 1960 ਤੋਂ 2021 ਦੇ ਸਾਰੇ ਬੁਲੇਟਿਨ ਨੂੰ ਇੱਕ ਥਾਂ ਇਕੱਤਰ ਕੀਤਾ ਗਿਆ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਦੀਆਂ ਕਾਰਵਾਈਆਂ ਸਬੰਧੀ ਕਿਤਾਬ "ਪੰਜਾਬ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ (1960-2021)" ਆਪਣੇ ਦਫ਼ਤਰ ਵਿਖੇ ਜਾਰੀ ਕੀਤੀ। ਸ. ਕੁਲਤਾਰ ਸਿੰਘ ਸੰਧਵਾਂ ਨਾਲ ਇਸ ਮੌਕੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਸਕੱਤਰ ਸ੍ਰੀ ਸੁਰਿੰਦਰ ਪਾਲ ਮੌਜੂਦ ਸਨ।

ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਤਿੰਨ ਭਾਗਾਂ ਵਿੱਚ ਪ੍ਰਕਾਸ਼ਿਤ ਕਰਵਾਈ ਗਈ ਇਸ ਕਿਤਾਬ ਨੂੰ ਇਤਿਹਾਸਿਕ ਦਸਤਾਵੇਜ਼ ਕਰਾਰ ਦਿੰਦਿਆਂ ਸਪੀਕਰ ਸ. ਸੰਧਵਾਂ ਨੇ ਕਿਤਾਬ ਛਪਵਾਉਣ ਵਾਲੀ ਰਿਪੋਰਟਰ ਸ਼ਾਖਾ ਨੂੰ ਇਸ ਕਾਰਜ ਲਈ ਵਧਾਈ ਦਿੱਤੀ। ਸਪੀਕਰ ਨੇ ਦੱਸਿਆ ਕਿ ਇਹ ਕਿਤਾਬ ਦੇਸ਼ ਦੀਆਂ ਸਮੂਹ ਰਾਜ ਵਿਧਾਨ ਸਭਾਵਾਂ ਅਤੇ ਪਾਰਲੀਮੈਂਟ ਦੇ ਇਤਿਹਾਸ ਵਿੱਚ ਅਜਿਹੀ ਪਹਿਲੀ ਕਿਤਾਬ ਹੈ ਜਿਸ ਵਿੱਚੋਂ ਸਾਲ 1960 ਤੋਂ ਲੈ ਕੇ ਹੁਣ ਤੱਕ ਦੀ ਕੋਈ ਵੀ ਸੂਚਨਾ ਸਾਰ-ਅੰਸ਼ ਦੇ ਰੂਪ ਵਿੱਚ ਸਹਿਜੇ ਹੀ ਪ੍ਰਾਪਤ ਕੀਤੀ ਜਾ ਸਕੇਗੀ।

ਉਨ੍ਹਾਂ ਦੱਸਿਆ ਕਿ ਇਸ ਕਿਤਾਬ ਵਿੱਚ ਸਾਲ 1960 ਤੋਂ 2021 ਦੇ ਸਾਰੇ ਬੁਲੇਟਿਨ ਨੂੰ ਇੱਕ ਥਾਂ ਇਕੱਤਰ ਕੀਤਾ ਗਿਆ ਹੈ ਅਤੇ ਪਾਠਕਾਂ ਦੀ ਜਾਣਕਾਰੀ ਲਈ ਪੰਜਾਬ ਦੇ ਹੁਣ ਤੱਕ ਦੇ ਰਾਜਪਾਲਾਂ, ਮੁੱਖ ਮੰਤਰੀਆਂ, ਸਪੀਕਰਾਂ, ਡਿਪਟੀ ਸਪੀਕਰਾਂ, ਵਿਧਾਨ ਸਭਾ ਸਕੱਤਰਾਂ ਦੇ ਨਾਂ ਤੇ ਉਨ੍ਹਾਂ ਦੇ ਕਾਰਜਕਾਲ ਦਾ ਸਮਾਂ, ਵਿਧਾਨ ਸਭਾ ਦੀ ਪਹਿਲੀ ਅਸੈਂਬਲੀ ਤੋਂ ਲੈ ਕੇ 16ਵੀਂ ਅਸੈਂਬਲੀ ਤੱਕ ਦੇ ਸਾਰੇ ਕਾਰਜਕਾਲ ਅਤੇ ਸਮੇਂ-ਸਮੇਂ 'ਤੇ ਰਹੇ ਰਾਸ਼ਟਰਪਤੀ ਰਾਜ ਦਾ ਸਮਾਂ ਵੀ ਦਰਸਾਇਆ ਗਿਆ ਹੈ।

ਦੱਸ ਦੇਈਏ ਕਿ ਵਿਧਾਨ ਸਭਾ ਵੱਲੋਂ ਇਸ ਤੋਂ ਪਹਿਲਾਂ ਤਿੰਨ ਕਿਤਾਬਾਂ "ਚੇਅਰ ਵੱਲੋਂ ਲਏ ਫ਼ੈਸਲੇ", "ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ" ਅਤੇ "ਪੰਜਾਬ ਵਿਧਾਨ ਸਭਾ ਦੇ ਮੈਂਬਰ ਸਾਹਿਬਾਨ ਦੇ ਵੇਰਵਿਆਂ ਦਾ ਸੰਗ੍ਰਹਿ" ਪ੍ਰਕਾਸ਼ਿਤ ਕੀਤੀਆਂ ਜਾ ਚੁੱਕੀਆਂ ਹਨ।

SHARE ARTICLE

ਏਜੰਸੀ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement