Simran Kaur Khattra : ਕੈਨੇਡਾ ਦੇ ਸਰੀ ‘ਚ ਪੰਜਾਬਣ ਦੀ ਭੇਦਭਰੇ ਹਾਲਾਤ ‘ਚ ਮੌਤ, ਇੱਕ ਮਹੀਨਾ ਪਹਿਲਾਂ ਹੋਈ ਸੀ ਲਾਪਤਾ
Published : May 30, 2024, 2:26 pm IST
Updated : May 30, 2024, 2:32 pm IST
SHARE ARTICLE
Simran Kaur Khattra
Simran Kaur Khattra

ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ

Simran Kaur Khattra : ਕੈਨੇਡਾ ਦੇ ਸਰੀ 'ਚ ਇੱਕ ਪੰਜਾਬਣ ਕੁੜੀ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਿਕ ਲੜਕੀ ਦੀ ਪਛਾਣ ਸਿਮਰਨ ਕੌਰ ਖੱਟੜਾ ਵਜੋਂ ਹੋਈ ਹੈ, ਜੋ ਕਿ ਸਰੀ ਦੀ ਰਹਿਣ ਵਾਲੀ ਸੀ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ, ਪਰ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਹੈ।

ਜਾਣਕਾਰੀ ਅਨੁਸਾਰ ਸਿਮਰਨ ਕੌਰ ਇੱਕ ਮਹੀਨਾ ਪਹਿਲਾਂ ਲਾਪਤਾ ਹੋ ਗਈ ਸੀ। ਪੁਲਿਸ ਅਧਿਕਾਰੀਆਂ ਵੱਲੋਂ ਸਿਮਰਨ ਦੇ ਪਰਿਵਾਰ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਲੰਘੀ 19 ਮਈ ਨੂੰ ਪੁਲਿਸ ਨੂੰ ਫ਼ਰੇਜ਼ਰ ਦਰਿਆ ਵਿੱਚੋਂ ਇੱਕ ਲਾਸ਼ ਮਿਲੀ ਸੀ, ਜਿਸਦੀ ਸ਼ਨਾਖਤ ਕਰਨ ਲਈ ਪੁਲਿਸ ਨੂੰ ਤਕਰੀਬਨ ਇੱਕ ਹਫ਼ਤੇ ਦਾ ਸਮਾਂ ਲੱਗ ਗਿਆ ਸੀ। ਪਰਿਵਾਰ ਮੁਤਾਬਕ ਸਿਮਰਨ ਦੀ ਲਾਸ਼ ਜ਼ਖਮੀ ਹਾਲਤ ਵਿੱਚ ਮਿਲੀ , ਜਿਸਦੀ ਸ਼ਨਾਖਤ ਕਰਨੀ ਬਹੁਤ ਕਠਿਨ ਬਣੀ ਹੋਈ ਸੀ। 

ਦੱਸਿਆ ਜਾ ਰਿਹਾ ਹੈ ਕਿ 19 ਸਾਲਾ ਸਿਮਰਨ ਕੌਰ ਖੱਟੜਾ ਨੂੰ ਆਖਰੀ ਵਾਰ 27 ਅਪ੍ਰੈਲ ਨੂੰ ਸ਼ਾਮ ਦੇ 6:30 ਵਜੇ ਸਰੀ ਵਿੱਚ 88 ਐਵੇਨਿਊ ਅਤੇ 133 ਸਟਰੀਟ ਦੇ ਨਜ਼ਦੀਕ ਦੇਖਿਆ ਗਿਆ ਸੀ। ਜਿਸ ਤੋਂ ਬਾਅਦ ਉਸਦਾ ਕੋਈ ਅਤਾ-ਪਤਾ ਨਹੀਂ ਲੱਗਿਆ। 19 ਮਈ ਨੂੰ ਪੁਲਿਸ ਨੂੰ ਫ਼ਰੇਜ਼ਰ ਦਰਿਆ ਵਿੱਚੋਂ ਸਿਮਰਨ ਦੀ ਲਾਸ਼ ਬਰਾਮਦ ਹੋਈ ਸੀ। ਸਿਮਰਨ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।  

ਦੱਸ ਦੇਈਏ ਕਿ ਪਰਿਵਾਰ ਵੱਲੋਂ ਸਿਮਰਨ ਦੀ ਭਾਲ ਲਈ 10 ਹਜ਼ਾਰ ਡਾਲਰ ਦੇ ਇਨਾਮ ਦਾ ਐਲਾਨ ਵੀ ਕੀਤਾ ਗਿਆ ਸੀ ਤੇ ਜਨਤਕ ਥਾਵਾਂ ‘ਤੇ ਸਿਮਰਨ ਦੇ ਪੋਸਟਰ ਵੀ ਲਗਾਏ ਸਨ। ਜਿਸ ਤੋਂ ਬਾਅਦ ਉਸਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ ਪਰ 19 ਸਾਲਾਂ ਸਿਮਰਨ ਦੀ ਹੁਣ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਮਗਰੋਂ ਲਾਸ਼ ਮਿਲੀ ਹੈ। ਪੁਲਿਸ ਵੱਲੋਂ CCTV ਖੰਗਾਲ ਜਾ ਰਹੇ ਹਨ ਤੇ ਲੋਕਾਂ ਕੋਲੋਂ ਇਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਸਿਮਰਨ ਦੇ ਪਿਤਾ ਨੇ ਦੱਸਿਆ ਕਿ ਉਸਦੀ ਧੀ ਕਦੇ ਖੁਦਕਸ਼ੀ ਨਹੀਂ ਕਰ ਸਕਦੀ , ਉਹ ਖੇਡ ਭਾਵਨਾ ਨਾਲ ਭਰੀ ਹੋਈ ਦਲੇਰ ਲੜਕੀ ਸੀ।
ਸਿਮਰਨ ਖੱਟੜਾ ਦੀ ਲਾਸ਼ ਮਿਲਣ ਦੀ ਖ਼ਬਰ ਸੁਣ ਕੇ ਸਰੀ ਵੱਸਦੇ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement