Ludhiana News : ਆਪ ਸਾਂਸਦ ਸੰਜੇ ਸਿੰਘ ਨੇ ਲੁਧਿਆਣਾ 'ਚ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ
Published : May 30, 2024, 4:59 pm IST
Updated : May 30, 2024, 4:59 pm IST
SHARE ARTICLE
AAP MP Sanjay Singh
AAP MP Sanjay Singh

ਕਿਹਾ- 'ਇਸ ਵਾਰ ਝੂਠ ਬੋਲਣ ਵਾਲਿਆਂ ਨੂੰ ਆਪਣੀ ਵੋਟ ਨਾਲ ਸਬਕ ਸਿਖਾਓ'

Ludhiana News : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਲੁਧਿਆਣਾ 'ਚ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢਿਆ। ਰੋਡ ਸ਼ੋਅ ਵਿੱਚ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ,ਬੀਬੀ ਰਜਿੰਦਰਪਾਲ ਕੌਰ ਛੀਨਾ, ਚੇਅਰਮੈਨ ਮਾਰਕਫੈਡ ਅਮਨਦੀਪ ਸਿੰਘ ਮੋਹੀ, ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ਲੋਕਸਭਾ ਇੰਚਾਰਜ ਡਾ. ਦੀਪਕ ਬਾਂਸਲ ਮੌਜੂਦ ਸਨ।

ਸੰਜੇ ਸਿੰਘ ਨੇ ਕੇਂਦਰ ਸਰਕਾਰ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਮੋਦੀ ਸਰਕਾਰ ਝੂਠ ਦਾ ਪੁਲੰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਪਿਛਲੇ 10 ਸਾਲਾਂ ਦੇ ਰਾਜ ਵਿੱਚ ਇਕ ਵੀ ਵਾਅਦੇ ਉੱਤੇ ਖਰੀ ਨਹੀਂ ਉਤਰੀ। ਫਿਰ ਚਾਹੇ ਉਹ ਐਮਐਸਪੀ ਦੀ ਗੱਲ ਹੋਵੇ ਜਾਂ ਆਮਦਨੀ ਦੁੱਗਣੀ ਦੀ ਹੋਵੇ ਸਭ ਝੂਠ ਨਿਕਲਿਆ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਿਸਾਨ ਅੰਦੋਲਨ ਦੌਰਾਨ ਹੋਈਆਂ 750 ਸਹਦਤਾਂ ਦਾ ਬਦਲਾ ਆਪਣੀਆਂ ਵੋਟਾਂ ਨਾਲ ਲੈਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਝੂਠ ਬੋਲਣ ਵਾਲਿਆਂ ਨੂੰ ਆਪਣੀ ਵੋਟ ਨਾਲ ਸਬਕ ਸਿਖਾਓ। 1 ਜੂਨ ਨੂੰ "ਝਾੜੂ" ਦਾ ਬਟਨ ਦਬਾ ਕੇ ਅਸ਼ੋਕ ਪਰਾਸ਼ਰ ਪੱਪੀ ਨੂੰ ਰਿਕਾਰਡ ਵੋਟਾਂ ਨਾਲ ਜਿੱਤਾ ਕੇ ਸੰਸਦ ਭੇਜੋ। ਉਹ ਸੰਸਦ ਵਿੱਚ ਤੁਹਾਡੀ ਅਵਾਜ਼ ਬੁਲੰਦ ਕਰਨਗੇ।

ਦਿੱਲੀ ਵਿਧਾਨ ਸਭਾ ਦੇ ਸਪੀਕਰ ਨਿਵਾਸ ਗੋਇਲ ਨੇ ਕਿਹਾ ਕਿ ਲੋਕਾਂ ਦੇ ਉਤਸਾਹ ਅਤੇ ਸਮਰਥਨ ਤੋਂ ਪਤਾ ਲਗਦਾ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲੋਕ ਪੱਖੀ ਕੰਮਾਂ ਤੋਂ ਖੁਸ਼ ਹਨ। ਲੋਕ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਦੀਆਂ ਚੋਣਾਂ ਵਿੱਚ ਵੋਟਾਂ ਪਾਉਣ ਲਈ ਉਤਾਵਲੇ ਹਨ।

ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਲੁਧਿਆਣਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰੋਡ ਸ਼ੋਅ 'ਚ ਲੋਕਾਂ ਦੀ ਭਾਰੀ ਭੀੜ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਤੋਂ ਸੰਤੁਸ਼ਟ ਹਨ ਅਤੇ ਅਸੀਂ ਇਹ ਚੋਣ 13-0 ਨਾਲ ਜਿਤਣ ਜਾ ਰਹੇ ਹਾਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement