ਬਲਬੀਰ ਸਿੰਘ ਸੀਚੇਵਾਲ ਨੇ ਵਾਤਾਵਰਣ ਦੀ ਗੱਲ ਕਰਨ ਵਾਲੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
Published : May 30, 2024, 5:06 pm IST
Updated : May 30, 2024, 5:06 pm IST
SHARE ARTICLE
Balbir Singh Seechewal
Balbir Singh Seechewal

ਸੀਚੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਬਰਸਾਤਾਂ ਦੇ ਮੌਸਮ ਦੌਰਾਨ ਵੱਧ ਤੋਂ ਵੱਧ ਬੂਟੇ ਲਗਾਉਣ।

ਚੰਡੀਗੜ੍ਹ  - ਪੰਜਾਬ ਦੇ ਭਖਦੇ ਮੁੱਦਿਆਂ ਵਿਚੋਂ ਸਭ ਤੋਂ ਸੰਵੇਦਨਸ਼ੀਲ ਵਾਤਾਵਰਣ ਦੇ ਮੁੱਦੇ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਪ੍ਰਚਾਰ ਦੇ ਆਖ਼ਰੀ ਦਿਨਾਂ ਤੱਕ ਵੀ ਆਪਣੀਆਂ ਅਵਾਜ਼ ਬੁਲੰਦ ਕਰਦੇ ਰਹੇ। ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਉਹਨਾਂ ਨੇ ਦੋ ਮੁੱਖ ਮੰਤਰੀਆਂ, ਇੱਕ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੀਆਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੋਕ ਸਭਾ ਚੋਣਾਂ 2024 ਲਈ ਲੋਕਾਂ ਦਾ ਚੋਣ ਮਨੋਰਥ ਪੱਤਰ ਦਿੱਤਾ। 

ਸੰਤ ਸੀਚੇਵਾਲ ਨੇ ਦੱਸਿਆ ਕਿ ਚੋਣ ਪ੍ਰਚਾਰ ਦੇ ਖਤਮ ਹੋਣ ਦੇ ਇੱਕ ਦਿਨ ਪਹਿਲਾਂ ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਾਤਾਵਰਣ ਦਾ ਇਹ ਏਜੰਡਾ ਸੌਂਪਿਆ ਸੀ, ਉਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਵੀ ਜਨਤਕ ਤੌਰ ਤੇ ਇਹ ਏਜੰਡਾ ਸੌਂਪਿਆ ਸੀ।

ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਅਤੇ ਭਾਜਪਾ ਦੇ ਖਡੂਰ ਸਾਹਿਬ ਤੋਂ ਹਲਕੇ ਤੋਂ ਉਮੀਦਵਾਰ ਮਨਜੀਤ ਸਿੰਘ ਮੰਨਾ ਨੂੰ ਇਹ ਮੰਗ ਪੱਤਰ ਸੌਂਪ ਕੇ ਉਹਨਾਂ ਕੋਲੋਂ ਵਾਅਦਾ ਲਿਆ ਸੀ ਕਿ ਉੁਹ ਆਪਣੇ ਚੋਣ ਪ੍ਰਚਾਰ ਦੌਰਾਨ ਲੋਕਾਂ ਵਿੱਚ ਇਸਦੀ ਚਰਚਾ ਕਰਨਗੇ। ਸੰਤ ਸੀਚੇਵਾਲ ਨੇ ਪੰਜਾਬ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਉਮੀਦਵਾਰਾਂ ਨੂੰ ਹੀ ਵੋਟ ਪਾਉਣ ਜਿਹਨਾਂ ਕੋਲ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਦੀ ਰਣਨੀਤੀ ਹੋਵੇ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸੰਤ ਸਮਾਜ ਵੱਲੋਂ ਬਕਾਇਦਾ ਪ੍ਰੈਸ ਕਾਨਫਰੰਸ ਕਰਕੇ 15 ਅਪ੍ਰੈਲ ਨੂੰ ਇਸ ਵਾਤਾਵਰਣ ਦੇ ਏਜੰਡੇ ਨੂੰ ਜਾਰੀ ਕੀਤਾ ਗਿਆ ਸੀ ਤੇ ਅਪੀਲ ਕੀਤੀ ਗਈ ਸੀ ਕਿ ਲੋਕ ਉਹਨਾਂ ਉਮੀਦਵਾਰਾਂ ਨੂੰ ਹੀ ਵੋਟਾਂ ਪਾਉਣ ਜਿਹੜੇ ਹਵਾ, ਪਾਣੀ, ਧਰਤੀ ਦੇ ਪ੍ਰਦੂਸ਼ਣ ਨੂੰ ਖਤਮ ਕਰਨ ਦੀ ਗੱਲ ਕਰਨਗੇ। ਸੰਤ ਸੀਚੇਵਾਲ ਨੇ ਦੱਸਿਆ ਕਿ ਵਾਤਾਵਰਣ ਸੰਬੰਧੀ ਰਾਜਸੀ ਆਗੂਆਂ ਨੇ ਭਾਵੇਂ ਇਸ ਸੰਬੰਧੀ ਗੱਲ ਉਨ੍ਹੀ ਖੁਲ੍ਹਕੇ ਨਹੀਂ ਕੀਤੀ, ਜਿੰਨ੍ਹੀ ਕਿ ਇਸਦੀ ਲੋੜ ਸੀ। ਪਰ ਉਨ੍ਹਾਂ ਨੂੰ ਇਸ ਗੱਲ ਦੀ ਤੱਸਲੀ ਹੈ ਕਿ ਰਾਜਸੀ ਆਗੂਆਂ ਅਤੇ ਲੋਕਾਂ ਦਾ ਧਿਆਨ ਵਾਤਾਵਰਣ ਵਰਗੇ ਸੰਵੇਦਨਸ਼ੀਲ ਮੁੱਦੇ ਵੱਲ ਜ਼ਰੂਰ ਗਿਆ ਹੈ। 

ਸੰਤ ਸੀਚੇਵਾਲ ਨੇ ਪੰਜਾਬ ਦੇ ਵੱਧ ਰਹੇ ਤਾਪਮਾਨ ਦਾ ਜ਼ਿਕਰ ਕਰਦਿਆ ਕਿਹਾ ਕਿ ਇੰਨੀ ਗਰਮੀ ਪਹਿਲਾਂ ਕਦੇ ਨਹੀ ਸੀ ਪਈ ਇਸ ਵਾਰੀ ਸਾਨੂੰ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ। ਜਲਵਾਯੂ ਪਰਿਵਰਤਨ ਦੀ ਮਾਰ ਤੋਂ ਬਚਣ ਲਈ ਸੰਤ ਸੀਚੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਬਰਸਾਤਾਂ ਦੇ ਮੌਸਮ ਦੌਰਾਨ ਵੱਧ ਤੋਂ ਵੱਧ ਬੂਟੇ ਲਗਾਉਣ।
 

SHARE ARTICLE

ਏਜੰਸੀ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement