Lok Sabha Election 2024 : ਪੰਜਾਬ 'ਚ ਖ਼ਤਮ ਹੋਇਆ ਚੋਣ ਪ੍ਰਚਾਰ , 328 ਉਮੀਦਵਾਰ ਲੜਨਗੇ ਚੋਣ
Published : May 30, 2024, 6:21 pm IST
Updated : May 30, 2024, 7:16 pm IST
SHARE ARTICLE
 Lok Sabha Election 2024
Lok Sabha Election 2024

ਪੰਜਾਬ 'ਚ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਨਤੀਜੇ ਆਉਣਗੇ

Lok Sabha Election 2024 : ਲੋਕ ਸਭਾ ਚੋਣਾਂ 2024 ਦੇ ਆਖ਼ਰੀ ਪੜਾਅ ਲਈ ਅੱਜ ਪੰਜਾਬ 'ਚ ਵੀ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਚੋਣ ਪ੍ਰਚਾਰ ਦੇ ਆਖ਼ਰੀ ਦਿਨ ਸਾਰੀਆਂ ਸਿਆਸੀ ਪਾਰਟੀਆਂ ਨੇ ਆਪੋ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਪੰਜਾਬ 'ਚ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਨਤੀਜੇ ਆਉਣਗੇ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ । 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੀਤੇ ਦਿਨੀਂ ਦੱਸਿਆ ਸੀ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਰਹੇ ਹਨ ,ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ। 

ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ ਤੱਕ ਕੁੱਲ 25 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲਏ ਹਨ। ਇਸ ਤੋਂ ਪਹਿਲਾਂ ਸੂਬੇ ਵਿੱਚ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਅਤੇ ਕਾਗਜ਼ਾਂ ਦੀ ਪੜਤਾਲ ਤੇ ਪੱਤਰ ਵਾਪਸੀ ਤੋਂ ਬਾਅਦ ਕੁੱਲ ਉਮੀਦਵਾਰਾਂ ਦੀ ਗਿਣਤੀ 328 ਰਹਿ ਗਈ ਹੈ, ਜਿਨ੍ਹਾਂ ਵਿੱਚ 302 ਮਰਦ ਅਤੇ 26 ਮਹਿਲਾ ਉਮੀਦਵਾਰ ਸ਼ਾਮਲ ਹਨ। 

ਉਨ੍ਹਾਂ ਦੱਸਿਆ ਕਿ ਲੁਧਿਆਣਾ ਲੋਕ ਸਭਾ ਸੀਟ ਉੱਤੇ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 23 ਮਰਦ ਅਤੇ 3 ਬੀਬੀਆਂ ਸ਼ਾਮਲ ਹਨ। ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 26 ਮਰਦ ਅਤੇ 4 ਬੀਬੀਆਂ ਸ਼ਾਮਲ ਹਨ। ਸ੍ਰੀ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ,ਜਿਨ੍ਹਾਂ ਵਿੱਚ ਸਾਰੇ ਉਮੀਦਵਾਰ ਮਰਦ ਹਨ।

ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਮਰਦ ਅਤੇ 3 ਬੀਬੀ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰਾਂ ਵਿੱਚੋਂ 14 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣਾਂ ਲੜ ਰਹੀਆਂ ਹਨ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 41 ਮਰਦ ਅਤੇ 2 ਬੀਬੀ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 13 ਮਰਦ ਅਤੇ 1 ਮਹਿਲਾ ਉਮੀਦਵਾਰ ਚੋਣ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜੋ ਕਿ ਸਾਰੇ ਮਰਦ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 15 ਮਰਦ ਅਤੇ 3 ਬੀਬੀ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 22 ਮਰਦ ਅਤੇ 1 ਬੀਬੀ ਉਮੀਦਵਾਰ ਚੋਣ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 23 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ।

Location: India, Punjab

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement