Barnala News: ਅੱਤ ਦੀ ਗਰਮੀ ਵਿਚ PRTC ਮੁਲਾਜ਼ਮ ਦੀ ਹੋਈ ਮੌਤ
Published : May 30, 2024, 1:16 pm IST
Updated : May 30, 2024, 1:31 pm IST
SHARE ARTICLE
PRTC employee died in extreme heat Barnala News
PRTC employee died in extreme heat Barnala News

Barnala News: ਨੌਜਵਾਨ ਬਰਨਾਲਾ PRTC ਡਿਪੂ ਵਿਚ ਮਕੈਨਿਕ ਦਾ ਕਰਦਾ ਸੀ ਕੰਮ

PRTC employee died in extreme heat Barnala News: ਬਰਨਾਲਾ ਦੇ ਪੀਆਰਟੀਸੀ ਮੁਲਾਜ਼ਮ ਦੀ ਡਿਊਟੀ ਦੌਰਾਨ ਗਰਮੀ ਕਾਰਨ ਮੌਤ ਹੋ ਗਈ। ਮ੍ਰਿਤਕ ਬਰਨਾਲਾ ਦੇ ਪੀਆਰਟੀਸੀ ਡਿਪੂ ਵਿੱਚ ਮਕੈਨਿਕ ਦਾ ਕੰਮ ਕਰਦਾ ਸੀ। ਪਟਿਆਲਾ ਵਿੱਚ ਖਰਾਬ ਹੋਈ ਪੀਆਰਟੀਸੀ ਬੱਸ ਦੀ ਮੁਰੰਮਤ ਕਰਕੇ ਵਾਪਸ ਪਰਤਦੇ ਸਮੇਂ ਉਸ ਦੀ ਸਿਹਤ ਵਿਗੜ ਗਈ ਅਤੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ; PM Modi: ਹੁਸ਼ਿਆਰਪੁਰ ਰੈਲੀ ਦੌਰਾਨ ਬੋਲੇ PM ਨਰਿੰਦਰ ਮੋਦੀ, ਕਿਹਾ- ''ਪੰਜਾਬ ਜ਼ੋਰ-ਜ਼ੋਰ ਨਾਲ ਕਹਿ ਰਿਹਾ ਹਾਂ ਕਿ ਫਿਰ ਇਕ ਵਾਰ 'ਮੋਦੀ ਸਰਕਾਰ''' 

ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਪੀਆਰਟੀਸੀ ਮੈਨੇਜਮੈਂਟ ਨਾਲ ਮੀਟਿੰਗ ਤੋਂ ਬਾਅਦ ਕੋਈ ਵੀ ਮੰਗ ਨਾ ਮੰਨੇ ਜਾਣ ਕਾਰਨ ਰੋਸ ਵਜੋਂ ਬਰਨਾਲਾ ਡਿਪੂ ਦੀਆਂ ਬੱਸਾਂ ਨੂੰ ਰੋਕ ਦਿੱਤਾ ਗਿਆ। ਜੇਕਰ ਅੱਜ 12 ਵਜੇ ਤੱਕ ਮੰਗਾਂ ਨਾ ਮੰਨੀਆਂ ਗਈਆਂ ਤਾਂ ਮ੍ਰਿਤਕ ਦੀ ਲਾਸ਼ ਨੂੰ ਬਰਨਾਲਾ ਦੇ ਬੱਸ ਸਟੈਂਡ ਅੱਗੇ ਰੱਖ ਕੇ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਗਈ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਭਰ ਦੇ 27 ਡਿਪੂਆਂ ਦੀਆਂ ਬੱਸਾਂ ਬੰਦ ਰਹਿਣਗੀਆਂ।

ਇਹ ਵੀ ਪੜ੍ਹੋ; Delhi Temperature : ਕੀ ਦਿੱਲੀ ਦਾ ਤਾਪਮਾਨ ਸੱਚਮੁੱਚ 52.9 ਡਿਗਰੀ ਤੋਂ ਗਿਆ ਸੀ ਪਾਰl? ਮੌਸਮ ਵਿਭਾਗ ਵੀ ਹੋਇਆ ਹੈਰਾਨ

ਪੀਆਰਟੀਸੀ ਇੰਪਲਾਈਜ਼ ਯੂਨੀਅਨ ਦੇ ਆਗੂ ਸੁਖਪਾਲ ਸਿੰਘ ਨੇ ਦੱਸਿਆ ਕਿ ਉਸ ਦੇ ਸਾਥੀ ਮੁਲਾਇਮ ਦੀ ਡਿਊਟੀ ਦੌਰਾਨ ਮੌਤ ਹੋ ਗਈ ਸੀ ਪਰ ਦੋ ਦਿਨ ਬੀਤ ਜਾਣ ’ਤੇ ਵੀ ਸਰਕਾਰ ਅਤੇ ਮੈਨੇਜਮੈਂਟ ਨੇ ਉਸ ਬਾਰੇ ਕੋਈ ਜਾਣਕਾਰੀ ਨਹੀਂ ਲਈ। ਸਾਡੀ ਯੂਨੀਅਨ ਨੇ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ ਪਰ ਮੈਨੇਜਮੈਂਟ ਨਹੀਂ ਮੰਨੀ। ਜਿਸ ਕਾਰਨ ਪੀਆਰਟੀਸੀ ਮੁਲਾਜ਼ਮਾਂ ਨੇ ਇਸ ਸਬੰਧੀ ਸੰਘਰਸ਼ ਦਾ ਐਲਾਨ ਕੀਤਾ ਹੈ। ਜਿਸ ਤਹਿਤ ਅੱਜ ਬਰਨਾਲਾ ਪੀ.ਆਰ.ਟੀ.ਸੀ ਡਿਪੂ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਭਲਕੇ ਦੁਪਹਿਰ 12 ਵਜੇ ਤੱਕ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਪੰਜਾਬ ਭਰ ਦੇ 27 ਸਰਕਾਰੀ ਬੱਸ ਡਿਪੂ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਮ੍ਰਿਤਕ ਮੁਲਾਜ਼ਮ ਦੀ ਲਾਸ਼ ਨੂੰ ਬਰਨਾਲਾ ਦੇ ਬੱਸ ਸਟੈਂਡ ਅੱਗੇ ਰੱਖਿਆ ਜਾਵੇਗਾ ਅਤੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from PRTC employee died in extreme heat Barnala News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement