Punjab Weather Update : ਪੰਜਾਬ ਵਿਚ ਬੀਤੇ ਦਿਨ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ, ਪਰ ਅੱਜ ਫਿਰ ਗਰਮੀ ਨੇ ਕੱਢੇ ਵੱਟ
Published : May 30, 2024, 11:20 am IST
Updated : May 30, 2024, 11:21 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update : ਮੌਸਮ ਵਿਭਾਗ ਨੇ ਆਉਣ ਵਾਲੇ 2 ਤੋਂ 3 ਦਿਨਾਂ ਵਿਚ ਤਾਪਮਾਨ ਵਿਚ ਗਿਰਾਵਟ ਆਉਣ ਦੀ ਸੰਭਾਵਨਾ

Punjab Weather Update News in punjabi: ਪੰਜਾਬ ਦੇ ਪਟਿਆਲਾ, ਮੋਗਾ ਅਤੇ ਆਸਪਾਸ ਦੇ ਇਲਾਕਿਆਂ ਵਿਚ ਬੁੱਧਵਾਰ ਰਾਤ ਨੂੰ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜਾਰੀ ਰੈੱਡ ਅਲਰਟ ਨੂੰ ਹੁਣ ਆਰੇਂਜ ਵਿੱਚ ਬਦਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 1 ਜੂਨ ਨੂੰ ਯੈਲੋ ਅਲਰਟ ਅਤੇ 2 ਜੂਨ ਨੂੰ ਆਮ ਦਿਨ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਵੀ ਜਤਾਈ ਹੈ।

ਇਹ ਵੀ ਪੜ੍ਹੋ: Vijender Singh News: ਮੁੜ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ ਓਲੰਪੀਅਨ ਮੁੱਕੇਬਾਜ਼ ਵਿਜੇਂਦਰ ਸਿੰਘ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ 17 ਜ਼ਿਲ੍ਹਿਆਂ ਅੰਮਿ੍ਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਕਪੂਰਥਲਾ, ਜਲੰਧਰ, ਬਠਿੰਡਾ, ਬਰਨਾਲਾ, ਲੁਧਿਆਣਾ, ਐਸ.ਏ.ਐਸ ਨਗਰ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਪਟਿਆਲਾ 'ਚ ਅੱਜ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਸਾਰੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਚੇਤਾਵਨੀ ਵਿੱਚ ਬਦਲਾਅ ਨਾਲ ਮੌਸਮ ਵਿਭਾਗ ਨੇ ਆਉਣ ਵਾਲੇ 2 ਤੋਂ 3 ਦਿਨਾਂ ਵਿਚ ਤਾਪਮਾਨ ਵਿੱਚ 1 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਹੈ, ਜੋ ਕਿ ਲੋਕਾਂ ਲਈ ਰਾਹਤ ਦੀ ਖਬਰ ਹੈ।

ਇਹ ਵੀ ਪੜ੍ਹੋ: Raja Warring and Amrita Warring Interview: ਅੰਮ੍ਰਿਤਾ ਤਾਂ ਚਾਹੁੰਦੀ ਹੈ ਮੈਂ ਕੱਲ੍ਹ ਮੁੱਖ ਮੰਤਰੀ ਬਣ ਜਾਵਾਂ : ਰਾਜਾ ਵੜਿੰਗ

ਮੌਸਮ ਵਿਭਾਗ ਵਲੋਂ ਜਾਰੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ 31 ਮਈ ਤੋਂ ਪੰਜਾਬ ਦੇ ਕੁਝ ਇਲਾਕਿਆਂ 'ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਤਾਪਮਾਨ 'ਚ ਮਾਮੂਲੀ ਗਿਰਾਵਟ ਆਵੇਗੀ, ਜਿਸ ਨਾਲ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ।

ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ— ਬੁੱਧਵਾਰ ਸ਼ਾਮ ਨੂੰ ਸ਼ਹਿਰ ਦਾ ਤਾਪਮਾਨ 45.8 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ। ਅੱਜ ਇਹ ਤਾਪਮਾਨ ਥੋੜ੍ਹਾ ਵਧ ਸਕਦਾ ਹੈ ਅਤੇ 47 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ। ਜਦੋਂ ਕਿ 31 ਮਈ ਤੋਂ ਅੰਸ਼ਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਲੰਧਰ— ਬੀਤੀ ਸ਼ਾਮ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45.9 ਡਿਗਰੀ ਦਰਜ ਕੀਤਾ ਗਿਆ। ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਜਦੋਂ ਕਿ ਇੱਥੇ 31 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਲੁਧਿਆਣਾ- ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 46.1 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 47 ਡਿਗਰੀ ਦੇ ਆਸਪਾਸ ਪਹੁੰਚਣ ਦੀ ਸੰਭਾਵਨਾ ਹੈ।

ਬਠਿੰਡਾ- ਕੱਲ੍ਹ ਵੱਧ ਤੋਂ ਵੱਧ ਤਾਪਮਾਨ 48.5 ਡਿਗਰੀ ਦਰਜ ਕੀਤਾ ਗਿਆ। ਅੱਜ ਦਾ ਵੱਧ ਤੋਂ ਵੱਧ ਤਾਪਮਾਨ ਵੀ 49 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਪਟਿਆਲਾ— ਬੁੱਧਵਾਰ ਸ਼ਾਮ ਨੂੰ ਤਾਪਮਾਨ 45.7 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 47 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਮੋਹਾਲੀ— ਬੀਤੀ ਸ਼ਾਮ ਤਾਪਮਾਨ 45.7 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 46 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

(For more Punjabi news apart from Rahul Gandhi met with Balkaur Singh News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement