ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ
Published : May 30, 2024, 4:24 pm IST
Updated : May 30, 2024, 4:24 pm IST
SHARE ARTICLE
Rajya Sabha MP Raghav Chadha received blessings of Sant Niranjan Das Ji, head of Dera Sachkhand Ballan
Rajya Sabha MP Raghav Chadha received blessings of Sant Niranjan Das Ji, head of Dera Sachkhand Ballan

ਡੇਰਾ ਸੱਚਖੰਡ ਬੱਲਾਂ ਨੇ ਸਿੱਖਿਆ ਅਤੇ ਧਰਮ ਦੇ ਖੇਤਰ ਵਿੱਚ ਦਿੱਤਾ ਅਹਿਮ ਯੋਗਦਾਨ- ਰਾਘਵ ਚੱਢਾ 

ਜਲੰਧਰ -  ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੀਰਵਾਰ ਨੂੰ ਜਲੰਧਰ ਦੇ ਸਭ ਤੋਂ ਵੱਡੇ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ ਅਤੇ ਮੱਥਾ ਟੇਕਿਆ। 

ਸੰਸਦ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਵੀ ਆਸ਼ੀਰਵਾਦ ਲਿਆ। ਇਸ ਮੌਕੇ ਰਾਘਵ ਚੱਢਾ ਨੇ ਸੰਤ ਨਿਰੰਜਨ ਦਾਸ ਜੀ ਦੇ ਕੰਮਾਂ ਦੀ ਸ਼ਲਾਘਾ ਕੀਤੀ। ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਉਹ ਬਹੁਤ ਹੀ ਖ਼ੁਸ਼ਕਿਸਮਤ ਹਨ, ਕਿ ਉਨ੍ਹਾਂ ਨੂੰ ਸੰਤ ਨਿਰੰਜਨ ਦਾਸ ਜੀ ਨਾਲ ਬੈਠਣ ਦਾ ਮੌਕਾ ਮਿਲਿਆ। ਰਾਘਵ ਚੱਢਾ ਨੇ ਕਿਹਾ ਕਿ ਇਹ ਸਥਾਨ ਸਾਨੂੰ ਸ਼ਾਂਤੀ ਅਤੇ ਅਧਿਆਤਮਿਕਤਾ ਦਾ ਅਹਿਸਾਸ ਕਰਵਾਉਂਦਾ ਹੈ।

ਉਨ੍ਹਾਂ ਸੰਤ ਨਿਰੰਜਨ ਦਾਸ ਜੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਤ ਜੀ ਦੇ ਸਮਾਜਕ ਅਤੇ ਮਾਨਵਤਾ ਪੱਖੀ ਕਾਰਜ ਲੋਕਾਂ ਨੂੰ ਬਿਹਤਰ ਬਣਾਉਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਨੇ ਸਮਾਜ ਅਤੇ ਮਨੁੱਖਤਾ ਲਈ ਮਹਾਨ ਕੰਮ ਕੀਤੇ ਹਨ। ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਅੱਗੇ ਕਿਹਾ ਕਿ ਡੇਰੇ ਨੇ ਸਿੱਖਿਆ ਅਤੇ ਧਰਮ ਦੇ ਖੇਤਰ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਹੈ।

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement