Sri Muktsar Sahib : ਜ਼ਿਲ੍ਹਾ ਮੈਜਿਸਟਰੇਟ ਨੇ ਵੋਟਿੰਗ ਤੋਂ 48 ਘੰਟੇ ਪਹਿਲਾਂ ਲਗਾਈਆਂ ਪਾਬੰਦੀਆਂ
Published : May 30, 2024, 7:37 pm IST
Updated : May 30, 2024, 7:37 pm IST
SHARE ARTICLE
Harpreet Singh Sudan
Harpreet Singh Sudan

ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਰੋਸ ਧਰਨੇ ਅਤੇ ਰੈਲੀਆਂ, ਮੀਟਿੰਗਾਂ ,ਨਾਅਰੇ ਲਗਾਉਣ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਮਨਾਹੀ

Sri Muktsar Sahib : ਜ਼ਿਲ੍ਹਾ ਮੈਜਿਸਟ੍ਰੇਟ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ. ਨੇ ਧਾਰਾ 144 ਜ਼ਾਬਤਾ ਫੌਜ਼ਦਾਰੀ ਸੰਘਤਾ 1973 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ (Voting) ਖਤਮ ਹੋਣ ਤੋਂ 48 ਘੰਟੇ ਪਹਿਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਅਤੇ ਰੈਲੀਆਂ ਕਰਨਾ, ਮੀਟਿੰਗਾਂ ਕਰਨਾ, ਨਾਅਰੇ ਲਗਾਉਣ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਚੱਲਣ ਫਿਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ-2024 ਲਈ ਪੋਲਿੰਗ (Voting) 1 ਜੂਨ 2024 ਨੂੰ ਨਿਰਧਾਰਤ ਕੀਤੀ ਗਈ ਹੈ। ਲੋਕ ਸਭਾ ਚੋਣਾਂ-2024 ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ ਕਮਿਸ਼ਨ ਵਲੋਂ ਸਟੈਡਰਡ ਓਪਰੇਟਿੰਗ ਪ੍ਰੋਸੀਜਰ (ਐਸ.ਓ.ਪੀ) ਜਾਰੀ ਕੀਤੀ ਗਈ ਹੈ। ਇਸ ਐਸ.ਓ.ਪੀ. ਅਨੁਸਾਰ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਤੁਰੰਤ ਲੋੜੀਂਦੇ ਉਪਰਾਲੇ ਕੀਤੇ ਜਾਣੇ ਲਾਜ਼ਮੀ ਹਨ।

ਇਹ ਹੁਕਮ ਡਿਊਟੀ ਤੇ ਤੈਨਾਤ ਸੁਰੱਖਿਆ/ ਪੁਲਿਸ ਅਮਲੇ ਤੇ, ਸਰਕਾਰੀ ਫੰਕਸ਼ਨਾਂ ਤੇ, ਵਿਆਹ ਸ਼ਾਦੀਆਂ/ ਧਾਰਮਿਕ ਨਗਰ ਕੀਰਤਨਾਂ, ਮਾਤਮੀ ਸਮਾਗਮਾਂ ਤੇ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਲਾਗੂ ਨਹੀਂ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement