Arvind Kejriwal : ਸੰਗਰੂਰ ਮੁੱਖ ਮੰਤਰੀ ਦਾ ਆਪਣਾ ਹਲਕਾ, ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

By : BALJINDERK

Published : May 30, 2024, 3:41 pm IST
Updated : May 30, 2024, 3:41 pm IST
SHARE ARTICLE
 Arvind Kejriwal
Arvind Kejriwal

Arvind Kejriwal : ਭਗਵੰਤ ਮਾਨ ਨੂੰ ਇਕੱਲਿਆਂ ਲੜਨਾ ਪੈ ਰਿਹਾ, 13 ਸੰਸਦ ਮੈਂਬਰ ਦੇ ਕੇ ਉਨ੍ਹਾਂ ਦੇ ਹੱਥ ਮਜ਼ਬੂਤ ਕਰੋ- ਕੇਜਰੀਵਾਲ

Arvind Kejriwal : ਸੰਗਰੂਰ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ‘ਆਪ’  ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ।  ਕੇਜਰੀਵਾਲ ਅਤੇ ਮਾਨ ਨੇ ਸੰਗਰੂਰ 'ਚ 'ਆਪ' ਉਮੀਦਵਾਰ ਨਾਲ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਮੀਤ ਹੇਅਰ ਨੂੰ ਰਿਕਾਰਡ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। 

a

ਰੋਡ ਸ਼ੋਅ 'ਚ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਥਾਵਾਂ 'ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸਵਾਗਤ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ। ਤੁਸੀਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਹੈ। ਇਸ ਵਾਰ ਵੀ ਸਾਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਹਨ। ਇਸ ਲਈ ਇੱਥੋਂ ਤੁਹਾਨੂੰ ਉਮੀਦਵਾਰ ਮੀਤ ਹੇਅਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਉਣਾ ਹੈ। 

ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਨੂੰ ਰਿਕਾਰਡ ਬਹੁਮਤ ਨਾਲ ਵਿਧਾਨ ਸਭਾ ਚੋਣਾਂ ਜਿਤਾਇਆ। ਤੁਸੀਂ 117 ’ਚੋਂ 92 ਵਿਧਾਇਕ ਆਮ ਆਦਮੀ ਪਾਰਟੀ ਨੂੰ ਦਿੱਤੇ ਹਨ। ਹੁਣ ਸਾਨੂੰ ਲੋਕ ਸਭਾ ’ਚ ਵੀ ਮਜ਼ਬੂਤ ਕਰੋ, ਤਾਂ ਜੋ ਅਸੀਂ ਕੇਂਦਰ ਸਰਕਾਰ ਤੋਂ ਪੰਜਾਬ ਦੇ ਕੰਮ ਆਸਾਨੀ ਨਾਲ ਕਰਵਾਉਣ ਦਾ ਨਾਲ-ਨਾਲ ਪੰਜਾਬ ਦੇ ਸਾਰੇ ਬਕਾਇਆ ਫ਼ੰਡ ਜਾਰੀ ਕਰਵਾ ਸਕੀਏ।
ਉਨ੍ਹਾਂ ਕਿਹਾ ਕਿ ਇਸ ਸਮੇਂ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਅਤੇ ਰਾਜਪਾਲ ਨਾਲ ਇਕੱਲਿਆਂ ਹੀ ਲੜਨਾ ਪੈ ਰਿਹਾ ਹੈ।  ਕੇਂਦਰ ਸਰਕਾਰ ਆਪਣੇ ਰਾਜਪਾਲ ਰਾਹੀਂ ਪੰਜਾਬ ਸਰਕਾਰ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਜੇਕਰ ਸਾਡੇ ਕੋਲ ਪੰਜਾਬ ਦੇ 13 ਸੰਸਦ ਮੈਂਬਰ ਹੋਣਗੇ ਤਾਂ ਇਹ ਸਾਰੇ ਸੰਸਦ ’ਚ ਭਗਵੰਤ ਮਾਨ ਦੇ ਹੱਥ ਅਤੇ ਆਵਾਜ਼ ਬਣਨਗੇ ਅਤੇ ਉਨ੍ਹਾਂ ਨਾਲ ਮਿਲ ਕੇ ਕੇਂਦਰ ਸਰਕਾਰ ਅਤੇ ਰਾਜਪਾਲ ਨਾਲ ਪੰਜਾਬ ਦੇ ਹੱਕਾਂ ਲਈ ਲੜਨਗੇ। ਇਸ ਲਈ ਇਸ ਵਾਰ ਆਮ ਆਦਮੀ ਪਾਰਟੀ ਦੇ 13 ਸੰਸਦ ਮੈਂਬਰ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰੋ। 

a

ਕੇਜਰੀਵਾਲ ਨੇ ਕਿਹਾ ਕਿ ਦੋ ਸਾਲ ਪਹਿਲਾਂ ਤੁਸੀਂ ਪੰਜਾਬ 'ਚ ਇਮਾਨਦਾਰ ਸਰਕਾਰ ਬਣਾਈ ਸੀ, ਜਿਸ ਕਾਰਨ ਹੁਣ ਪੰਜਾਬ 'ਚ ਹਰ ਖੇਤਰ 'ਚ ਕਾਫ਼ੀ ਕੰਮ ਹੋ ਰਿਹਾ ਹੈ। ਪਹਿਲੀ ਵਾਰ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਸਰਕਾਰੀ ਨੌਕਰੀ ਮਿਲੀ। ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਵੱਖ-ਵੱਖ ਥਾਵਾਂ 'ਤੇ ਮੁਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਆਉਣ ਵਾਲੇ ਦਿਨਾਂ ’ਚ ਹੋਰ ਵੀ ਕਈ ਅਹਿਮ ਕੰਮ ਕੀਤੇ ਜਾਣੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਤੇਜ਼ੀ ਨਾਲ ਤਰੱਕੀ ਅਤੇ ਵਿਕਾਸ ਲਈ ਇਸ ਵਾਰ ਝਾੜੂ ਦਾ ਬਟਨ ਦਬਾਓ ਅਤੇ ਸਾਡੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਓ।
ਇਸ ਵਾਰ ਕੇਂਦਰ ’ਚ ਮੋਦੀ ਸਰਕਾਰ ਨਹੀਂ ਆ ਰਹੀ, ਭਾਰਤ ’ਚ ਭਾਰੀ ਬਹੁਮਤ ਨਾਲ ਗੱਠਜੋੜ ਦੀ ਸਰਕਾਰ ਬਣ ਰਹੀ ਹੈ,ਜਿਸ ’ਚ ਪੰਜਾਬ ਦਾ ਸਭ ਤੋਂ ਵੱਡਾ ਯੋਗਦਾਨ ਹੋਵੇਗਾ - ਭਗਵੰਤ ਮਾਨ 

ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਵਿੱਚ ਆਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਪੈਸੇ ਦੇ ਕੇ ਵੀ ਲੋਕ ਨਹੀਂ ਮਿਲ ਰਹੇ। ਲੋਕ 50 ਡਿਗਰੀ ਤਾਪਮਾਨ ’ਚ ਵੀ ਸਾਡੇ ਰੋਡ ਸ਼ੋਅ ਦਾ ਸਮਰਥਨ ਕਰਨ ਲਈ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਤੁਹਾਡਾ ਪਿਆਰ ਅਤੇ ਵਿਸ਼ਵਾਸ ਮੈਨੂੰ ਕਦੇ ਥੱਕਣ ਨਹੀਂ ਦਿੰਦਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਚੋਣਾਂ ਦੇ 6ਵੇਂ ਗੇੜਾਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਇਸ ਵਾਰ ਕੇਂਦਰ ’ਚ ਮੋਦੀ ਸਰਕਾਰ ਨਹੀਂ ਆਉਣ ਵਾਲੀ। ਇੰਡੀਆ ਗੱਠਜੋੜ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਿਹਾ ਹੈ। ਇਸ ਸਰਕਾਰ ’ਚ ਪੰਜਾਬ ਅਤੇ ਆਮ ਆਦਮੀ ਪਾਰਟੀ ਦਾ ਸਭ ਤੋਂ ਵੱਧ ਯੋਗਦਾਨ ਹੋਵੇਗਾ। 
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਇਹ ਚੋਣ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ। ਭਾਜਪਾ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਪਰ ਅਰਵਿੰਦ ਕੇਜਰੀਵਾਲ ਉਸ ਦੇ ਖ਼ਿਲਾਫ਼ ਲੜ ਰਹੇ ਹਨ। ਕੇਜਰੀਵਾਲ ਨੂੰ ਦੇਸ਼ ਦੀ ਚਿੰਤਾ ਹੈ,ਇਸੇ ਲਈ ਉਹ ਐਨੀ ਗਰਮੀ 'ਚ ਤੁਹਾਡੇ ਵਿਚਕਾਰ ਆਏ ਹਨ।
ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਅਰਵਿੰਦ ਕੇਜਰੀਵਾਲ ਦੇ ਕੰਮ ਤੋਂ ਡਰਦੀ ਹੈ। ਕੇਜਰੀਵਾਲ ਨੇ ਦਿੱਲੀ ’ਚ ਬਿਜਲੀ ਮੁਫ਼ਤ ਕੀਤੀ, ਮੁਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਬਣਾਏ। ਹਰ ਘਰ ਨੂੰ ਰਾਸ਼ਨ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ। ਦਿੱਲੀ ਤੋਂ ਬਾਅਦ ਅਸੀਂ ਪੰਜਾਬ ’ਚ ਵੀ ਉਕਤ ਸਾਰੀਆਂ ਸੁਵਿਧਾਵਾਂ ਲਾਗੂ ਕੀਤੀਆਂ। ਇਸੇ ਲਈ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਸਾਜ਼ਿਸ਼ ਦੇ ਤਹਿਤ ਜੇਲ੍ਹ ਵਿੱਚ ਪਾ ਦਿੱਤਾ। ਪਰ ਉਹ ਕੇਜਰੀਵਾਲ ਨੂੰ ਨਹੀਂ ਰੋਕ ਸਕਦੇ, ਕਿਉਂਕਿ ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਹੀ ਨਹੀਂ ਹਨ, ਉਹ ਇੱਕ ਵਿਚਾਰ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕੇਜਰੀਵਾਲ ਦੀ ਸਰੀਰ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ, ਪਰ ਉਨ੍ਹਾਂ ਦੇ ਵਿਚਾਰਾਂ ਨੂੰ ਕਿਵੇਂ ਗ੍ਰਿਫ਼ਤਾਰ ਕਰੇਗੀ?
ਅੱਗੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਪਣੇ ਦੋ ਸਾਲਾਂ ਦੇ ਕੰਮਾਂ ਦੇ ਆਧਾਰ 'ਤੇ ਇਸ ਚੋਣ ’ਚ ਲੋਕਾਂ ਤੋਂ ਵੋਟਾਂ ਮੰਗ ਰਹੇ ਹਾਂ। ਅਸੀਂ 43000 ਸਰਕਾਰੀ ਨੌਕਰੀਆਂ ਦਿੱਤੀਆਂ। ਆਮ ਲੋਕਾਂ ਲਈ ਬਿਜਲੀ ਮੁਫ਼ਤ ਕੀਤੀ। ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ ਦਿਨ ਦੇ ਸਮੇਂ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ। 10 ਸਾਲ ਸੱਤਾ 'ਚ ਰਹਿਣ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿੰਦੂ, ਮੁਸਲਮਾਨ, ਗਾਂ, ਮੱਝ ਅਤੇ ਮੰਗਲ-ਸੂਤਰ ਦੇ ਨਾਂ 'ਤੇ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕੋਲ ਗਿਣਾਉਣ ਲਈ ਕੋਈ ਕੰਮ ਨਹੀਂ ਹੈ। ਇਹ ਦੇਸ਼ ਦੀ ਵੱਡੀ ਬਦਕਿਸਮਤੀ ਹੈ।
ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ’ਚ ਤੁਸੀਂ ਮੈਨੂੰ 2 ਲੱਖ 14 ਹਜ਼ਾਰ ਦੇ ਕਰੀਬ ਵੋਟਾਂ ਨਾਲ ਜਿਤਾਇਆ ਸੀ। ਮੈਨੂੰ ਬਹੁਤ ਖ਼ੁਸ਼ੀ ਹੋਵੇਗੀ ਜਦੋਂ ਤੁਸੀਂ ਉਸ ਰਿਕਾਰਡ ਨੂੰ ਸੁਧਾਰ ਕੇ ਮੀਤ ਹੇਅਰ ਨੂੰ 2.5 ਲੱਖ ਵੋਟਾਂ ਨਾਲ ਜਿਤਾਉਗੇ। ਫਿਰ ਅਸੀਂ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰ ਸਕਾਂਗੇ। ਉਨ੍ਹਾਂ ਕਿਹਾ ਕਿ 1 ਜੂਨ ਨੂੰ ਸਾਨੂੰ ਜਿਤਾਉਣਾ ਤੁਹਾਡੀ ਜ਼ਿੰਮੇਵਾਰੀ ਹੈ, ਉਸ ਤੋਂ ਬਾਅਦ ਸਾਰੀ ਜ਼ਿੰਮੇਵਾਰੀ ਸਾਡੀ ਹੋਵੇਗੀ। ਅਗਲੇ ਤਿੰਨ ਸਾਲਾਂ ’ਚ ਅਸੀਂ ਮਿਲ ਕੇ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਵਾਂਗੇ। 

ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਸਾਲਾਂ ’ਚ ਰਿਕਾਰਡ ਕੰਮ ਕੀਤੇ ਹਨ, ਉਸੇ ਤਰ੍ਹਾਂ ਮੈਂ 5 ਸਾਲਾਂ 'ਚ ਸੰਗਰੂਰ ’ਚ ਐਨੇ ਕੰਮ ਕਰਾਂਗਾ ਜਿੰਨੇ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ - ਮੀਤ ਹੇਅਰ
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੇ ਹਨ। ਮੈਂ ਜਿੱਥੇ ਵੀ ਚੋਣ ਪ੍ਰਚਾਰ ਲਈ ਜਾਂਦਾ ਹਾਂ, ਲੋਕ ਵੱਡੀ ਗਿਣਤੀ ’ਚ ਸਾਡੇ ਸਮਰਥਨ ਲਈ ਆਉਂਦੇ ਹਨ। ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਜਿੱਤਣ ਤੋਂ ਬਾਅਦ ਸੰਗਰੂਰ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਾਂਗਾ। ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਸਾਲਾਂ ਵਿੱਚ ਪੰਜਾਬ ਲਈ ਰਿਕਾਰਡ ਕੰਮ ਕੀਤੇ ਹਨ, ਉਸੇ ਤਰ੍ਹਾਂ ਮੈਂ ਪੰਜ ਸਾਲਾਂ 'ਚ ਸੰਗਰੂਰ ਵਿੱਚ ਐਨੇ ਕੰਮ ਕਰਾਂਗਾ ਜਿੰਨੇ ਪਿਛਲੇ 75 ਸਾਲਾਂ ’ਚ ਨਹੀਂ ਹੋਏ।
 

(For more news apart from  Sangrur CM own constituency, "AAP" candidate win with biggest margin - Arvind Kejriwal News in Punjabi, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Religion Conversion : ਸਿੱਖਾਂ ਨੂੰ ਇਸਾਈ ਬਣਾਉਣ ਦਾ ਕੰਮ ਲੰਮੇ ਸਮੇਂ ਤੋਂ ਚੱਲਦਾ, ਇਹ ਹੁਣ ਰੌਲਾ ਪੈ ਗਿਆ

11 Feb 2025 12:55 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

11 Feb 2025 12:53 PM

Delhi 'ਚ ਹੋ ਗਿਆ ਵੱਡਾ ਉਲਟਫੇਰ, ਕੌਣ ਹੋਵੇਗਾ ਅਗਲਾ CM, ਦੇਖੋ The Spokesman Debate 'ਚ ਅਹਿਮ ਚਰਚਾ

08 Feb 2025 12:24 PM

Delhi 'ਚ BJP ਦੀ ਜਿੱਤ ਮਗਰੋਂ ਸ਼ਾਮ ਨੂੰ BJP Office ਜਾਣਗੇ PM Narendra Modi | Delhi election result 2025

08 Feb 2025 12:18 PM

ਅਮਰੀਕਾ 'ਚੋਂ ਕੱਢੇ ਪੰਜਾਬੀਆਂ ਦੀ ਹਾਲਤ ਮਾੜੀ, ਕਰਜ਼ਾ ਚੁੱਕ ਕੇ ਗਏ ਵਿਦੇਸ਼, ਮਹੀਨੇ 'ਚ ਹੀ ਘਰਾਂ ਨੂੰ ਤੋਰਿਆ

07 Feb 2025 12:14 PM
Advertisement