
Shri Muktsar Sahib : ਮਲੋਟ ਸਿਟੀ ਥਾਣੇ 'ਚ ਸੀ ਤਾਇਨਾਤ SHO ਇੰਸਪੈਕਟਰ ਗੁਰਦੀਪ ਸਿੰਘ
Shri Muktsar Sahib : ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਸਿਟੀ ਥਾਣੇ ਦੇ ਐਸਐਚਓ ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਗੁਰਦੀਪ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਤੋਂ ਬਾਅਦ ਉਸ ਦੇ ਸਾਥੀ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ।
ਇਹ ਵੀ ਪੜੋ:Sanjay Singh News : ਅਮਿਤ ਸ਼ਾਹ ਨੂੰ ਪੰਜਾਬ ਦਾ ਇਤਿਹਾਸ ਪੜ੍ਹਨਾ ਚਾਹੀਦਾ- ਸੰਜੇ ਸਿੰਘ
ਐਸਐਚਓ 2 ਦਿਨਾਂ ਤੋਂ ਇਲਾਜ ਅਧੀਨ ਅੱਜ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ ਹੈ । ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਭਗੀਰਥ ਮੀਨਾ ਨੇ ਕਿਹਾ - ਮਾਮਲੇ ਦੀ ਵਿਸਤ੍ਰਿਤ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਮਲੋਟ ਖੇਤਰ ਦੇ ਡੀਐਸਪੀ ਪਵਨਜੀਤ ਸਿੰਘ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਦੀਪ ਸਿੰਘ ਪੰਜਾਬ ਦੇ ਵੱਖ-ਵੱਖ ਖੇਤਰਾਂ ’ਚ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਦੇ ਮਾਲਵਾ ਖੇਤਰ ’ਚ ਆਪਣੀ ਡਿਊਟੀ ਦਾ ਜ਼ਿਆਦਾਤਰ ਸਮਾਂ ਬਤੀਤ ਕੀਤਾ ਹੈ। ਗੁਰਦੀਪ ਸਿੰਘ ਨੇ ਮਾਲਵਾ ਖੇਤਰ ਵਿਚ ਨਸ਼ਿਆਂ ਅਤੇ ਛੋਟੇ-ਮੋਟੇ ਅਪਰਾਧਾਂ ਖ਼ਿਲਾਫ਼ ਕਾਫ਼ੀ ਕੰਮ ਕੀਤਾ ਹੈ, ਦੱਸ ਦੇਈਏ ਕਿ ਮਲੋਟ ਤੋਂ ਪਹਿਲਾਂ ਉਹ ਬਠਿੰਡਾ ’ਚ ਤਾਇਨਾਤ ਸੀ। ਉਹ ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਈ ਥਾਣਿਆਂ ’ਚ ਸੇਵਾ ਨਿਭਾ ਚੁੱਕੇ ਹਨ।
(For more news apart from Shri Muktsar SHO malot heart attack on duty, while died News in Punjabi, stay tuned to Rozana Spokesman)