ਸਮਰਾਲਾ 'ਚ ਲਗਾਤਾਰ ਦੂਸਰੇ ਦਿਨ ਹੋਈ ਬੇਅਦਬੀ,ਅਗਨ ਭੇਂਟ ਕਰ ਨਹਿਰ 'ਚ ਸੁੱਟੇ ਸ੍ਰੀ ਗੁਟਕਾ ਸਾਹਿਬ ਦੇ ਅੰਗ ,ਇੱਕ ਔਰਤ ਸਣੇ ਤਿੰਨ ਗ੍ਰਿਫਤਾਰ
Published : May 30, 2024, 7:09 pm IST
Updated : May 30, 2024, 7:09 pm IST
SHARE ARTICLE
Sri Gutka Sahib Beadbi
Sri Gutka Sahib Beadbi

ਇੱਕ ਦਿਨ ਪਹਿਲਾਂ ਪਿੰਡ ਢਿੱਲਵਾਂ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਛੇੜਛਾੜ ਕੀਤੀ ਗਈ ਸੀ

Samrala News : ਸਮਰਾਲਾ 'ਚ 48 ਘੰਟਿਆਂ ਦੇ ਅੰਦਰ -ਅੰਦਰ ਬੇਅਦਬੀ ਦੀ ਦੂਜੀ ਘਟਨਾ ਵਾਪਰੀ ਹੈ। ਇੱਕ ਦਿਨ ਪਹਿਲਾਂ ਪਿੰਡ ਢਿੱਲਵਾਂ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਛੇੜਛਾੜ ਕੀਤੀ ਗਈ ਸੀ।  ਅੱਜ ਸਮਰਾਲਾ ਦੇ ਨੇੜੇਲੇ ਪਿੰਡ ਬੰਬਾਂ 'ਚ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਵੱਲੋਂ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।   

ਮਿਲੀ ਜਾਣਕਾਰੀ ਮੁਤਾਬਿਕ ਉਕਤ ਦੋਸ਼ੀਆਂ ਵੱਲੋਂ ਪਹਿਲਾ ਸ੍ਰੀ ਗੁਟਕਾ ਸਾਹਿਬ ਜੀ ਨੂੰ ਅਗਨ ਭੇਂਟ ਕਰ ਨੀਲੋ ਨਹਿਰ ਦੇ ਵਿੱਚ ਜਲ ਪ੍ਰਵਾਹ ਕੀਤਾ ਗਿਆ ਅਤੇ ਬਾਅਦ 'ਚ ਘਰ ਵਿੱਚ ਰੱਖੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਫਾੜ ਕੇ ਆਪਣੇ ਘਰ ਦੀ ਛੱਤ ਉੱਤੇ ਸੁੱਟ ਦਿੱਤਾ ਗਿਆ।

ਇਸ ਘਟਨਾ ਦਾ ਪਤਾ ਲੱਗਣ 'ਤੇ ਸਤਿਕਾਰ ਕਮੇਟੀ ਦੇ ਸਿੰਘ ਸਾਹਿਬਾਨ, ਨਿਹੰਗ ਸਿੰਘਾਂ ਵੱਲੋਂ ਮੌਕੇ 'ਤੇ ਜਾ ਕੇ ਪੜਤਾਲ ਕੀਤੀ ਗਈ ਅਤੇ ਸਮਰਾਲਾ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਸਮਰਾਲਾ ਪੁਲਿਸ ਵੱਲੋਂ ਉਕਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਮੁਕਦਮਾ ਦਰਜ ਕਰ ਦਿੱਤਾ ਗਿਆ ਹੈ। 

ਇਸ ਸਬੰਧੀ ਗੱਲਬਾਤ ਕਰਦਿਆਂ ਸਤਿਕਾਰ ਕਮੇਟੀ ਦੇ ਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਬੰਬਾਂ ਦੇ ਨਿਵਾਸੀ ਟਹਿਲ ਸਿੰਘ, ਸਰਬਜੀਤ ਸਿੰਘ ਅਤੇ ਅਮਰਜੀਤ ਕੌਰ ਨੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ ਹੈ, ਜੋ ਬਹੁਤ ਦੁਖਦਾਇਕ ਹੈ। ਇਨ੍ਹਾਂ ਦੋਸ਼ੀਆਂ ਵੱਲੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਨੂੰ ਅਗਨ ਭੇਟ ਕਰ ਨੀਲੋ ਨਹਿਰ ਦੇ ਵਿਚ ਜਲ ਪ੍ਰਵਾਹ ਕਰ ਦਿੱਤਾ ਗਿਆ ਤੇ ਬਾਅਦ  ਵਿਚ ਘਰ ਵਿਚ ਰੱਖੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਫਾੜ ਕੇ ਘਰ ਦੀ ਛੱਤ 'ਤੇ ਸੁੱਟ ਦਿੱਤਾ ਗਿਆ। 

ਇਸ ਬਾਬਤ ਜਦੋਂ ਆਲੇ-ਦੁਆਲੇ ਲੋਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਦੀ ਬਹਿਸ ਹੋ ਗਈ। ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਸਾਰੀ ਘਟਨਾ ਬਾਰੇ ਲੋਕਲ ਗੁਰਦੁਆਰਾ ਕਮੇਟੀ ਨੂੰ ਪਤਾ ਸੀ ਪਰ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਨਹੀਂ ਦੱਸਿਆ। ਇਸ ਲਈ ਉਨ੍ਹਾਂ ਨੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਵੀ ਕਾਰਵਾਈ ਦੀ ਮੰਗ ਕੀਤੀ।

ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੰਬਾਂ ਦੇ ਵਾਸੀ ਟਹਿਲ ਸਿੰਘ, ਸਰਬਜੀਤ ਸਿੰਘ, ਅਮਰਜੀਤ ਕੌਰ ਨੇ ਗੁਟਕਾ ਸਾਹਿਬ ਨੂੰ ਅੱਗ ਲਾ ਕੇ ਨੀਲੋ ਨਹਿਰ ਵਿੱਚ ਪਾਣੀ ਛੱਡਿਆ ਹੈ। ਇਸ ਮਗਰੋਂ ਘਰ ਵਿੱਚ ਪਏ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਛੱਤ ’ਤੇ ਸੁੱਟ ਦਿੱਤੇ ਗਏ। ਇਹ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਉਨ੍ਹਾਂ ਨਾਲ ਬਹਿਸ ਵੀ ਕੀਤੀ। ਪੁਲੀਸ ਨੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਮਾਮਲੇ ਬਾਰੇ ਡੀ.ਐੱਸ.ਪੀ. ਤਰਲੋਚਨ ਸਿੰਘ ਦਾ ਕਹਿਣਾ ਸੀ ਕਿ ਪਿੰਡ ਬੰਬਾਂ ਦੇ ਵਿਚ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਦੇ ਮਾਮਲੇ ਦੇ ਵਿਚ ਉਕਤ ਤਿੰਨ ਦੋਸ਼ੀਆਂ ਤੇ ਮੁਕਦਮਾ ਦਰਜ ਕਰ ਦਿੱਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਡੀ.ਐੱਸ.ਪੀ. ਦਾ ਕਹਿਣਾ ਸੀ ਕਿ ਜੇਕਰ ਅੱਗੇ ਤੋਂ ਅਜਿਹੇ ਕੋਈ ਘਟਨਾ ਵਾਪਰੇਗੀ ਤਾਂ ਉਸ ਨਾਲ ਸਬੰਧਤ ਗੁਰਦੁਆਰਾ ਕਮੇਟੀ ਦੇ ਮੈਂਬਰਾਂ 'ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement