Jalandhar News : ਭਲਕੇ ਜਲੰਧਰ ’ਚ ਹੋਵੇਗਾ ਬਲੈਕ ਆਊਟ, ਰਾਤ 9:30 ਤੋਂ 10 ਵਜੇ ਦਰਮਿਆਨ ਹੋਵੇਗਾ ਬਲੈਕ ਆਊਟ ਦਾ ਅਭਿਆਸ

By : BALJINDERK

Published : May 30, 2025, 5:28 pm IST
Updated : May 30, 2025, 5:28 pm IST
SHARE ARTICLE
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ

Jalandhar News : ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ, ਕਿਹਾ, ਸੁਰੱਖਿਆ ਉਪਾਵਾਂ ਦੀ ਪਾਲਣਾ ਜ਼ਰੂਰੀ

Jalandhar News in Punjabi : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 31 ਮਈ ਨੂੰ ਰਾਤ 9:30 ਵਜੇ ਤੋਂ ਰਾਤ 10 ਵਜੇ ਤੱਕ ਜਲੰਧਰ ਜ਼ਿਲ੍ਹੇ ਵਿੱਚ ਬਲੈਕ ਆਊਟ ਦਾ ਅਭਿਆਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਲੈਕ ਆਊਟ ਤੋਂ ਪਹਿਲਾਂ ਸਾਇਰਨ ਦੀ ਅਵਾਜ਼ ਸੁਣਾਈ ਦੇਵੇਗੀ ਅਤੇ ਇਸ ਸਮੇਂ ਦੌਰਾਨ ਐਮਰਜੈਂਸੀ ਸੇਵਾਵਾਂ ਵਾਲੇ ਅਦਾਰਿਆਂ ਤੋਂ ਇਲਾਵਾ ਪੂਰੇ ਜ਼ਿਲ੍ਹੇ ਵਿੱਚ ਲਾਈਟ ਬੰਦ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨਗਰ ਨਿਗਮ ਵਲੋਂ ਵੀ ਉਕਤ ਸਮੇਂ ਦੌਰਾਨ ਸਟਰੀਟ ਲਾਈਟਾਂ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਬਲੈਕ ਆਊਟ ਦੌਰਾਨ ਜ਼ਿਲ੍ਹਾ ਵਾਸੀ ਜਨਰੇਟਰਾਂ ਅਤੇ ਇਨਵਰਟਰਾਂ ਰਾਹੀਂ ਲਾਈਟ ਦੀ ਵਰਤੋਂ ਨਾ ਕਰਨ। 

ਉਨ੍ਹਾਂ ਦੱਸਿਆ ਕਿ ਬਲੈਕ ਆਊਟ ਦੇ ਅਭਿਆਸ ਦੌਰਾਨ ਘਰਾਂ ਤੋਂ ਬਾਹਰ ਵਾਲੀਆਂ ਲਾਈਟਾਂ ਵੀ ਬੰਦ ਰੱਖੀਆਂ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸ਼ਹਿਰ ਵਿੱਚ ਸਾਇਰਨ ਹੋਰ ਵਧਾਏ ਗਏ ਹਨ, ਪਰ ਫਿਰ ਵੀ ਜੇਕਰ ਇਸ ਸਬੰਧੀ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਜ਼ਿਲ੍ਹਾ ਪ੍ਰਸਾਸ਼ਨ ਦੇ ਕੰਟਰੋਲ ਰੂਮ ਨੰਬਰ 0181-2224417 'ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। 

ਡਾ. ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਬਲੈਕ ਆਊਟ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਇਕ ਅਭਿਆਸ ਵਜੋਂ ਕਰਵਾਇਆ ਜਾ ਰਿਹਾ ਹੈ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਭਿਆਸ ਦੌਰਾਨ ਸੁਰੱਖਿਆ ਉਪਾਵਾਂ ਦੀ ਪਾਲਣਾ ਜ਼ਰੂਰੀ ਹੈ। ਡਾ. ਅਗਰਵਾਲ ਨੇ ਦੱਸਿਆ ਕਿ ਬਲੈਕ ਆਊਟ ਦੌਰਾਨ ਗੈਰ ਜ਼ਰੂਰੀ ਤੌਰ 'ਤੇ ਵਾਹਨਾਂ ਰਾਹੀਂ ਸਫਰ ਨਾ ਕੀਤਾ ਜਾਵੇ ਅਤੇ ਜ਼ਰੂਰੀ ਸਫ਼ਰ ਕਰਨ 'ਤੇ ਬਲੈਕ ਆਊਟ ਦੇ ਸਮੇਂ ਦੌਰਾਨ ਆਪਣੇ ਵਾਹਨ ਸੜਕ ਦੇ ਇਕ ਪਾਸੇ ਲਗਾਕੇ ਲਾਈਟ ਬੰਦ ਕੀਤੀ ਜਾਵੇ।

    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲੈਕ ਆਊਟ ਤੋਂ ਪਹਿਲਾਂ 31 ਮਈ ਨੂੰ ਹੀ ਸ਼ਾਮ 6 ਵਜੇ ਕੈਂਟ ਬੋਰਡ ਦਫ਼ਤਰ, ਨੇੜੇ ਜਵਾਹਰ ਪਾਰਕ ਜਲੰਧਰ ਕੈਂਟ ਵਿਖੇ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਹਿਤਿਆਤ ਵਜੋਂ ਮੌਕ ਡਰਿੱਲ ਕਰਵਾਈ ਜਾਂਦੀ ਹੈ। ਮੌਕ ਡਰਿੱਲ ਦੌਰਾਨ ਜਿਥੇ ਜਨਤਾ ਦੀ ਜਾਨ-ਮਾਲ ਦੀ ਰੱਖਿਆ ਕਰਨ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਂਦਾ ਹੈ, ਉਥੇ ਹੀ ਜ਼ਰੂਰੀ ਸੇਵਾਵਾਂ ਜਿਵੇਂ ਖਾਧ ਪਦਾਰਥਾਂ ਦੀ ਉਪਲਬੱਧਤਾ, ਸਿਹਤ ਸੇਵਾਵਾਂ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਮੁੱਹਈਆ ਕਰਵਾਉਣ ਦਾ ਅਭਿਆਸ ਕਰਵਾਇਆ ਜਾਂਦਾ ਹੈ।

ਡਾ. ਅਗਰਵਾਲ ਨੇ ਅੱਗੇ ਦੱਸਿਆ ਕਿ ਮੌਕ ਡਰਿੱਲ ਦੌਰਾਨ ਐਨ.ਡੀ.ਆਰ.ਐਫ. ਤੇ ਐਸ.ਡੀ.ਆਰ.ਐਫ., ਬੀ.ਐਸ.ਐਫ.ਅਤੇ ਫੌਜ ਆਦਿ ਸਮੇਤ ਹੋਰ ਜ਼ਰੂਰੀ ਸੇਵਾਵਾਂ ਨਾਲ ਜੁੜੇ ਵਿਭਾਗ ਸ਼ਾਮਿਲ ਹੋਣਗੇ ਅਤੇ ਐਮਰਜੈਂਸੀ ਹਾਲਾਤ ਦੌਰਾਨ ਜੋ ਸੁਰੱਖਿਆ ਉਪਾਅ ਵਰਤੇ ਜਾਂਦੇ ਹਨ, ਉਨ੍ਹਾਂ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਅਭਿਆਸ ਕਰਨਗੇ। 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਇਹ ਵੀ ਅਪੀਲ ਕੀਤੀ ਕਿ ਅਭਿਆਸ ਦੌਰਾਨ ਸਰਕਾਰ ਅਤੇ ਪ੍ਰਸਾਸ਼ਨ ਵਲੋਂ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹਦਾਇਤਾਂ ਦੀ ਪਾਲਣਾ ਕਰਕੇ ਜਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾੳਂਦਿਆਂ ਪੂਰਨ ਸਹਿਯੋਗ ਦਿੱਤਾ ਜਾਵੇ।

(For more news apart from Blackout in Jalandhar tomorrow, blackout practice 9:30 pm and 10 pm News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement