Bathinda News : ਭਾਰਤ ਮਾਲਾ ਪ੍ਰੋਜੈਕਟ ਲਈ ਜ਼ਮੀਨ ਦੀ ਮੰਗ ਦੇ ਮਾਮਲੇ ’ਚ ਠੱਗੀ, 4 ਖਿਲਾਫ਼ ਮਾਮਲਾ ਦਰਜ 

By : BALJINDERK

Published : May 30, 2025, 1:39 pm IST
Updated : May 30, 2025, 1:39 pm IST
SHARE ARTICLE
file photo
file photo

Bathinda News : ਪ੍ਰਤੀ ਏਕੜ 20 ਲੱਖ ਰੁਪਏ ਵੱਧ ਦਿਵਾਉਣ ਦੇ ਨਾਮ ’ਤੇ ਰਹੇ ਸੀ ਧੋਖਾਧੜੀ, 20 ਹਜ਼ਾਰ ਪ੍ਰਤੀ ਏਕੜ ਹੋਇਆ ਸੀ ਸੌਦਾ

Bathinda News in Punjabi : ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਰਾਜ ਵਿਖੇ ਭਾਰਤ ਮਾਲਾ ਪ੍ਰੋਜੈਕਟ ਲਈ ਜ਼ਮੀਨ ਦੇ ਅਕਵਾਇਰ ਕਰਨ ਦੇ ਮਾਮਲੇ ’ਚ ਧੋਖਾਧੜੀ ਕਰਨ ਦ ਮਾਮਲਾ ਸਾਹਮਣੇ ਆਇਆ ਹੈ। CM ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ 4 ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।  ਇਥੇ ਗਰੋਹ ਨੇ ਕਿਸਾਨਾਂ ਨੂੰ ਲਾਲਚ ਦਿੱਤਾ ਕਿ ਉਹ ਉਨ੍ਹਾਂ ਨੂੰ ਪ੍ਰਤੀ ਏਕੜ 20 ਲੱਖ ਰੁਪਏ ਵੱਧ ਮੁਆਵਜ਼ਾ ਦਿਵਾ ਦੇਣਗੇ। ਇਸ ਲਈ ਉਨ੍ਹਾਂ ਨੂੰ ਪ੍ਰਤੀ ਏਕੜ 20ਹਜ਼ਾਰ ਰੁਪਏ ਕਮਿਸ਼ਨ ਦੇਣਾ ਪਵੇਗਾ। ਜਦੋਂ ਇਸ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ 4 ਵਿਅਕਤੀਆਂ ਵਿਰੁਧ ਮਾਮਲਾ ਦਰਜ ਕਰ ਲਿਆ । 

ਖ਼ਬਰਾਂ ਅਨੁਸਾਰ ਰਣਯੋਧ ਸਿੰਘ ਪਿੰਡ ਮਹਿਰਾਜ ਤੋਂ 42000 ਰੁਪਏ ਲਏ ਗਏ ਸਨ, ਜਿਸ ਕਾਰਨ ਇਨ੍ਹਾਂ ਲੋਕਾਂ ਨੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਸ਼ਿਕਾਇਤ ਦਿੱਤੀ ਸੀ, ਜਿਸ 'ਤੇ ਬਠਿੰਡਾ ਪੁਲਿਸ ਨੇ ਸਿਟੀ ਰਾਮਪੁਰਾ ਵਿੱਚ ਚਾਰ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ ਤੇ ਉਹ ਛੇਤੀ ਸੁਲਾਖ਼ਾਂ ਪਿੱਛੇ ਹੋਣਗੇ। 

(For more news apart from Fraud in land demand case for Bharat Mala project, case registered against 4 News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement