Mohali News : ਮੁਹਾਲੀ ਪੁਲਿਸ ਦੀ ਵੱਡੀ ਕਾਰਵਾਈ, IPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼ 

By : BALJINDERK

Published : May 30, 2025, 1:18 pm IST
Updated : May 30, 2025, 2:22 pm IST
SHARE ARTICLE
file photo
file photo

Mohali News : ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਪੰਜਾਬ ਤੇ ਬੰਗਲੁਰੂ ਮੈਚ ਦੌਰਾਨ ਹੋਈ ਗ੍ਰਿਫ਼ਤਾਰੀ

Mohali News in Punjabi : ਮੁਹਾਲੀ ਪੁਲਿਸ ਨੇ ਤੈਅ ਕੀਮਤ ਤੋਂ ਵਧੀਕ ਕੀਮਤ 'ਤੇ ਆਈ ਪੀ ਐਲ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਸਬੰਧਤ ਇੱਕ ਕਾਲਾਬਾਜ਼ਾਰੀ ਗਰੋਹ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਨਵੀਨ, ਦਰਪਨ, ਪਰਹਰਸ਼ ਅਨੁਰਾਗ ਵਜੋਂ ਹੋਈ ਹੈ।  

ਵਧੇਰੇ ਜਾਣਕਾਰੀ ਦਿੰਦੇ ਹੋਏ, SSP ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਬੀਤੀ ਰਾਤ ਮੁੱਲਾਂਪੁਰ ਪੁਲਿਸ ਸਟੇਸ਼ਨ ਵਿੱਚ ਬੀ ਐਨ ਐਸ ਦੀ ਧਾਰਾ 318 (4) ਦੇ ਤਹਿਤ ਐਫਆਈਆਰ ਨੰਬਰ 91 ਦਰਜ ਕੀਤੀ ਗਈ ਹੈ। ਇਹ ਗ੍ਰਿਫ਼ਤਾਰੀਆਂ ਮੁੱਲਾਂਪੁਰ ਦੇ ਕ੍ਰਿਕਟ ਸਟੇਡੀਅਮ ਵਿਖੇ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਕਾਰ ਆਈ ਪੀ ਐਲ 2025 ਦੇ ਪਹਿਲੇ ਕੁਆਲੀਫਾਇਰ ਟੀ-20 ਮੈਚ ਦੌਰਾਨ ਕੀਤੀਆਂ ਗਈਆਂ ਸਨ।

ਮੁਲਜ਼ਮਾਂ ਨੇ ਪਹਿਲਾਂ ਤੋਂ ਵੱਡੀ ਗਿਣਤੀ ਵਿੱਚ ਟਿਕਟਾਂ ਖਰੀਦੀਆਂ ਸਨ ਤੇ ਸਟੇਡੀਅਮ ਦੇ ਅਹਾਤੇ ਦੇ ਨੇੜੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਕੀਮਤਾਂ 'ਤੇ ਵੇਚ ਰਹੇ ਸਨ। ਇੱਕ ਸੂਚਨਾ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਮੁੱਲਾਂਪੁਰ ਪੁਲਿਸ ਸਟੇਸ਼ਨ ਦੀ ਇੱਕ ਪੁਲਿਸ ਟੀਮ ਨੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਐਸਪੀ ਨੇ ਅੱਗੇ ਕਿਹਾ ਕਿ ਇਸ ਕਥਿਤ ਧੰਦੇ ਵਿੱਚ ਸ਼ਾਮਲ ਕਿਸੇ ਵੀ ਵੱਡੇ ਨੈੱਟਵਰਕ ਜਾਂ ਸਾਥੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਨੇ ਟਿਕਟਾਂ ਦੀ ਕਾਲਾਬਾਜ਼ਾਰੀ ਅਤੇ ਵੱਧ ਕੀਮਤ ਵਸੂਲਣ ਦੇ ਗੈਰ-ਕਾਨੂੰਨੀ ਅਮਲ ਵਿੱਚ ਲੱਗੇ ਲੋਕਾਂ ਨੂੰ ਸਖ਼ਤ ਚਿਤਾਵਨੀ ਵੀ ਜਾਰੀ ਕੀਤੀ ਹੈ ਕਿ ਇਸ ਗੋਰਖ ਧੰਦੇ ਨੂੰ ਤੁਰੰਤ ਬੰਦ ਕਰਨ ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

1

IPL match ਦੀ ਟਿਕਟਾਂ ਬਲੈਕ ਕਰਨ ਵਾਲੇ ਗਿਰੋਹ ਦਾ ਪਰਦਾ ਫਾਸ਼ ਕਰਦੇ ਹੋਏ ਤਿੰਨ ਆਰੋਪੀਆਂ ਨੂੰ ਮੁੱਲਾਪੁਰ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ। ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਡੀਐਸਪੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਉਕਤ ਆਰੋਪੀ ਆਈਪੀਐਲ ਮੈਚ ਨੂੰ ਲੈ ਕੇ ਮੁੱਲਾਂਪੁਰ ਸਟੇਡੀਅਮ ਦੇ ਬਾਹਰ ਟਿਕਟਾਂ ਦੀ ਬਲੈਕ ਕਰ ਰਹੇ ਸਨ ਕਿਸ ਦੀ ਸੂਚਨਾ ਮਿਲਦੇ ਸੀ ਤੁਰੰਤ ਪੁਲਿਸ ਵੱਲੋਂ ਉਤਾ ਰੁਕਣਗੇ ਗ੍ਰਿਫ਼ਤਾਰ ਕਰ ਲਿਆ ਗਿਆ। 

(For more news apart from  Mohali Police takes major action, exposes gang involved in black marketing IPL tickets News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement