Punjab Weather News: ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਆਰੇਂਜ ਅਤੇ ਯੈਲੋ ਅਲਰਟ ਜਾਰੀ; ਕਈ ਥਾਵਾਂ ਤੋਂ ਪੈ ਰਿਹਾ ਮੀਂਹ
Published : May 30, 2025, 7:22 am IST
Updated : May 30, 2025, 7:22 am IST
SHARE ARTICLE
Punjab Weather News
Punjab Weather News

ਮੁਹਾਲੀ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਵੇਰ ਤੋਂ ਮੀਂਹ ਪੈ ਰਿਹਾ ਹੈ।

Punjab Weather News: ਪੰਜਾਬ ਵਿੱਚ ਗਰਮੀ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ। ਵੀਰਵਾਰ ਨੂੰ ਅਲਰਟ ਦੇ ਬਾਵਜੂਦ, ਕਿਤੇ ਵੀ ਮੀਂਹ ਪੈਣ ਦੀ ਕੋਈ ਰਿਪੋਰਟ ਨਹੀਂ ਮਿਲੀ। ਜਿਸ ਤੋਂ ਬਾਅਦ ਔਸਤ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਦੇਖਿਆ ਜਾ ਰਿਹਾ ਹੈ। ਮੌਸਮ ਕੇਂਦਰ ਦੇ ਅਨੁਸਾਰ, ਅੱਜ ਵੀ ਸੂਬੇ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਦੇਖਿਆ ਜਾ ਸਕਦਾ ਹੈ। ਜਿਸ ਤੋਂ ਬਾਅਦ ਕਈ ਥਾਵਾਂ ਉੱਤੇ ਭਾਰੀ ਮੀਂਹ ਨੇ ਦਸਤਕ ਦੇ ਦਿੱਤੀ ਹੈ। ਮੁਹਾਲੀ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਵੇਰ ਤੋਂ ਮੀਂਹ ਪੈ ਰਿਹਾ ਹੈ।

ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਤਾਪਮਾਨ ਆਮ ਦੇ ਆਸ-ਪਾਸ ਰਿਹਾ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅੱਜ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਪੰਜਾਬ ਦੇ 12 ਜ਼ਿਲ੍ਹੇ ਹਨ ਜਿੱਥੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ, 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ 10 ਜ਼ਿਲ੍ਹੇ ਹਨ, ਜਿੱਥੇ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ।

ਮੌਸਮ ਵਿਭਾਗ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਰਿਪੋਰਟ ਅਨੁਸਾਰ, ਪਿਛਲੇ ਕੁਝ ਦਿਨਾਂ ਤੋਂ ਮੀਂਹ ਦੀ ਘਾਟ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement