Sukhdev Singh Dhindsa: ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਪੰਜ ਤੱਤਾਂ ’ਚ ਹੋਏ ਵਿਲੀਨ
Published : May 30, 2025, 4:25 pm IST
Updated : May 30, 2025, 4:25 pm IST
SHARE ARTICLE
Sukhdev Singh Dhindsa: Senior Akali Dal leader Sukhdev Singh Dhindsa merged into five elements
Sukhdev Singh Dhindsa: Senior Akali Dal leader Sukhdev Singh Dhindsa merged into five elements

ਅੰਤਮ ਵਿਦਾਇਗੀ ’ਚ ਪਹੁੰਚੇ ਵੱਡੇ ਆਗੂ

Sukhdev Singh Dhindsa: ਸੁਖਦੇਵ ਸਿੰਘ ਢੀਂਡਸਾ ਅੱਜ ਪੰਜ ਤੱਤਾਂ ’ਚ ਵਿਲੀਨ ਹੋ ਗਏ ਹਨ। ਉਨ੍ਹਾਂ ਦੀ ਅੰਤਮ ਵਿਦਾਇਗੀ ’ਚ ਕਈ ਵੱਡੇ ਆਗੂ ਪੁੱਜੇ। ਇਨ੍ਹਾਂ ਵਿਚ ਭਾਜਪਾ ਆਗੂ ਪ੍ਰਨੀਤ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਜੀਤ ਸਿੰਘ ਰੱਖੜਾ, ਬਾਬੂ ਪ੍ਰਕਾਸ਼ ਸਿੰਘ ਗਰਗ ਤੇ ਹੋਰ ਵੀ ਵੱਡੇ ਆਗੂ ਮੌਜੂਦ ਸਨ।

ਪੰਜਾਬ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ 2 ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ। ਉਨ੍ਹਾਂ 89 ਸਾਲ ਦੀ ਉਮਰ ਵਿਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਕਰੀਬ 5 ਵਜੇ ਆਖ਼ਰੀ ਸਾਹ ਲਏ।

ਉਹ ਪਿਛਲੇ ਕਾਫ਼ੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਸਸਕਾਰ ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਕੀਤਾ ਗਿਆ। ਉਨ੍ਹਾਂ ਦੇ ਅੰਤਮ ਦਰਸ਼ਨਾਂ ਨੂੰ ਭਾਰੀ ਗਿਣਤੀ ’ਚ ਲੋਕ ਪਹੁੰਚੇ ਹੋਏ ਸਨ।

ਜ਼ਿਕਰਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਹੋਇਆ ਸੀ। ਢੀਂਡਸਾ ਪੰਜਾਬ ਤੋਂ ਰਾਜ ਸਭਾ ਮੈਂਬਰ ਵੀ ਰਹੇ ਅਤੇ 2019 ਵਿਚ ਜਨਤਕ ਮਾਮਲਿਆਂ ਵਿਚ ਉਨ੍ਹਾਂ ਦੇ ਯੋਗਦਾਨ ਲਈ ਪਦਮ ਭੂਸ਼ਣ ਨਾਲ ਸਨਮਾਨਤ ਕੀਤਾ ਗਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement