ਖ਼ਬਰਾਂ |

ਤਾਜ਼ਾ |

ਮੁਹਾਲੀ ਸਮੇਤ ਪੰਜਾਬ ਵਿਚ ਅੱਜ ਪੈ ਰਿਹਾ ਭਾਰੀ ਮੀਂਹ, ਲੋਕਾਂ ਨੂੰ ਤਪਦੀ ਗਰਮੀ ਤੋਂ ਮਿਲੀ ਰਾਹਤ
Published : May 30, 2026, 6:44 am IST
Updated : May 30, 2026, 2:15 pm IST
SHARE ARTICLE
Punjab Weather Update
Punjab Weather Update

ਪਠਾਨਕੋਟ ਵਿਚ ਹੋਈ ਗੜ੍ਹੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਠੰਢਾ ਹੋ ਗਿਆ ਹੈ। ਮੁਹਾਲੀ ਸਮੇਤ ਕਈ ਥਾਈਂ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਦੋਂ ਕਿ ਪਠਾਨਕੋਟ ਵਿੱਚ ਸਵੇਰੇ-ਸਵੇਰੇ ਗੜੇਮਾਰੀ ਹੋਈ। ਇਸ ਦੇ ਨਾਲ ਅੱਜ ਕਈ ਥਾਈਂ ਸਵੇਰ ਤੋਂ ਕਾਲੇ ਬੱਦਲ ਛਾਏ ਹੋਏ ਹਨ ਤੇ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਅਗਲੇ ਦੋ ਘੰਟਿਆਂ ਵਿਚ ਟਾਈਸਿਟੀ (ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ) ਸਮੇਤ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਹੈ।

ਇਨ੍ਹਾਂ ਵਿਚ ਮੁਹਾਲੀ, ਫਤਹਿਗੜ੍ਹ ਸਾਹਿਬ, ਪਟਿਆਲਾ (ਰਾਜਪੁਰਾ), ਰੂਪਨਗਰ, ਲੁਧਿਆਣਾ, ਜਲੰਧਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਪਹਾੜੀ ਇਲਾਕਿਆਂ ਵਿੱਚ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਵਿਭਾਗ ਦਾ ਕਹਿਣਾ ਹੈ ਕਿ 4 ਜੂਨ ਤੱਕ ਗਰਮੀ ਦੀ ਲਹਿਰ ਪੂਰੀ ਤਰ੍ਹਾਂ ਘੱਟ ਜਾਵੇਗੀ।

ਕੇਰਲ ਵਿਚ ਮਾਨਸੂਨ ਪੰਜ ਦਿਨਾਂ ਤੋਂ ਰੁਕਿਆ ਹੋਇਆ ਹੈ। ਹਾਲਾਂਕਿ, ਇਹ 25 ਜੂਨ ਤੱਕ ਪੰਜਾਬ ਵਿੱਚ ਦਾਖਲ ਹੋ ਸਕਦਾ ਹੈ। ਇਸ ਸਾਲ, ਮਾਨਸੂਨ ਦੇ ਕਮਜ਼ੋਰ ਪੈਣ ਦੀ ਉਮੀਦ ਹੈ। ਇਹ ਮੌਨਸੂਨ ਹਵਾਵਾਂ ਦੀ ਗਤੀ ਅਤੇ ਬਾਰਿਸ਼ ਦੇ ਪੈਟਰਨਾਂ ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਕਾਰਨ ਲੁਧਿਆਣਾ, ਪਟਿਆਲਾ, ਬਠਿੰਡਾ, ਮਾਨਸਾ, ਸੰਗਰੂਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਆਮ ਤੋਂ ਘੱਟ ਬਾਰਿਸ਼ ਹੋਣ ਦੀ ਉਮੀਦ ਹੈ।

ਇਸ ਦੌਰਾਨ, ਪਿਛਲੇ 24 ਘੰਟਿਆਂ ਵਿੱਚ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 4.6 ਡਿਗਰੀ ਘੱਟ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 43.4 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2.8 ਡਿਗਰੀ ਘੱਟ ਹੈ। ਚੰਡੀਗੜ੍ਹ ਦਾ ਤਾਪਮਾਨ 4.4 ਡਿਗਰੀ ਘੱਟ ਗਿਆ।

ਇਨ੍ਹੀਂ ਦਿਨੀਂ ਦੇਸ਼ ਭਰ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਵੱਧ ਹੈ। ਇਸ ਮੌਸਮ ਵਿੱਚ ਥੋੜ੍ਹੀ ਜਿਹੀ ਲਾਪਰਵਾਹੀ ਵੀ ਬੱਚੇ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦੀ ਹੈ। ਉਨ੍ਹਾਂ ਦੀ ਰੋਜ਼ਾਨਾ ਰੁਟੀਨ ਅਤੇ ਖੁਰਾਕ ਵਿੱਚ ਕੁਝ ਬਦਲਾਅ ਕਰਨ ਨਾਲ ਉਨ੍ਹਾਂ ਨੂੰ ਗਰਮੀ ਤੋਂ ਬਚਾਉਣ ਵਿੱਚ ਮਦਦ ਮਿਲ ਸਕਦੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM

ਹਿਮਾਚਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਗਰਮਾਇਆ ਮਾਮਲਾ, ਐਂਟਰੀ ਟੈਕਸ ਦੇ ਵਿਵਾਦ ਤੋਂ ਬਾਅਦ ਵਧਿਆ ਰੋਸ

06 Jun 2026 3:04 PM

ਔਰਤਾਂ 'ਤੇ ਅੱਤਿਆਚਾਰ ਕਦੋਂ ਰੁਕਣਗੇ? ਕੀ ਅੱਜ ਵੀ ਔਰਤਾ ਗੁਲਾਮੀ ਝੱਲ ਰਹੀਆਂ ਹਨ? ਘਰੇਲੂ ਹਿੰਸਾ ਤੇ ਮਹਿਲਾ ਕਮਿਸ਼ਨ ਸਖ਼ਤ

05 Jun 2026 3:04 PM

ਵੱਡੀ ਖ਼ਬਰ- BJP Ravneet Bittu ਦੇ ਚਿਹਰੇ ਉੱਤੇ ਖੇਡੇਗੀ ਦਾਅ, ਜਾਣੋ ਕੀ ਮਿਲ ਸਕਦੀ ਵੱਡੀ ਜ਼ਿੰਮੇਵਾਰੀ

05 Jun 2026 3:03 PM
Advertisement