ਕੈਪਟਨ ਜੋਧਪੁਰ ਕੈਦੀਆਂ ਵਾਂਗ ਪੰਜਾਬੀ ਹਿੰਦੂਆਂ ਨੂੰ ਵੀ ਮੁਆਵਜ਼ਾ ਦੇਣ : ਪਵਨ ਗੁਪਤਾ
Published : Jun 30, 2018, 2:34 pm IST
Updated : Jun 30, 2018, 2:34 pm IST
SHARE ARTICLE
Pawan Gupta
Pawan Gupta

ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵਲੋਂ ਜੋਧਪੁਰ ਦੀਆਂ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਲਈ ਮੁਆਵਜ਼ਾ ਰਾਸ਼ੀ ਦਾ ਚੈਕ ਜਾਰੀ ਕਰਨ......

ਪਟਿਆਲਾ : ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵਲੋਂ ਜੋਧਪੁਰ ਦੀਆਂ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਲਈ ਮੁਆਵਜ਼ਾ ਰਾਸ਼ੀ ਦਾ ਚੈਕ ਜਾਰੀ ਕਰਨ ਤੋਂ ਬਾਅਦ ਸ਼ਿਵ ਸੈਨਾ ਹਿੰਦੁਸਤਾਨ ਨੇ ਇਸੇ ਪੈਟਰਨ 'ਤੇ ਪੰਜਾਬ ਦੇ ਹਿੰਦੂਆਂ ਨੂੰ ਵੀ ਮੁਆਵਜ਼ਾ ਦੇਣ ਦੀ ਮੰਗ ਕਰ ਦਿਤੀ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਨੇ ਕਿਹਾ ਕਿ ਕੈ. ਅਮਰਿੰਦਰ ਸਿੰਘ ਨੂੰ ਜੋਧਪੁਰ ਜੇਲ੍ਹ ਵਿਚ ਬੰਦ ਕੈਦੀਆਂ 'ਤੇ ਤਾਂ ਤਰਸ ਆ ਗਿਆ ਪਰ ਜਿਨ੍ਹਾਂ ਹਜ਼ਾਰਾਂ ਹਿੰਦੂਆਂ ਨੂੰ ਡੇਢ ਦਹਾਕੇ ਤੱਕ ਚੱਲੇ ਪੰਜਾਬ ਵਿਚ ਅੱਤਵਾਦ ਦੌਰਾਨ ਬੱਸਾਂ, ਟਰੇਨਾਂ ਵਿਚੋਂ ਉਤਾਰ ਕੇ ਅਤੇ ਘਰਾਂ ਵਿਚੋਂ ਕੱਢ ਕੇ ਗੋਲੀਆਂ ਨਾਲ ਭੁੰਨਿਆ ਗਿਆ,

ਉਨ੍ਹਾਂ ਬਾਰੇ ਮੁੱਖ ਮੰਤਰੀ ਨੇ ਕੁੱਝ ਨਹੀਂ ਸੋਚਿਆ, ਜਿਸ ਕਰਕੇ ਹਿੰਦੂ ਸਮਾਜ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਦੀ ਭਾਜਪਾ ਸਰਕਾਰ ਜੋਧਪੁਰ ਦੇ ਕੈਦੀਆਂ ਦੀ ਤਰ੍ਹਾਂ ਪੰਜਾਬ ਦੇ ਅੱਤਵਾਦ ਪੀੜ੍ਹਤ ਹਿੰਦੂਆਂ ਨੂੰ ਮੁਆਵਜ਼ਾ ਨਹੀਂ ਦਿੰਦੀ ਤਾਂ ਫਿਰ ਜੋਧਪੁਰ ਵਾਲੇ ਪੈਟਰਨ 'ਤੇ ਹੀ ਮੁੱਖ ਮੰਤਰੀ ਪੰਜਾਬ ਦੇ ਅੱਤਵਾਦ ਪੀੜ੍ਹਤ ਹਿੰਦੂਆਂ ਨੂੰ ਪੰਜਾਬ ਦੇ ਖਜਾਨੇ ਵਿਚੋਂ ਇਹ ਮੁਆਵਜ਼ਾ ਦੇਣ। ਗੁਪਤਾ ਨੇ ਕਿਹਾ ਕਿ ਉਮੀਦ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਇਕ ਧਰਮ ਨਿਰਪੱਖ ਮੁੱਖ ਮੰਤਰੀ ਦੀ ਭੁਮਿਕਾ ਨਿਭਾਉਂਦੇ ਹੋਏ ਅੱਤਵਾਦ ਦੌਰਾਨ ਮਾਰੇ ਗਏ 35 ਹਜ਼ਾਰ ਹਿੰਦੂਆਂ ਦੇ ਪਰਿਵਾਰਾਂ ਨੂੰ ਇਨਸਾਫ ਦਵਾਉਣਗੇ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement