
ਧੂਰੀ ਦੇ ਗੁਰਦੇਵ ਨਗਰ 'ਚ ਸਥਿਤ ਮੁਹੱਲਾ ਨਿਵਾਸੀਆਂ ਵੱਲੋਂ ਇੱਕ ਵਣ ਮਹਾਂਉਤਸਵ ਸਮਾਗਮ ਕਰਵਾਇਆ ਗਿਆ.......
ਧੂਰੀ : ਧੂਰੀ ਦੇ ਗੁਰਦੇਵ ਨਗਰ 'ਚ ਸਥਿਤ ਮੁਹੱਲਾ ਨਿਵਾਸੀਆਂ ਵੱਲੋਂ ਇੱਕ ਵਣ ਮਹਾਂਉਤਸਵ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਪੌਦਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਵਿਧਾਇਕ ਗੋਲਡੀ ਖੰਗੂੜਾ ਨੇ ਮੁਹੱਲਾ ਨਿਵਾਸੀਆਂ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਸਮੇ ਵਿੱਚ ਜਿੱਥੇ ਜੰਗਲ ਖਤਮ ਹੋ ਰਹੇ ਹਨ, ਉਥੇ ਵੱਧ ਤੋਂ ਵੱਧ ਗਿਣਤੀ ਵਿੱਚ ਪੌਦੇ ਲਗਾਉਣੇ ਸਮੇਂ ਦੀ ਮੁੱਖ ਲੋੜ ਹਨ। ਉਨ੍ਹਾ ਕਿਹਾ ਕਿ ਹਰੇਕ ਵਿਅਕਤੀ ਨੂੰ ਘੱਟੋ-ਘੱਟ ਇੱਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ, ਕਿਉਂਕਿ ਜਿੱਥੇ ਇਹ ਸਾਨੂੰ ਆਕਸੀਜਨ ਦਿੰਦੇ ਹਨ,
ਉਥੇ ਪੌਦਿਆਂ ਦਾ ਸਾਡੇ ਜੀਵਨ 'ਚ ਬਹੁਤ ਵੱਡਾ ਯੋਗਦਾਨ ਹੈ। ਇਸ ਮੌਕੇ ਮੁਹੱਲਾ ਨਿਵਾਸੀਆਂ ਵੱਲੋਂ ਵਿਧਾਇਕ ਨੂੰ ਜਾਣੂ ਕਰਵਾਈਆਂ ਕੁਝ ਮੰਗਾਂ ਨਾਲ ਸਹਿਮਤ ਹੁੰਦਿਆਂ ਜਲਦੀ ਹੀ ਮੰਗਾਂ ਪੂਰੀਆਂ ਕਰਨ ਦਾ ਭਰੌਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਬਹਿਰ ਵਿੱਚ ਸੀਵਰੇਜ ਦਾ ਕੰਮ ਪੂਰਾ ਹੋਣ ਤੋਂ ਬਾਅਦ ਸ਼ਹਿਰ 'ਚ ਇੰਟਰਲਾਕਿੰਗ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਹੋਵੇਗਾ ਅਤੇ ਸ਼ਹਿਰ ਦੀ ਹਰੇਕ ਗਲੀ ਨੂੰ ਸੀਵਰੇਜ ਨਾਲ ਜੋੜਣ ਤੋਂ ਬਾਅਦ ਉਸ ਵਿੱਚ ਟਾਇਲਾਂ ਲਗਵਾਈਆਂ ਜਾਣੀਆ,
ਇਸ ਨਾਲ ਜਿੱਥੇ ਪਾਣੀ ਦੀ ਨਿਕਾਸੀ ਹੋਵੇਗੀ,ਉਥੇ ਸ਼ਹਿਰ ਨੂੱ ਨਵੀਂ ਦਿੱਖ ਵੀ ਮਿਲੇਗੀ। ਇਸ ਮੌਕੇ ਕਰਮ ਸਿੰਘ ਮਾਨ, ਕੁਲਵਿੰਦਰ ਸਿੰਘ, ਜਸਵਿੰਦ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ, ਕੁਲਵੰਤ ਸਿੰਘ, ਜੀਤ ਸਿੰਘ, ਜਸਵੀਰ ਸਿੰਘ ਮਾਨ, ਸੁਖਵਿੰਦਰ ਸਿੰਘ ਆਦਿ ਵੀ ਹਾਜਰ ਸਨ।