
ਬਠਿੰਡਾ ਵਿਖੇ ਸਦਭਾਵਨਾ ਰੈਲੀ ਵਿਚ 15 ਦਸੰਬਰ 2015 ਨੂੰ 'ਗੁਟਕਾ ਸਾਹਿਬ' ਦੀ ਸਹੁੰ ਚੁੱਕ ਕੇ ਪੰਜਾਬ ਵਿਚੋਂ ਨਸ਼ਾ ਖਤਮ ਕਰਨ.......
ਸੰਗਰੂਰ : ਬਠਿੰਡਾ ਵਿਖੇ ਸਦਭਾਵਨਾ ਰੈਲੀ ਵਿਚ 15 ਦਸੰਬਰ 2015 ਨੂੰ 'ਗੁਟਕਾ ਸਾਹਿਬ' ਦੀ ਸਹੁੰ ਚੁੱਕ ਕੇ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੇ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਸਭ ਤੋਂ ਜਿਆਦਾ ਮੌਤਾਂ ਨਸ਼ਿਆਂ ਦੀ ਮਾਰ ਨਾਲ ਹੋ ਹੋ ਰਹੀਆਂ ਹਨ।
ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਸੰਸਦੀ ਸਕੱਤਰ ਅਤੇ ਸ਼ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਤੋਂ ਪਹਿਲਾਂ ਗੁਟਕਾ ਸਾਹਿਬ ਹੱਥ ਵਿਚ ਫੜਕੇ ਸਹੁੰ ਚੁੱਕੀ ਸੀ ਕਿ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਪੰਜਾਬ ਵਿਚੋਂ 4
ਹਫਤਿਆਂ ਦੇ ਅੰਦਰ ਅੰਦਰ ਨਸ਼ਾਂ ਬਿਲਕੁੱਲ ਖਤਮ ਕਰ ਦਿੱਤਾ ਜਾਵੇਗਾ। ਬਾਬੂ ਗਰਗ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਦਰਿਆ ਵਗ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 72 ਘੰਟਿਆਂ ਵਿਚ 15 ਨੌਜਵਾਨਾਂ ਦੀ ਮੌਤ ਨਸ਼ਿਆਂ ਦੀ ਭਰਮਾਰ ਹੋਣ ਕਾਰਨ ਹੋ ਰਹੀ ਹੈ ਅਤੇ ਕਾਂਗਰਸੀ ਵਿਧਾਇਕ ਵੀ ਇਹ ਦਾਅਵਾ ਕਰਦੇ ਹਨ ਪੰਜਾਬ ਵਿਚ ਪੁਲੀਸ ਦੀ ਸਹਿ ਹੇਠ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ। ਬਾਬੂ ਗਰਗ ਨੇ ਦਾਅਵਾ ਕੀਤਾ ਕਿ ਕਾਂਗਰਸ ਦੇ ਰਾਜ ਦੌਰਾਨ ਨਸ਼ਿਆਂ ਦੀ ਹੋਮ ਡਲਿੱਵਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸੱਤਾਧਾਰੀ ਧਿਰ ਦੇ ਨੁਮਾਇੰਦਿਆਂ ਦੀ ਸਹਿ ਨਾਲ ਪੰਜਾਬ 'ਚ ਨਸ਼ਾ ਜਿੱਥੋਂ ਮਰਜੀ ਖਰੀਦ ਲਵੋ ਸ਼ਰੇਆਮ ਬਾਜਾਰਾਂ ਵਿਚ
ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਵਿਚ ਖਤਮ ਹੁੰਦੀ ਜਾ ਰਹੀ ਹੈ ਪਰੰਤੂ ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ। ਉਹਨਾਂ ਕਿਹਾ ਕਿ ਮਾਈਨਿੰਗ ਮਾਫੀਆ ਦਾ ਦਬਦਬਾ ਇਹਨਾਂ ਜਿਆਦਾ ਵਧ ਗਿਆ ਕਿ ਅਫਸਰਾਂ ਉਪਰ ਹਮਲੇ ਕੀਤੇ ਜਾ ਰਹੇ ਹਨ। ਚੁਣੇ ਗਏ ਨੁਮਾਇੰਦਿਆਂ ਤੇ ਹਮਲੇ ਹੋ ਰਹੇ ਹਨ, ਰੇਤੇ ਦੇ ਭਾਅ ਅਸਮਾਨ ਛੂੰਹ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਤੱਕ ਟਰਾਂਸਪੋਰਟ ਅਤੇ ਮਾਈਨਿੰਗ ਦੀ ਕੋਈ ਪਾਲਿਸੀ ਨਹੀਂ ਬਣਾਈ ਗਈ। ਮੁਲਾਜਮਾਂ ਨੂੰ ਜਲੀਲ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਜੰਗਲ ਦਾ ਰਾਜ ਹੈ, ਕਿਸਾਨਾਂ ਨੂੰ ਮਜਬੂਰ ਕੀਤਾ ਜਾ ਰਿਹਾ ਹੈ,
ਝੋਨੇ ਦੀ ਬਿਜਾਈ ਲਈ 10 ਦਿਨ ਹੋ ਵਧਾਉਣ ਨਾਲ ਝੋਨੇ ਦੀ ਕਟਾਈ ਵਿਚ ਦਿੱਕਤਾਂ ਆਉਣਗੀਆਂ। ਕਾਂਗਰਸ ਦੇ ਨੂਮਾਇੰਦੇ ਆਪਣੇ ਮੁੱਖ ਮੰਤਰੀ ਨੂੰ ਅਸਫਲ ਦੱਸ ਰਹੇ ਹਨ। ਪੰਜਾਬ ਸਰਕਾਰ ਵਲੋਂ ਬਾਲੜੀਆ ਨਾਲ ਜਬਰ ਜਨਾਹ ਕਰਨ ਵਾਲੇ ਦੋਸੀਆਂ ਨੂੰ ਮੌਤ ਦੀ ਸਜਾ ਦੇਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਵਲੋਂ ਕਾਨੂੰਨ ਬਣਾਇਆ ਗਿਆ ਹੈ ਜਿੰਸਨੂੰ ਲਾਗੂ ਕਰਨਾ ਇਹਨਾਂ ਦੀ ਜਿੰਮੇਵਾਰੀ ਬਣਦੀ ਸੀ।