ਜਲ ਸਰੋਤਾਂ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ : ਡਾ. ਹਰਜੋਤ
Published : Jun 30, 2018, 1:13 pm IST
Updated : Jun 30, 2018, 1:13 pm IST
SHARE ARTICLE
Dr Harjot
Dr Harjot

ਪੰਜਾਬ ਦੀ ਕੈਪਟਨ ਸਰਕਾਰ ਵਲੋਂ ਲੋਕ ਭਲਾਈ ਲਈ ਦਿਨ ਰਾਤ ਯਤਨ ਕੀਤੇ ਜਾ ਰਹੇ ਹਨ ਜੋਕਿ ਬਹੁਤ ਹੀ ਸ਼ਲਾਘਾਯੋਗ......

ਮੋਗਾ : ਪੰਜਾਬ ਦੀ ਕੈਪਟਨ ਸਰਕਾਰ ਵਲੋਂ ਲੋਕ ਭਲਾਈ ਲਈ ਦਿਨ ਰਾਤ ਯਤਨ ਕੀਤੇ ਜਾ ਰਹੇ ਹਨ ਜੋਕਿ ਬਹੁਤ ਹੀ ਸ਼ਲਾਘਾਯੋਗ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਦੱਸਿਆ ਕਿ ਆਈ ਹਰਿਆਲੀ ਐਪ ਰਾਹੀ ਲੋਕ ਘਰ ਬੈਠੇ ਹੀ ਆਪਣੀ ਨਜ਼ਦੀਕੀ ਨਰਸਰੀ ਤੋਂ ਬੂਟੇ ਬੁੱਕ ਕਰਵਾ ਕੇ ਫਰੀ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਫਿਰ ਤੋਂ ਹਰਿਆ ਭਰਿਆ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਜੀ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਜੀ ਵਲੋਂ ਇਹ ਨਵੇਕਲੀ ਪਹਿਲ ਕੀਤੀ ਗਈ ਹੈ। 

ਡਾ. ਹਰਜੋਤ ਨੇ ਕਿਹਾ ਕਿ ਧਰਤੀ ਹੇਠਲਾ ਪਾਣੀ ਦਿਨੋਂ ਦਿਨ ਖ਼ਤਮ ਹੋਣ ਦੀ ਕਾਗਾਰ ਵੱਲ ਵਧ ਰਿਹਾ ਹੈ, ਜੋਕਿ ਬਹੁਤ ਹੀ ਗੰਭੀਰ ਮਸਲਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪਾਣੀ ਦੀ ਵੇਸਟੇਜ਼ ਨੂੰ ਘਟਾਉਣ ਵੱਲ ਜ਼ੋਰ ਦੇਣਾ ਚਾਹੀਦਾ ਹੈ ਅਤੇ ਪਿੰਡਾਂ ਦੇ ਛੱਪੜਾ ਨੂੰ ਪੂਰਨ ਦੀ ਬਜਾਏ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਸਾਫ਼ ਕਰਕੇ ਉਸ ਪਾਣੀ ਨੂੰ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਛਾਂਦਾਰ ਅਤੇ ਫਲਦਾਰ ਬੂਟੇ ਲਗਾ ਕੇ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। 

ਇਸਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਜੀ ਅਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਜੀ ਵਲੋਂ ਡੇਂਗੂ ਮੁਕਤ ਪੰਜਾਬ ਲਈ ਡੇਂਗੂ ਫਰੀ ਪੰਜਾਬ ਐਪ ਸ਼ੁਰੂ ਕੀਤੀ ਗਈ ਹੈ, ਜਿਸਦੇ ਰਾਹੀ ਹੁਣ ਘਰ ਬੈਠੇ ਹੀ ਡੇਂਗੂ ਦੀ ਬੀਮਾਰੀ ਦੇ ਲੱਛਣ ਅਤੇ ਰੋਕਥਾਮ ਲਈ ਜਾਣਕਾਰੀ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਅਤੇ ਚਿਕਨਗੁਨੀਆਂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਦਾ ਹੈ। 

ਡਾ. ਹਰਜੋਤ ਨੇ ਕਿਹਾ ਕਿ ਡੇਂਗੂ ਦੇ ਬਚਾਅ ਲਈ ਹਰ ਸ਼ੁੱਕਰਵਾਰ ਨੂੰ ਡ੍ਰਾਈ ਡੇ ਘੋਸ਼ਿਤ ਕੀਤਾ ਗਿਆ ਹੈ, ਜਿਸਦੇ ਤਹਿਤ ਸਾਨੂੰ ਆਪਣੇ ਘਰ ਦੇ ਕੂਲਰਾਂ, ਫਰਿੱਜਾਂ, ਗਮਲਿਆਂ ਅਤੇ ਹੋਰਨਾਂ ਭਾਂਡਿਆਂ ਵਿੱਚ ਪਾਣੀ ਜਮ੍ਹਾਂ ਨਹੀਂ ਹੋਣ ਦੇਣਾ ਚਾਹੀਦਾ ਤਾਂਕਿ ਡੇਂਗੂ ਦੇ ਲਾਵਰੇਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement