ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਕਰੇ ਪੂਰੇ : ਬਰਜਿੰਦਰ ਬਰਾੜ
Published : Jun 30, 2018, 1:33 pm IST
Updated : Jun 30, 2018, 1:33 pm IST
SHARE ARTICLE
Barjinder Singh Brar With Others
Barjinder Singh Brar With Others

ਜ ਆਦਿ ਧਰਮ ਸਮਾਜ (ਆਧਸ) ਭਾਰਤ ਮੋਗਾ ਦੀ ਇਕ ਮੀਟਿੰਗ ਜ਼ਿਲਾ ਪ੍ਰਧਾਨ ਅਰਜਨ ਕੁਮਾਰ ਦੀ ਅਗਵਾਈ 'ਚ......

ਮੋਗਾ : ਅੱਜ ਆਦਿ ਧਰਮ ਸਮਾਜ (ਆਧਸ) ਭਾਰਤ ਮੋਗਾ ਦੀ ਇਕ ਮੀਟਿੰਗ ਜ਼ਿਲਾ ਪ੍ਰਧਾਨ ਅਰਜਨ ਕੁਮਾਰ ਦੀ ਅਗਵਾਈ 'ਚ ਹੋਈ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਮੋਗਾ ਹਲਕੇ ਦੇ ਇੰਚਾਰਜ ਬਰਜਿੰਦਰ ਸਿੰਘ ਬਰਾੜ (ਮੱਖਣ) ਵਿਸ਼ੇਸ਼ ਤੌਰ 'ਤੇ ਹਾਜਰ ਹੋਏ।  ਮੀਟਿੰਗ ਨੂੰ ਸੰਬੋਧਨ ਕਰਦਿਆਂ ਬਰਜਿੰਦਰ ਸਿੰਘ ਬਰਾੜ ਅਤੇ ਅਰਜਨ ਕੁਮਾਰ ਨੇ ਦੱਸਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਲੋਕਾਂ ਦੇ ਨਾਲ ਜੋ ਵਾਅਦੇ ਕੀਤੇ ਸਨ, ਉਹ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਆਧਸ ਹੁਣ ਲੋਕਾਂ ਨੂੰ ਜਾਗਰੂਕ ਕਰੇਗਾ ਕਿ ਐਸ.ਸੀ ਸਮਾਜ ਦੀ ਭਲਾਈ ਦੇ ਲਈ ਜੋ ਸਕੀਮਾਂ ਚਲਾਈਆਂ ਜਾ ਰਹੀਆਂ ਸਨ,

ਪੰਜਾਬ ਸਰਕਾਰ ਨੇ ਉਨਾਂ ਨੂੰ ਵੀ ਬੰਦ ਕੀਤਾ ਹੋਇਆ ਹੈ। ਉਹਨਾਂ ਦੱਸਿਆ ਕਿ ਇਹ ਸਾਰੀਆਂ ਸਕੀਮਾਂ ਪਿਛਲੀ ਅਕਾਲੀ-ਭਾਜਪਾ ਵਲੋਂ ਚਲਾਈਆਂ ਗਈਆਂ ਸਨ ਅਤੇ ਹੁਣ ਪੰਜਾਬ ਸਰਕਾਰ ਨੇ ਬਿਜਲੀ ਦੇ ਰੇਟ ਵਧਾ ਦਿੱਤੇ ਹਨ ਅਤੇ ਨਾਲ ਹੀ ਪਟਰੋਲ ਅਤੇ ਡੀਜ਼ਲ ਤੇ ਵੀ ਟੈਕਸ ਬਹੁਤ ਜ਼ਿਆਦਾ ਲੱਗਾ ਹੋਇਆ ਹੈ। ਉਹਨਾਂ ਕਿਹਾ ਕਿ ਇਸ ਨੂੰ ਕਾਂਗਰਸ ਸਰਕਾਰ ਵਾਪਸ ਲਵੇ, ਤਾਂਕਿ ਜਨਤਾ ਨੂੰ ਰਾਹਤ ਮਿਲ ਸਕੇ।  ਉਹਨਾਂ ਕਿਹਾ ਕਿ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਦੇ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਹਨਾਂ ਦੀ ਸਰਕਾਰ ਸੱਤਾ ਵਿਚ ਆਉਂਦੀ ਹੈ

ਤਾਂ ਉਹ ਨਸ਼ੇ ਨੂੰ ਚਾਰ ਹਫਤਿਆਂ ਵਿਚ ਖਤਮ ਕਰ ਦੇਣਗੇ, ਪਰ ਅੱਜ ਨਸ਼ਾ ਕਰਨ ਵਾਲਿਆਂ ਦੀ ਗਿਣਤੀ ਦਿਨੋਂ ਦਿਨ ਵਧ ਰਹੀ ਹੈ ਅਤੇ ਨਸ਼ੇ ਨੇ ਕਈ ਘਰਾਂ ਵਿਚ ਸੱਥਰ ਵਿਛਾ ਦਿੱਤੇ ਹਨ ਤੇ ਕੈਪਟਨ ਸਰਕਾਰ ਅਜੇ ਨਸ਼ੇ ਨੂੰ ਪੰਜਾਬ 'ਚੋਂ ਖਤਮ ਕਰਨ 'ਚ ਅਸਫਲ ਸਾਬਤ ਹੋਈ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਜੋ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਆਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ ਕੀਤੇ ਸਨ ਉਨਾਂ ਨੂੰ ਜਲਦੀ ਪੂਰਾ ਕਰੇ। ਇਸ ਮੌਕੇ ਸਮਾਜ ਸੇਵੀ ਹਰਮਨਦੀਪ ਸਿੰਘ ਮੀਤਾ, ਪ੍ਰਧਾਨ ਰਣਜੋਧ ਸਿੰਘ ਜੋਧਾ, ਸੁਖਵਿੰਦਰ ਸਿੰਘ ਆਦਿ ਹਾਜਰ ਸਨ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement