ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਖੇਤੀ ਭਵਨ ਵਿਖੇ ਪੌਦੇ ਲਾਉਣ ਦੀ ਮੁਹਿੰਮ ਦਾ ਕੀਤਾ ਆਗ਼ਾਜ਼
Published : Jun 30, 2018, 9:50 am IST
Updated : Jun 30, 2018, 9:50 am IST
SHARE ARTICLE
Kahan Singh Pannu Planting Plant
Kahan Singh Pannu Planting Plant

ਕਾਹਨ ਸਿੰਘ ਪਨੂੰ ਆਈਏਐਸ ਸਕੱਤਰ ਖੇਤੀਬਾੜੀ ਮਿਸ਼ਨ ਡਾਇਰੈਕਟਰ ਤੰਦਰੁਸਤ ਪੰਜਾਬ ਅਤੇ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਡ ਬੋਰਡ ਨੇ ਮਿਸ਼ਨ ਤੰਦਰੁਸਤ ...

ਐਸਏਐਸ ਨਗਰ : ਕਾਹਨ ਸਿੰਘ ਪਨੂੰ ਆਈਏਐਸ ਸਕੱਤਰ ਖੇਤੀਬਾੜੀ ਮਿਸ਼ਨ ਡਾਇਰੈਕਟਰ ਤੰਦਰੁਸਤ ਪੰਜਾਬ ਅਤੇ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਡ ਬੋਰਡ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀ ਭਵਨ ਵਿਖੇ ਇਕ ਪੌਦਾ ਲਾ ਕੇ ਪੌਦੇ ਲਾਉਣ ਦੀ ਮੁਹਿੰਮ ਦਾ ਆਗ਼ਾਜ਼ ਕੀਤਾ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ. ਪਨੂੰ ਨੇ ਸਮੂਹ ਸੰਸਥਾਵਾਂ, ਸਮਾਜਸੇਵੀ ਜਥੇਬੰਦੀਆਂ ਅਤੇ ਵਪਾਰਕ ਅਦਾਰਿਆਂ ਨੂੰ ਇਕ-ਇਕ ਪਿੰਡ ਜਾਂ ਵੱਧ ਪਿੰਡ ਅਪਣਾ ਦੇ ਪੌਦੇ ਲਾ ਕੇ ਹਰਾ-ਭਰਾ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਦਸਿਆ ਕਿ ਤੰਦਰੁਸਤ ਪੰਜਾਬ ਲਈ ਏਅਰ ਕੁਆਲਿਟੀ ਇੰਡੈਕਸ 50 ਚਾਹੀਦਾ ਹੈ, ਜਦਕਿ ਪੰਜਾਬ ਦਾ ਔਸਤਨ ਏ.ਕਿਊ.ਆਈ. 125 ਰਹਿੰਦਾ ਹੈ ਜੋ ਕਿ ਬਹੁਤ ਖ਼ਤਰਨਾਕ ਹੈ। ਇਸ ਮਾਨਸੂਨ ਰੁੱਤ ਦੌਰਾਨ 25 ਲੱਖ ਪੌਦੇ ਲਾ ਕੇ ਪੰਜਾਬ ਨੂੰ ਹਰਾ-ਭਰਾ ਕਰਨ ਦੀ ਤਜਵੀਜ਼ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਅਨੁਸਾਰ ਲਾਗੂ ਕੀਤੀ ਜਾਵੇਗੀ।  ਇਸ ਮੌਕੇ ਵਿਭਾਗ ਦੇ ਡਾਇਰੈਕਟਰ ਖੇਤੀਬਾੜੀ ਜਸਬੀਰ ਸਿੰਘ ਬੈਂਸ, ਡਾ. ਜਗਤਾਰ ਸਿੰਘ ਬਰਾੜ, ਡਾ. ਸੁਖਦੇਵ ਸਿੰਘ, ਡਾ. ਸਰਬਜੀਤ ਸਿੰਘ ਕੰਧਾਰੀ, ਰਾਜੇਸ਼ ਵਸ਼ਿਸ਼ਟ, ਡਾ. ਗੁਰਵਿੰਦਰ ਿਸੰਘ, ਡਾ. ਹਰਿੰਦਰ ਸਿੰਘ, ਡਾ. ਰਣਯੋਧ ਸਿੰਘ ਖੇਤੀਬਾੜੀ ਅਫ਼ਸਰ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement