
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਸੁਰਿੰਦਰ ਸਿੰਗਲਾ ਦਾ ਸ਼ੁਕਰਵਾਰ ਨੂੰ ਦਿੱਲੀ ਦੇ ਲੋਧੀ ਰੋਡ ਵਿਖੇ ਸਥਿਤ ਸ਼ਮਸ਼ਾਨਘਾਟ...
ਚੰਡੀਗੜ੍ਹ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਸੁਰਿੰਦਰ ਸਿੰਗਲਾ ਦਾ ਸ਼ੁਕਰਵਾਰ ਨੂੰ ਦਿੱਲੀ ਦੇ ਲੋਧੀ ਰੋਡ ਵਿਖੇ ਸਥਿਤ ਸ਼ਮਸ਼ਾਨਘਾਟ ਵਿਖੇ ਅੰਤਮ ਸਸਕਾਰ ਕਰ ਦਿਤਾ ਗਿਆ। ਉਨ੍ਹਾਂ ਦਾ ਵੀਰਵਾਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਲੈ ਕੇ ਕੈਬਨਿਟ ਮੰਤਰੀਆਂ ਨੇ ਭਾਰੀ ਦੁੱਖ ਦਾ ਇਜ਼ਹਾਰ ਕੀਤਾ ਸੀ ਪਰ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦਾ ਕੋਈ ਵੀ ਮੰਤਰੀ ਉਨ੍ਹਾਂ ਦੇ ਅੰਤਮ ਸਸਕਾਰ ਮੌਕੇ ਸ਼ਾਮਲ ਹੋਣ ਲਈ ਦਿੱਲੀ ਨਹੀਂ ਗਿਆ।
captain amrinder singhਪੰਜਾਬ ਦੇ ਮੰਤਰੀਆਂ ਨੇ ਦੁੱਖ ਤਾਂ ਜ਼ਰੂਰ ਪ੍ਰਗਟ ਕੀਤਾ ਪਰ ਕਿਸੇ ਵੀ ਉਨ੍ਹਾਂ ਦੀ ਅੰਤਮ ਯਾਤਰਾ ਵਿਚ ਜਾਣ ਦੀ ਜ਼ਰੂਰਤ ਨਹੀਂ ਸਮਝੀ।ਸਿੰਗਲਾ ਦੀ ਅੰਤਮ ਯਾਤਰਾ ਵਿਚ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਸਿੰਗਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਥੇ ਸਿੰਗਲਾ ਦੇ ਦੇਹਾਂਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਇਲਾਵਾ ਨਿੱਜੀ ਨੁਕਸਾਨ ਦਸਿਆ ਸੀ।
manpreet singh badalਮੁੱਖ ਮੰਤਰੀ ਨੇ ਵਿਛੜੀ ਆਤਮਾ ਦੇ ਸਨਮਾਨ ਵਿਚ ਸ਼ੁਕਰਵਾਰ ਨੂੰ ਸੂਬੇ ਦੇ ਸਾਰੇ ਦਫ਼ਤਰਾਂ ਵਿਚ ਛੁੱਟੀ ਦਾ ਐਲਾਨ ਕੀਤਾ ਸੀ। ਵੀਰਵਾਰ ਨੂੰ ਕਬੀਰ ਜੈਯੰਤੀ ਹੋਣ ਦੀ ਛੁੱਟੀ ਹੋਣ ਕਰਕੇ ਸ਼ੁਕਰਵਾਰ ਦੀ ਛੁੱਟੀ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਵਿੱਤ ਮੰਤਰੀ ਦੇ ਤੌਰ 'ਤੇ ਰਾਜ ਦੀ ਅਰਥਵਿਵਸਥਾ ਨੂੰ ਸਥਿਰ ਕਰਨ ਵਿਚ ਸਿੰਗਲਾ ਨੇ ਵਿਲੱਖਣ ਯੋਗਦਾਨ ਦਿਤਾ ਸੀ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਸੀ ਕਿ ਉਨ੍ਹਾਂ ਦੇ ਨਾਲ ਮੇਰੀ ਸਾਂਝੀ ਕੋਈ ਦਹਾਕੇ ਪੁਰਾਣੀ ਸੀ। ਸੁਰਿੰਦਰ ਸਿੰਗਲਾ ਅਤੇ ਉਨ੍ਹਾਂ ਦੇ ਪਰਵਾਰ ਦਾ ਮੈਂ ਹਮੇਸ਼ਾਂ ਸ਼ੁਕਰ ਗੁਜ਼ਾਰ ਰਹਾਂਗਾ, ਜਿਨ੍ਹਾਂ ਨੇ ਬਠਿੰਡਾ ਤੋਂ ਚੋਣ ਲੜਦੇ ਸਮੇਂ ਮੇਰਾ ਦਿਲ ਤੋਂ ਸਮਰਥਨ ਕੀਤਾ ਸੀ।
ਸਿਹਤ ਮੰਤਰੀ ਬ੍ਰਹਮ ਮੋਹਿੰਦਰਾ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵੀ ਦੁੱਖ ਪ੍ਰਗਟ ਕੀਤਾ ਸੀ ਜਦਕਿ ਪੀਡਬਲਯੂਡੀ ਮੰਤਰੀ ਵਿਜੈਇੰਦਰ ਸਿੰਗਲਾ ਨੇ ਸਾਬਕਾ ਵਿੱਤ ਮੰਤਰੀ ਦੇ ਦੇਹਾਂਤ ਨੂੰ ਨਿੱਜੀ ਘਾਟਾ ਦਸਦੇ ਹੋਏ ਉਨ੍ਹਾਂ ਨੂੰ ਕਰੀਬੀ ਮਿੱਤਰ ਦਸਿਆ ਸੀ। ਅਹਿਮ ਗੱਲ ਇਹ ਹੈ ਕਿ ਸੁੰਿਰਦਰ ਸਿੰਗਲਾ ਦੀ ਅੰਤਮ ਯਾਤਰਾ ਵਿਚ ਸ਼ਾਮਲ ਹੋਣ ਲਈ ਪੰਜਾਬ ਵਿਚੋਂ ਕੋਈ ਵੀ ਮੰਤਰੀ ਦਿੱਲੀ ਨਹੀਂ ਗਿਆ।
braham mahindraਸਰਕਾਰੀ ਛੁੱਟੀ ਹੋਣ ਦੇ ਕਾਰਨ ਜ਼ਿਆਦਾਤਰ ਮੰਤਰੀ ਅਪਣੇ ਹਲਕਿਆਂ ਵਿਚ ਸਨ। ਦਸ ਦਈਏ ਕਿ ਸੁਰਿੰਦਰ ਸਿੰਗਲਾ ਦੇ ਦੇਹਾਂਤ ਦੇ ਸੋਗ ਵਿਚ ਰਾਜ ਵਿਚ ਸਰਕਾਰੀ ਦਫ਼ਤਰ ਬੰਦ ਰਹੇ। ਉਨ੍ਹਾਂ ਨੇ ਬਠਿੰਡਾ ਸ਼ਹਿਰੀ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਸੀ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ਼ ਦੇ ਕਾਰਨ ਏਮਸ ਵਿਚ ਭਰਤੀ ਕਰਵਾਇਆ ਗਿਆ ਸੀ।
surinder singlaਸਿੰਗਲਾ ਕੈਪਟਨ ਅਮੰਿਰਦਰ ਸਿੰਘ ਦੇ ਮੁੱਖ ਮੰਤਰੀ ਦੇ ਤੌਰ 'ਤੇ ਪਿਛਲੇ ਕਾਰਜਕਾਲ ਦੌਰਾਨ 2002 ਤੋਂ 2007 ਤਕ ਰਾਜ ਦੇ ਵਿੱਤ ਮੰਤਰੀ ਰਹੇ ਸਨ। ਕੈਪਟਨ ਨੇ ਕਿਹਾ ਸੀ ਕਿ ਸਿੰਗਲਾ ਦੇ ਪੰਜਾਬ ਪ੍ਰਤੀ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਸਿੰਗਲਾ ਇਕ ਯੋਗ ਪ੍ਰਸ਼ਾਸਕ ਅਤੇ ਅਰਥ ਸਾਸ਼ਤਰੀ ਸਨ।