ਅੱਠਵੀਂ ਤਕ ਦੇ ਬੱਚਿਆਂ ਦੀ ਵਰਦੀ ਲਈ ਜਲਦ ਖ਼ਾਤੇ 'ਚ ਜਾਇਆ ਕਰਨਗੇ ਪੈਸੇ
Published : Jun 30, 2018, 11:20 am IST
Updated : Jun 30, 2018, 11:20 am IST
SHARE ARTICLE
students punjab school
students punjab school

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਚੰਗਾ ਵਰਦੀ ਅਤੇ ਟਾਈ ਪਹਿਨ ਕੇ ਆਉਣਗੇ। ਸਰਕਾਰ ਨੇ ਪਹਿਲੀ ਤੋਂ ਅੱਠਵੀਂ ...

ਅੰਮ੍ਰਿਤਸਰ : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਚੰਗਾ ਵਰਦੀ ਅਤੇ ਟਾਈ ਪਹਿਨ ਕੇ ਆਉਣਗੇ। ਸਰਕਾਰ ਨੇ ਪਹਿਲੀ ਤੋਂ ਅੱਠਵੀਂ ਤਕ ਦੇ ਵਿਦਿਆਰਥੀਆਂ ਦੀ ਵਰਦੀ ਲਈ 90 ਕਰੋੜ ਰੁਪਏ ਰਾਖਵੇਂ ਰੱਖੇ ਹਨ ਪਰ ਇਹ ਪੈਸੇ ਸਿੱਧੇ ਵਿਦਿਆਰਥੀਆਂ ਦੇ ਖ਼ਾਤੇ ਵਿਚ ਜਾਣਗੇ। ਮਾਪੇ ਅਪਣੀ ਜ਼ਰੂਰਤ ਦੇ ਹਿਸਾਬ ਨਾਲ ਬੱਚਿਆਂ ਲਈ ਵਰਦੀ ਖ਼ਰੀਦ ਸਕਣਗੇ। ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੰਮ੍ਰਿਤਸਰ ਵਿਚ 2022 ਟੀਚਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਹੋਏ ਸਮਾਗਮ ਵਿਚ ਇਹ ਜਾਣਕਾਰੀ ਦਿਤੀ।

op soniop soniਸੋਨੀ ਨੇ ਦਸਿਆ ਕਿ ਇਨ੍ਹਾਂ ਅਧਿਆਪਕਾਂ ਵਿਚੋਂ 75 ਫ਼ੀਸਦੀ ਸਰਹੱਦੀ ਖੇਤਰ ਲਈ ਰਿਜ਼ਰਵ ਹਨ ਤਾਕਿ ਉਥੋਂ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ਮਿਲ ਸਕੇ। ਸਰਕਾਰ ਨੇ ਸਕੂਲਾਂ ਦੇ ਢਾਂਚੇ ਨੂੰ ਬਿਹਤਰ ਕਰਨ ਲਈ 1200 ਕਰੋੜ ਰੁਪਏ ਰਾਖਵੇਂ ਰੱਖੇ ਹਨ। ਇਹ ਰਕਮ ਇਮਾਰਤਾਂ ਅਤੇ ਬੱਚਿਆਂ ਨੂੰ ਬੈਂਚ ਉਪਲਬਧ ਕਰਵਾਉਣ ਲਈ ਖ਼ਰਚ ਹੋਵੇਗੀ।  ਮਿਡ ਡੇ ਮੀਲ ਵਿਚ ਵੀ ਖਾਣ ਦੀ ਜਗ੍ਹਾ ਪੈਸੇ ਦੇਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਮਿਡ ਡੇ ਮੀਲ ਵਿਚ ਦਿਤੇ ਜਾ ਰਹੇ ਖਾਣੇ ਨੂੰ ਲੈ ਕੇ ਅਕਸਰ ਸ਼ਿਕਾਇਤਾਂ ਆਉਂਦੀਆਂ ਰਹਿੰਦੀਆਂ ਹਨ। 

students of 8th class punjabstudents of 8th class punjabਉਨ੍ਹਾਂ ਕਿਹਾ ਕਿ ਪਹਿਲਾਂ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਠੇਕਾ ਹੀ ਪ੍ਰਾਈਵੇਟ ਹੱਥਾਂ ਵਿਚ ਦਿਤਾ ਹੋÎÂਆ ਹੈ ਪਰ ਹੁਣ ਉਹ ਨੀਤੀ ਬਣਾ ਰਹੇ ਹਨ ਕਿ ਜਿਸ ਵਿਚ ਬੱਚਿਆਂ ਨੂੰ ਮਿਡ ਡੇ ਮੀਲ ਦਾ ਖਾਣਾ ਦੇਣ ਦੀ ਜਗ੍ਹਾ ਪੈਸਿਆਂ ਨੂੰ ਹੀ ਉਨ੍ਹਾਂ ਦੇ ਖ਼ਾਤਿਆਂ ਵਿਚ ਪਾ ਦਿਤਾ ਜਾਵੇ। ਇਸ ਪ੍ਰੋਗਰਾਮ ਵਿਚ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹੁੰਚਣਾ ਸੀ ਪਰ ਮੌਸਮ ਦੀ ਖ਼ਰਾਬੀ ਕਾਰਨ ਉਨ੍ਹਾਂ ਦਾ ਹੈਲੀਕਾਪਟਰ ਟੇਕਆਫ਼ ਨਹੀਂ ਕਰ ਸਕਿਆ। 

pseb mohalipseb mohaliਅਸਲ ਵਿਚ ਪੰਜਾਬ ਸਰਕਾਰ ਹੁਣ ਸਕੂਲਾਂ ਦੀ ਹਾਲਤ ਬਦਲਣ ਨੂੰ ਲੈ ਕੇ ਗੰਭੀਰ ਹੋਈ ਜਾਪਦੀ ਹੈ ਕਿਉਂਕਿ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਦੀ ਹਾਲਤ ਅਜੇ ਵੀ ਖ਼ਸਤਾ ਹਾਲ ਹੈ। ਕਈ ਸਕੂਲਾਂ ਵਿਚ ਇਮਾਰਤ ਦਾ ਇੰਨਾ ਬੁਰਾ ਹਾਲ ਹੈ ਕਿ ਬਾਰਿਸ਼ ਆਦਿ ਦੇ ਮੌਸਮ ਵਿਚ ਬੱਚਿਆਂ ਨੂੰ ਬੈਠਣਾ ਵੀ ਮੁਸ਼ਕਲ ਹੋ ਜਾਂਦਾ ਹੈ। ਜ਼ਿਆਦਾਤਰ ਸਰਹੱਦੀ ਖੇਤਰ ਦੇ ਇਲਾਕਿਆਂ ਵਿਚ ਸਕੂਲਾਂ ਦੀ ਹਾਲਤ ਕਾਫ਼ੀ ਤਰਸਯੋਗ ਹੈ।  

op soniop soniਜੇਕਰ ਸਰਕਾਰ ਸਰਕਾਰੀ ਸਕੂਲਾਂ ਦੀ ਦਸ਼ਾ ਬਦਲਣ ਨੂੰ ਲੈ ਕੇ ਕੋਈ ਠੋਸ ਕਦਮ ਉਠਾਉਂਦੀ ਹੈ ਤਾਂ ਯਕੀਨਨ ਤੌਰ 'ਤੇ ਇਸ ਨਾਲ ਗਰੀਬ ਵਿਦਿਆਰਥੀਆਂ ਨੂੰ ਕਾਫ਼ੀ ਫ਼ਾਇਦਾ ਮਿਲੇਗਾ ਕਿਉਂਕਿ ਅਕਸਰ ਗ਼ਰੀਬ ਲੋਕਾਂ ਦੇ ਬੱਚੇ ਹੀ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਹਨ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement