ਜੰਗਲਾਤ ਵਿਭਾਗ ਨੇ ਖਰੜ 'ਚ ਵੰਡੇ ਇਕ ਹਜ਼ਾਰ ਪੌਦੇ
Published : Jun 30, 2018, 12:56 pm IST
Updated : Jun 30, 2018, 12:56 pm IST
SHARE ARTICLE
 Forest Department
Forest Department

ਮਨੁੱਖਤਾ ਦੀ ਹੋਂਦ ਬਚਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਾਤਾਵਰਨ ਸੰਭਾਲ ਦਾ ਸੱਦਾ ਦਿੰਦਿਆਂ ਜੰਗਲਾਤ ਵਿਭਾਗ ਵੱਲੋਂ ਗੁਰਦੁਆਰਾ ਗੁਰੂ ਤੇਗ ਬਹਾਦਰ ਜੀ...

ਖਰੜ : ਮਨੁੱਖਤਾ ਦੀ ਹੋਂਦ ਬਚਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਾਤਾਵਰਨ ਸੰਭਾਲ ਦਾ ਸੱਦਾ ਦਿੰਦਿਆਂ ਜੰਗਲਾਤ ਵਿਭਾਗ ਵੱਲੋਂ ਗੁਰਦੁਆਰਾ ਗੁਰੂ ਤੇਗ ਬਹਾਦਰ ਜੀ, ਸੰਨੀ ਐਨਕਲੇਵ ਖਰੜ ਵਿਖੇ ਬੂਟੇ ਵੰਡਣ ਲਈ ਕੈਂਪ ਲਾਇਆ ਗਿਆ, ਜਿਸ ਦੌਰਾਨ ਲੋਕਾਂ ਨੂੰ ਵੱਖ ਵੱਖ ਕਿਸਮਾਂ ਦੇ ਇੱਕ ਹਜ਼ਾਰ ਬੂਟੇ ਵੰਡੇ ਗਏ ਅਤੇ ਬੂਟਿਆਂ ਦੀ ਸੰਭਾਲ ਬਾਰੇ ਵੀ ਜਾਣਕਾਰੀ ਦਿੱਤੀ ਗਈ। 

ਰੇਂਜ ਅਫ਼ਸਰ ਮਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਘਰ ਘਰ ਹਰਿਆਲੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਦੇ ਰਵਾਇਤੀ ਬੂਟੇ ਮੁਫ਼ਤ ਦਿੱਤੇ ਜਾ ਰਹੇ ਹਨ ਤੇ ਬੂਟਿਆਂ ਦੀ ਸੰਭਾਲ ਸਬੰਧੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੰਨੀ ਐਨਕਲੇਵ ਵਿਖੇ ਲਾਏ ਕੈਂਪ ਦੌਰਾਨ ਲੋਕਾਂ ਨੂੰ ਵੱਖ ਵੱਖ ਕਿਸਮਾਂ ਦੇ ਇੱਕ ਹਜ਼ਾਰ ਬੂਟੇ ਵੰਡੇ ਗਏ, ਜਿਨ੍ਹਾਂ ਵਿੱਚ ਅਮਰੂਦ, ਨਿੰਬੂ, ਬਿਲ, ਸੁਖਚੈਨ, ਔਲਾ ਆਦਿ ਬੂਟੇ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਆਈ-ਹਰਿਆਲੀ ਐਪ ਵੀ ਲਾਂਚ ਕੀਤੀ ਗਈ ਹੈ। ਇਸ ਐਪ ਜ਼ਰੀਏ ਵਿਭਾਗ ਵੱਲੋਂ ਮੁਫਤ ਦਿੱਤੇ ਜਾਣ ਵਾਲੇ ਬੂਟੇ ਘਰ ਬੈਠਿਆਂ ਹੀ ਬੁੱਕ ਕੀਤੇ ਜਾ ਸਕਦੇ ਹਨ। ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇਰਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement