ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਲੋੜ ਨਹੀਂ: ਧਰਮਸੋਤ
Published : Jun 30, 2018, 9:20 am IST
Updated : Jun 30, 2018, 9:20 am IST
SHARE ARTICLE
Sadhu Singh Dharamsot
Sadhu Singh Dharamsot

ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰ ਵੱਲੋਂ ਨਸ਼ੇ ਦੇ ਮੁੱਦੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ਦੀ ਮੰਗ ਨੂੰ ਸੂਬੇ ਦੇ ਕੈਬਨਿਟ ਮੰਤਰੀ ...

ਚੰਡੀਗੜ/ਖੰਨਾ, ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰ ਵੱਲੋਂ ਨਸ਼ੇ ਦੇ ਮੁੱਦੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ਦੀ ਮੰਗ ਨੂੰ ਸੂਬੇ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਬੇਤੁਕਾ ਦੱਸਦਿਆਂ ਮੁੱਢੋਂ ਰੱਦ ਕਰ ਦਿੱਤਾ ਹੈ। ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਖਿਆ ਕਿ ਸਰਕਾਰ ਪੂਰੀ ਦਿਆਨਤਦਾਰੀ ਤੇ ਇਮਾਨਦਾਰੀ ਨਾਲ ਨਸ਼ੇ ਨੂੰ ਜੜੋਂ ਪੁੱਟਣ ਵਾਸਤੇ ਸਿਰਤੋੜ ਯਤਨ ਕਰ ਰਹੀ ਹੈ ਤੇ ਕਾਫੀ ਹੱਦ ਤੱਕ ਨਸ਼ੇ ਨੂੰ ਲਗਾਮ ਵੀ ਲੱਗੀ ਹੈ, ਇਸ ਲਈ ਇਸ ਮੁੱਦੇ ਨੂੰ ਲੈ ਕੇ ਵਿਸ਼ੇਸ਼ ਸ਼ੈਸ਼ਨ ਬੁਲਾਏ ਜਾਣ ਦੀ ਕੋਈ ਲੋੜ ਨਹੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਖਿਆ ਕਿ ਖਹਿਰਾ ਲੋੜ ਤੋਂ ਵਧੇਰੇ ਰੌਲਾ ਪਾ ਰਹੇ ਹਨ ਜਦ ਕਿ ਹਰ ਰੋਜ਼ ਤਸਕਰਾਂ ਵਿਰੁਧ ਪੁਲਿਸ ਵੱਲੋਂ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਨਸ਼ੇ ਦੀਆਂ ਜੜਾਂ ਬੜੀਆਂ ਡੂੰਘੀਆਂ ਬੀਜੀਆਂ ਹੋਈਆਂ ਹਨ ਜਿਸ ਕਰਕੇ ਕੁਝ ਵਕਤ ਜ਼ਰੂਰ ਲੱਗ ਰਿਹਾ ਹੈ ਪਰ ਇਸ ਦਾ ਇਹ ਮਤਲਬ ਨਹੀ ਕਿ ਸਰਕਾਰ ਨਸ਼ੇ ਵਿਰੁੱਧ ਕੰਮ ਨਹੀ ਕਰ ਰਹੀ।

ਉਨ੍ਹਾਂ ਭਾਜਪਾ ਆਗੂ ਤਰੁਣ ਚੁੱਘ ਦੇ ਉਸ ਬਿਆਨ ਦਾ ਵੀ ਖੰਡਨ ਕੀਤਾ ਹੈ ਜਿਸ ਵਿੱਚ ਉਨ੍ਹਾਂਂ ਕਿਹਾ ਕਿ ਹੈ ਕਿ ਪੰਜਾਬ ਵਿਚ ਮਾਫੀਆ ਰਾਜ ਹੈ।  ਧਰਮਸੋਤ ਨੇ ਕਿਹਾ ਕਿ ਕੁਝ ਇੱਕ ਘਟਨਾਵਾਂ ਨੂੰ ਛੱਡ ਕੇ ਸੂਬੇ ਅੰਦਰ ਲਾਆ ਐਂਡ ਆਰਡਰ ਦੀ ਸਥਿਤੀ ਪੂਰੀ ਤਰਾਂ ਕੰਟਰੋਲ ਚ ਹੈ ਅਤੇ ਵਿਰੋਧੀ ਸਿਰਫ ਵਿਰੋਧ ਲਈ ਵਿਰੋਧ ਨਾ ਕਰਨ ਬਲਕਿ ਨਸ਼ੇ ਦੇ ਮੁਕੰਮਲ ਖਾਤਮੇ ਵਾਸਤੇ ਸਰਕਾਰ ਦਾ ਸਾਥ ਦੇਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM

Ashok Parashar Pappi : 'ਰਾਜਾ ਵੜਿੰਗ ਪਹਿਲਾਂ ਦਰਜ਼ੀ ਦਾ 23 ਹਜ਼ਾਰ ਵਾਲਾ ਬਿੱਲ ਭਰ ਕੇ ਆਵੇ..

05 May 2024 9:05 AM
Advertisement