12 ਸਾਲ ਤੋਂ ਘੱਟ ਉਮਰ ਦੇ ਪੀੜਤ ਨਾਲ ਜਬਰ-ਜਨਾਹ ਕਰਨ 'ਤੇ ਫਾਂਸੀ ਦਿਤੀ ਜਾਵੇਗੀ: ਮਨਪ੍ਰੀਤ ਬਾਦਲ
Published : Jun 30, 2018, 10:59 am IST
Updated : Jun 30, 2018, 10:59 am IST
SHARE ARTICLE
Manpreet Singh Badal
Manpreet Singh Badal

ਦੋ ਦਿਨ ਪਹਿਲਾਂ ਸਥਾਨਕ ਸਿਵੀਆ ਰੋਡ 'ਤੇ ਸਥਿਤ ਹਰਦੇਵ ਨਗਰ ਦੀਆਂ ਝੁੱਗੀਆਂ 'ਚ ਰਹਿਣ ਵਾਲੀ ਅੱਠ ਸਾਲਾ ਬੱਚੀ ਨਾਲ ਜਬਰ-ਜਨਾਹ ਦਾ ਮਾਮਲਾ ਗਰਮਾ...

ਬਠਿੰਡਾ,  ਦੋ ਦਿਨ ਪਹਿਲਾਂ ਸਥਾਨਕ ਸਿਵੀਆ ਰੋਡ 'ਤੇ ਸਥਿਤ ਹਰਦੇਵ ਨਗਰ ਦੀਆਂ ਝੁੱਗੀਆਂ 'ਚ ਰਹਿਣ ਵਾਲੀ ਅੱਠ ਸਾਲਾ ਬੱਚੀ ਨਾਲ ਜਬਰ-ਜਨਾਹ ਦਾ ਮਾਮਲਾ ਗਰਮਾ ਗਿਆ ਹੈ। ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀਆਂ ਸਹਿਤ ਕਈ ਆਗੂਆਂ ਵਲੋਂ ਹਸਪਤਾਲ 'ਚ ਦਾਖ਼ਲ ਪੀੜਤਾ ਦਾ ਹਾਲ-ਚਾਲ ਜਾਣਿਆ ਗਿਆ। 

ਇਸ ਤੋਂ ਇਲਾਵਾ ਦੋ ਸਮਾਜਕ ਸੰਸਥਾਵਾਂ ਵਲੋਂ ਸ਼ਹਿਰ 'ਚ ਰੋਸ ਮਾਰਚ ਕਰ ਕੇ ਇਸ ਬੱਚੀ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਥਿਤ ਦੋਸ਼ੀ ਨੂੰ ਕਾਬੂ ਕਰ ਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਉਧਰ ਹਸਪਤਾਲ ਵਿਚ ਪਰਵਾਰ ਤੇ ਬੱਚੀ ਨਾਲ ਇਕਜੁਟਤਾ ਜਾਹਰ ਕਰਨ ਪੁੱਜੇ ਆਪ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਨੇ ਐਲਾਨ ਕੀਤਾ ਕਿ ਜੇਕਰ ਭਲਕੇ ਸ਼ਾਮ ਤਕ ਦੋਸ਼ੀ ਨੂੰ ਕਾਬੂ ਨਾ ਕੀਤਾ ਤਾਂ ਪਰਸੋਂ ਤੋਂ ਉਹ ਪਰਵਾਰ ਨੂੰ ਨਾਲ ਲੈ ਕੇ ਅਣਮਿਥੇ ਸਮੇਂ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਸ਼ੁਰੂ ਕਰ ਦੇਣਗੇ। 

ਇਸ ਤੋਂ ਇਲਾਵਾ ਉਨ੍ਹਾਂ ਪੀੜਤ ਲੜਕੀ ਦਾ ਕੇਸ ਮੁਫ਼ਤ ਲੜਣ ਦਾ ਐਲਾਨ ਕੀਤਾ। ਇਸੇ ਤਰ੍ਹਾਂ ਹਸਪਤਾਲ ਪੁੱਜੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਜਬਰ ਜਨਾਹ ਪੀੜਤ 8 ਸਾਲ ਦੀ ਬੱਚੀ ਅਤੇ ਉਸ ਦੇ ਮਾਤਾ ਪਿਤਾ ਨੂੰ ਮਿਲੇ। ਉਨ੍ਹਾਂ ਦਸਿਆ ਕਿ ਬਠਿੰਡਾ ਪੁਲਿਸ ਇਸ ਕੇਸ 'ਤੇ ਪੂਰੀ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਬਹੁਤ ਹੀ ਜਲਦ ਗੁਨਾਹਗਾਰ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਸ: ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਅਤੇ ਔਰਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਦੀ ਬੈਠਕ 'ਚ ਫ਼ੈਸਲਾ ਲਿਆ ਹੈ ਕਿ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਜਬਰ-ਜਨਾਹ ਕਰਨ ਵਾਲੇ ਮੁਲਜ਼ਮਾਂ ਨੂੰ ਫਾਂਸੀ ਦਿਤੀ ਜਾਵੇਗੀ। ਸ: ਬਾਦਲ ਨੇ ਇਸ ਮੌਕੇ ਪੀੜਤ ਬੱਚੀ ਦੇ ਇਲਾਜ, ਪੜ੍ਹਾਈ ਅਤੇ ਉਸ ਦੇ ਮਾਪਿਆਂ ਦੀ ਹਰ ਸੰਭਵ ਦਾ ਭਰੋਸਾ ਦਿਵਾਇਆ। 

ਬੱਚੀ ਦਾ ਹਾਲ ਜਾਣਨ ਲਈ ਵਿਸੇਸ ਤੌਰ 'ਤੇ ਬਠਿੰਡਾ ਪੁੱਜੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਵੀ ਇਸ ਘਿਨੌਣੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਜਲਦੀ ਹੀ ਪੁਲਿਸ ਦੋਸ਼ੀ ਨੂੰ ਲੱਭ ਲਏਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਵਾਰ ਨਾਲ ਖੜੀ ਹੈ ਤੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਨਸ਼ਿਆਂ ਉਪਰ 80 ਫ਼ੀ ਸਦੀ ਕਾਬੂ ਪਾਉਣ ਦਾ ਦਾਅਵਾ ਵੀ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement