
ਪੁਲਿਸ ਵਲੋਂ ਜਾਂਚ ਦੇ ਆਧਾਰ ’ਤੇ ਮੁਲਜ਼ਮ ਵਿਰੁਧ ਮਾਮਲਾ ਦਰਜ
ਕਪੂਰਥਲਾ: ਇਕ ਵਿਆਹੁਤਾ ਔਰਤ ਨਾਲ ਜਬਰਦਸਤੀ ਸਰੀਰਕ ਸਬੰਧ ਬਣਾ ਕੇ ਉਸ ਦੀ ਅਸ਼ਲੀਲ ਵੀਡੀਓ ਬਣਾਉਣ ਤੋਂ ਬਾਅਦ ਉਸ ਨੂੰ ਬਲੈਕਮੇਲ ਕਰਕੇ ਕੁਲ 8 ਲੱਖ ਰੁਪਏ ਹੜੱਪਣ ਅਤੇ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਮੁਲਜ਼ਮ ਵਿਰੁਧ ਮਾਮਲਾ ਦਰਜ ਕਰ ਲਿਆ ਹੈ ਤੇ ਉਸ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।
Rape Case
ਇਸ ਸਬੰਧੀ ਵਿਆਹੁਤਾ ਔਰਤ ਨੇ ਐਸ.ਐਸ.ਪੀ. ਕਪੂਰਥਲਾ ਸਤਿੰਦਰ ਸਿੰਘ ਨੂੰ ਅਪਣੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਬੀਤੇ ਸਾਲ ਇਕ ਮੈਡੀਕਲ ਦੁਕਾਨ ਵਿਚ ਕੰਮ ਕਰਨ ਵਾਲਾ ਗੁਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਨਿਵਾਸੀ ਤਲਵੰਡੀ ਚੌਧਰੀਆਂ (ਜੋ ਅੱਜਕੱਲ੍ਹ ਜ਼ਿਲ੍ਹਾ ਤਰਨਤਾਰਨ ਵਿਚ ਰਹਿੰਦਾ ਹੈ) ਉਸ ਦੇ ਸੰਪਰਕ ਵਿਚ ਆਇਆ ਸੀ। ਉਕਤ ਮੁਲਜ਼ਮ ਨੇ ਉਸ ਨੂੰ ਵਰਗਲਾ ਕੇ ਅਪਣੇ ਜਾਲ ਵਿਚ ਫਸਾਇਆ ਤੇ ਉਸ ਨਾਲ ਸਰੀਰਕ ਸਬੰਧ ਬਣਾਏ।
ਬਾਅਦ ਵਿਚ ਮੁਲਜ਼ਮ ਨੇ ਉਸ ਦੀ ਅਸ਼ਲੀਲ ਵੀਡੀਓ ਬਣਾ ਲਈ ਤੇ ਉਸ ਨੂੰ ਬਲੈਕਮੇਲ ਕਰਨ ਲੱਗਾ। ਮੁਲਜ਼ਮ ਇਸ ਅਸ਼ਲੀਲ ਵੀਡੀਓ ਨੂੰ ਫੇਸਬੁੱਕ ਤੇ ਵਟਸਐਪ ਉਤੇ ਪਾਉਣ ਦੀਆਂ ਧਮਕੀਆਂ ਦੇਣ ਲੱਗਾ ਅਤੇ ਉਸ ਤੋਂ ਸਮੇਂ ਸਮੇਂ ’ਤੇ ਕੁੱਲ 8 ਲੱਖ ਰੁਪਏ ਦੀ ਰਕਮ ਲੈ ਲਈ। ਜਿਸ ਦੌਰਾਨ ਮੁਲਜ਼ਮ ਉਸ ਨੂੰ ਲਗਾਤਾਰ ਧਮਕੀਆਂ ਦਿੰਦਾ ਰਿਹਾ ਤੇ ਉਸ ਨਾਲ ਮੁਲਜ਼ਮ ਨੇ ਡਰਾ ਧਮਕਾ ਕੇ ਜਬਰ ਜਨਾਹ ਵੀ ਕੀਤਾ।
Rape Case
ਇਸ ਸਭ ਤੋਂ ਦੁਖੀ ਹੋ ਕੇ ਉਸ ਨੇ ਐਸ.ਐਸ.ਪੀ. ਦੇ ਸਾਹਮਣੇ ਇਨਸਾਫ਼ ਦੀ ਗੁਹਾਰ ਲਗਾਈ। ਐਸ.ਐਸ.ਪੀ. ਨੇ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਐਸ.ਐਸ.ਓ. ਤਲਵੰਡੀ ਚੌਧਰੀਆਂ ਨੂੰ ਜਾਂਚ ਦੇ ਹੁਕਮ ਦਿਤੇ। ਜਾਂਚ ਮਗਰੋਂ ਇਹ ਪਾਇਆ ਗਿਆ ਕਿ ਮੁਲਜ਼ਮ ਗੁਰਵਿੰਦਰ ਸਿੰਘ ਵਿਰੁਧ ਲੱਗੇ ਸਾਰੇ ਦੋਸ਼ ਸਹੀ ਹਨ, ਜਿਸ ਦੇ ਆਧਾਰ ਉਤੇ ਗੁਰਵਿੰਦਰ ਸਿੰਘ ਵਿਰੁਧ ਥਾਣਾ ਤਲਵੰਡੀ ਚੌਧਰੀਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਫ਼ਿਲਹਾਲ ਮੁਲਜ਼ਮ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਉਸ ਦੀ ਭਾਲ ਵਿਚ ਛਾਪੇਮਾਰੀ ਕਰ ਰਹੀ ਹੈ।