ਮੈਡੀਕਲ ਸਟੋਰਾਂ ’ਚ ਗੈਰ-ਕਾਨੂੰਨੀ ਦਵਾਈਆਂ ਰੱਖਣ ਵਾਲਿਆਂ ਦੀ ਖੈਰ ਨਹੀਂ, ਇਸ ਤਰ੍ਹਾਂ ਹੋਵੇਗੀ ਸ਼ਿਕਾਇਤ
Published : Jun 30, 2019, 6:54 pm IST
Updated : Jun 30, 2019, 6:54 pm IST
SHARE ARTICLE
Dedicated Complaint Number and email address to report sale of illicit drugs in medical stores
Dedicated Complaint Number and email address to report sale of illicit drugs in medical stores

ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਸਬੰਧੀ ਸ਼ਿਕਾਇਤ ਲਈ ਟੈਲੀਫੋਨ ਨੰਬਰ ਤੇ ਈ-ਮੇਲ ਐਡਰੈੱਸ ਦੀ ਸ਼ੁਰੂਆਤ, ਸ਼ਿਕਾਇਤਕਰਤਾ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ

ਚੰਡੀਗੜ੍ਹ: ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ-ਪੱਧਰੀ ਕੋਸ਼ਿਸ਼ਾਂ ਨੂੰ ਹੋਰ ਹੁਲਾਰਾ ਦਿੰਦਿਆਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰੇਟ ਵਲੋਂ ਮੈਡੀਕਲ ਸਟੋਰਾਂ ਵਿਚ ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਦੀ ਸੂਚਨਾ ਦੇਣ ਲਈ ਟੈਲੀਫੋਨ ਨੰਬਰ ਅਤੇ ਈ-ਮੇਲ ਐਡਰੈੱਸ ਸੁਵਿਧਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਜਾਣਕਾਰੀ ਕੇ.ਐਸ. ਪੰਨੂੰ, ਸੀ.ਐਫ.ਡੀ.ਏ. ਪੰਜਾਬ ਨੇ ਦਿਤੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੰਨੂੰ ਨੇ ਦੱਸਿਆ ਕਿ ਕੈਮਿਸਟਾਂ ਦੁਆਰਾ ਪਾਬੰਦੀਸ਼ੁਦਾ/ਨਸ਼ੀਲੀਆਂ ਦਵਾਈਆਂ ਦੀ ਵਿਕਰੀ ਸਬੰਧੀ ਸੂਚਨਾ ਦੇਣ ਲਈ ਮੋਬਾਇਲ ਟੈਲੀਫ਼ੋਨ ਨੰਬਰ 098152-06006 ਅਤੇ ਈ-ਮੇਲ ਆਈ.ਡੀ. :punjabdrugscontrolorg0gmail.com ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਹਿਚਾਣ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।

Medical StoreMedical Store

ਲੋਕਾਂ ਨੂੰ ਨਸ਼ਿਆਂ ਵਿਰੁਧ ਲੜਾਈ ਵਿਚ ਹਿੱਸਾ ਲੈਣ ਦੀ ਬੇਨਤੀ ਕਰਦਿਆਂ, ਉਨ੍ਹਾਂ ਕਿਹਾ ਕਿ ਸੂਬੇ ਵਿਚ ਲੋਕਾਂ ਨੂੰ ਦਵਾਈਆਂ ਵੇਚਣ ਵਾਲੇ ਤਕਰੀਬਨ 16,000 ਮੈਡੀਕਲ ਸਟੋਰ ਹਨ। ਇਨ੍ਹਾਂ ਮੈਡੀਕਲ ਸਟੋਰਾਂ ਵਿਚੋਂ ਜ਼ਿਆਦਾਤਰ ਕਮਿਸ਼ਨਰੇਟ ਆਫ਼ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਦੁਆਰਾ ਨਿਰਧਾਰਿਤ ਨਿਯਮਾਂ ਅਨੁਸਾਰ ਕਾਨੂੰਨੀ ਤੌਰ 'ਤੇ ਪ੍ਰਮਾਣਿਤ ਦਵਾਈਆਂ ਦੀ ਵਿਕਰੀ ਕਰਦੇ ਹਨ।

ਆਦੀ ਬਣਾਉਣ ਵਾਲੀਆਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ 'ਤੇ ਰੋਕ ਲਈ ਕਮਿਸ਼ਨਰੇਟ ਦੀਆਂ ਟੀਮਾਂ ਵਲੋਂ ਨਿਯਮਿਤ ਤੌਰ 'ਤੇ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਜਾਂਦੀ ਹੈ। ਪਰ ਇਸ ਧੰਦੇ ਵਿਚਲੀਆਂ ਕੁਝ ਕਾਲੀਆਂ ਭੇਡਾਂ ਸਿਸਟਮ ਨੂੰ ਚਕਮਾ ਦੇ ਕੇ ਮੈਡੀਕਲ ਸਟੋਰਾਂ ਦੀ ਆੜ ਵਿਚ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਕਰਦੀਆਂ ਹਨ। ਇਸ ਲਈ ਮੈਡੀਕਲ ਸਟੋਰਾਂ 'ਚੋਂ ਆਦੀ ਬਣਾਉਣ ਵਾਲੀਆਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦੇ ਵਰਤਾਰੇ ਨੂੰ ਖ਼ਤਮ ਕਰਨ ਲਈ ਲੋਕਾਂ ਦੀ ਸਹਾਇਤਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਜੇ ਡਰੱਗਜ਼ ਐਂਡ ਕਾਸਮੈਟਿਕ ਐਕਟ ਦੀ ਉਲੰਘਣਾ ਕਰਦਿਆਂ ਇਨ੍ਹਾਂ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਦਾ ਕੋਈ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਉਂਦਾ ਹੈ ਤਾਂ ਉਹ ਇਸ ਦੀ ਸੂਚਨਾ ਸ਼ਿਕਾਇਤ ਲਈ ਨਵੇਂ ਸਥਾਪਿਤ ਕੀਤੇ ਗਏ ਨੰਬਰ 'ਤੇ ਦੇਣ ਜਾਂ ਈ-ਮੇਲ ਆਈ.ਡੀ.'ਤੇ ਸੂਚਿਤ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement